ਆਸਟ੍ਰੇਲੀਆ ਦਾ ਜਾਅਲੀ ਵੀਜ਼ਾ ਦੇ ਕੇ ਲੱਖਾਂ ਰੁਪਏ ਦੀ ਮਾਰੀ ਠੱਗੀ, 2 ਮਹਿਲਾ ਸਣੇ 2 ਵਿਅਕਤੀਆਂ ''ਤੇ ਮਾਮਲਾ ਦਰਜ

Friday, Mar 08, 2024 - 11:58 AM (IST)

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਦੇ ਅਧੀਨ ਆਉਂਦੇ ਪੁਲਸ ਸਟੇਸ਼ਨ ਦੌਰਾਂਗਲਾ ਵਿਖੇ ਇੱਕ ਨੌਜਵਾਨ ਨੂੰ ਆਸਟ੍ਰੇਲੀਆ ਦਾ ਜਾਅਲੀ ਵੀਜ਼ਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਤਹਿਤ ਦੋ ਮਹਿਲਾਂ ਸਮੇਤ ਦੋ ਵਿਅਕਤੀਆਂ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ : ਪਤਨੀ ਨੂੰ ਸ਼ਰੀਕੇ 'ਚ ਰਹਿੰਦਾ ਵਿਅਕਤੀ ਕਰਦਾ ਸੀ ਪ੍ਰੇਸ਼ਾਨ, ਦੁਖੀ ਹੋ ਪਤੀ ਨੇ ਚੁੱਕਿਆ ਖੌਫ਼ਨਾਕ ਕਦਮ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਦੌਰਾਂਗਲਾ ਦਵਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਮੁਦਈ ਸਤਪਾਲ ਸਿੰਘ ਪੁੱਤਰ ਖੇਮ ਸਿੰਘ ਵਾਸੀ ਆਦੀਆਂ ਨੇ ਉਪ ਪੁਲਸ ਕਪਤਾਨ ਗੁਰਦਾਸਪੁਰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਮੇਰੇ ਮੁੰਡੇ ਪ੍ਰਿਤਪਾਲ ਸਿੰਘ ਨੂੰ ਵਿਦੇਸ਼ ਆਸਟ੍ਰੇਲੀਆ ਭੇਜਣ ਲਈ 14,85000\-ਰੁਪਏ  ਦਿੱਤੇ ਗਏ ਸਨ ਪਰ ਉਹਨਾਂ ਵੱਲੋਂ ਮੇਰੇ ਮੁੰਡੇ ਨੂੰ ਲੈ ਕੇ ਆਸਟ੍ਰੇਲੀਆ ਦਾ ਜਾਅਲੀ ਵੀਜ਼ਾ ਦੇ ਕੇ ਠੱਗੀ ਮਾਰੀ ਗਈ ਹੈ।

ਇਹ ਵੀ ਪੜ੍ਹੋ : ਮਹਾਸ਼ਿਵਰਾਤਰੀ ਮਨਾਉਣ ਲਈ ਭਾਰਤ ਤੋਂ 62 ਹਿੰਦੂ ਸ਼ਰਧਾਲੂ ਪਹੁੰਚੇ ਪਾਕਿਸਤਾਨ, ਇਨ੍ਹਾਂ ਸਥਾਨਾਂ ਦੇ ਵੀ ਕਰਨਗੇ ਦਰਸ਼ਨ

ਪੁਲਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਪੜਤਾਲ ਕਰਨ ਉਪਰੰਤ ਅੱਜ ਸਤਪਾਲ ਸਿੰਘ ਪੁੱਤਰ ਖੇਮ ਸਿੰਘ ਵਾਸੀ ਆਦੀਆਂ ਦੇ ਬਿਆਨਾਂ ਦੇ ਅਧਾਰ 'ਤੇ ਅਜੇ ਕੁਮਾਰ ਪੁੱਤਰ ਹਰਬੰਸ ਲਾਲ, ਹਰਭਜਨ ਪਤਨੀ ਲੇਟ ਹਰਬੰਸ ਲਾਲ, ਰਿਤੂ ਬਾਲਾ ਪੁੱਤਰੀ ਲੇਟ ਹਰਬੰਸ ਲਾਲ ਵਾਸੀਆਂਨ ਬਸਤੀ ਬਾਵਾ ਖੇਲ ਜਲੰਧਰ ਅਤੇ ਵਿਸ਼ਵ ਸਰਵੱਤਾ ਪੁੱਤਰ ਸਤਪਾਲ ਵਾਸੀ ਦਿਆਲ ਨਗਰ ਜਲੰਧਰ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਪਰ ਅਜੇ ਤੱਕ ਸਾਰੇ ਮੁਲਜ਼ਮ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹਨ ।

ਇਹ ਵੀ ਪੜ੍ਹੋ : ਵਿਧਾਨਸਭਾ 'ਚ ਵਿਧਾਇਕਾਂ ਨੇ ਚੁੱਕੀ ਅਫੀਮ ਦੀ ਖੇਤੀ ਦੀ ਮੰਗ, ਜਾਣੋ ਕੀ ਬੋਲੇ ਖੇਤੀਬਾੜੀ ਮੰਤਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News