ਪੈਸੇ ਡਬਲ ਕਰਨ ਦਾ ਝਾਂਸਾ ਦੇ ਕੇ 10,75000 ਰੁਪਏ ਦੀ ਠੱਗੀ, ਮਾਮਲਾ ਦਰਜ
Saturday, May 23, 2026 - 01:02 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)– ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਬਹਿਰਾਮਪੁਰ ਦੇ ਪਿੰਡ ਦੋਦਵਾ ਦੇ ਇਕ ਵਿਅਕਤੀ ਨਾਲ ਛੇ ਮਹੀਨਿਆਂ ਵਿੱਚ ਪੈਸੇ ਡਬਲ ਕਰਨ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਬਹਿਰਾਮਪੁਰ ਸਾਹਿਲ ਪਠਾਣੀਆ ਨੇ ਦੱਸਿਆ ਕਿ ਉਮੇਸ਼ ਕੁਮਾਰ ਪੁੱਤਰ ਪਾਰਸ ਰਾਮ ਵਾਸੀ ਦੋਦਵਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਸ ਨਾਲ ਪੈਸੇ ਡਬਲ ਕਰਨ ਦਾ ਝਾਂਸਾ ਦੇ ਕੇ 10 ਲੱਖ 75 ਹਜ਼ਾਰ ਰੁਪਏ ਦੀ ਠੱਗੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਜ਼ਮੀਨ ਦੇ ਟੋਟੇ ਪਿੱਛੇ ਭਜੀਤੇ ਨੇ ਮਾਰ'ਤਾ ਚਾਚਾ
ਉਨ੍ਹਾਂ ਦੱਸਿਆ ਕਿ ਉਪ ਕਪਤਾਨ ਪੁਲਸ ਕਮਾਂਡ ਸੈਂਟਰ ਗੁਰਦਾਸਪੁਰ ਵੱਲੋਂ ਮਾਮਲੇ ਦੀ ਜਾਂਚ-ਪੜਤਾਲ ਕਰਨ ਉਪਰੰਤ ਮੁਦਈ ਦੇ ਬਿਆਨਾਂ ਦੇ ਆਧਾਰ ’ਤੇ ਪੰਕਜ ਰਖਵਾਲ ਪੁੱਤਰ ਬਿਸ਼ਨ ਸਿੰਘ ਵਾਸੀ ਝੇਲਾ ਆਮਦਾ, ਥਾਣਾ ਤਾਰਾਗੜ੍ਹ, ਜ਼ਿਲ੍ਹਾ ਪਠਾਨਕੋਟ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Related News
ਸਰਹੱਦੀ ਖੇਤਰ ਦੀਆਂ ਸੜਕਾਂ ’ਤੇ ਮੌਤ ਬਣ ਕੇ ਦੌੜ ਰਹੇ ਨੇ ਲੰਬੇ-ਲੰਬੇ ਟਰਾਲੇ, ਲੋਕਾਂ ਵੱਲੋਂ ਸਮਾਂ ਨਿਰਧਾਰਤ ਕਰਨ ਦੀ ਮੰਗ
