ਅਮਰੀਕਾ ਭੇਜਣ ਦੇ ਨਾਮ ''ਤੇ ਮਾਰੀ 13 ਲੱਖ 80 ਹਜ਼ਾਰ ਰੁਪਏ ਦੀ ਠੱਗੀ
Sunday, May 25, 2025 - 04:48 PM (IST)

ਤਰਨਤਾਰਨ (ਰਮਨ)- ਥਾਣਾ ਭਿੱਖੀਵਿੰਡ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਮ ਉਪਰ 13 ਲੱਖ 80 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਜੁਰਮ ਹੇਠ ਦੋ ਵਿਅਕਤੀਆਂ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜੈਕਸਨ ਗਿੱਲ ਪੁੱਤਰ ਲਾਲ ਮਸੀਹ ਵਾਸੀ ਭਿੱਖੀਵਿੰਡ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਪਾਸੋਂ ਵਿਕਟਰ ਗਿੱਲ ਪੁੱਤਰ ਸਾਦਿਕ ਅਤੇ ਅਭਿਸ਼ੇਕ ਗਿੱਲ ਪੁੱਤਰ ਵਿਕਟਰ ਗਿੱਲ ਵਾਸੀਆਨ ਬਾਬਾ ਜਸਵੰਤ ਸਿੰਘ ਕਾਲੋਨੀ ਰਾਜਾਸਾਂਸੀ ਅੰਮ੍ਰਿਤਸਰ ਨੇ ਅਮਰੀਕਾ ਭੇਜਣ ਦੇ ਨਾਮ ਉਪਰ 13 ਲੱਖ 80 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ।
ਇਹ ਵੀ ਪੜ੍ਹੋ- ਡੇਰਾ ਬਿਆਸ ਵੱਲੋਂ ਜਾਰੀ ਹੋਇਆ ਅਹਿਮ ਨੋਟੀਫਿਕੇਸ਼ਨ
ਜਿਸ ਦੀ ਜਾਂਚ ਡੀ.ਐੱਸ.ਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਵੱਲੋਂ ਬਰੀਕੀ ਨਾਲ ਕਰਨ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਉਕਤ ਦੋਵਾਂ ਵਿਅਕਤੀਆਂ ਨੇ ਜੈਕਸਨ ਗਿੱਲ ਨੂੰ ਨਾ ਤਾਂ ਅਮਰੀਕਾ ਭੇਜਿਆ ਅਤੇ ਨਾ ਹੀ ਉਸ ਨੂੰ ਪੈਸੇ ਵਾਪਸ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਭਿੱਖੀਵਿੰਡ ਦੇ ਮੁਖੀ ਇੰਸਪੈਕਟਰ ਮਨੋਜ ਕੁਮਾਰ ਨੇ ਦੱਸਿਆ ਕਿ ਇਸ ਮਾਮਲੇ ਵਿਚ ਦੋਵਾਂ ਵਿਅਕਤੀਆਂ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ਤਰੇ ਦੀ ਘੰਟੀ, 9 ਦਿਨਾਂ ਲਈ ਜਾਰੀ ਹੋਈ ਵੱਡੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8