ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 1 ਲੱਖ 81 ਹਜ਼ਾਰ ਦੀ ਮਾਰੀ ਠੱਗੀ, ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Sunday, May 24, 2026 - 05:26 PM (IST)
ਗੁਰਦਾਸਪੁਰ (ਵਿਨੋਦ)- ਆਯੂਸ਼ਮਾਨ ਮਹਿਕਮੇ ਵਿੱਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 1 ਲੱਖ 81 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਸਿਟੀ ਪੁਲਸ ਗੁਰਦਾਸਪੁਰ ਨੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏਐੱਸਆਈ ਜੈ ਸਿੰਘ ਨੇ ਦੱਸਿਆ ਕਿ ਕਿਰਨਦੀਪ ਕੌਰ ਪੁੱਤਰੀ ਮਰਜੀਤ ਸਿੰਘ ਵਾਸੀ ਪ੍ਰੇਮ ਨਗਰ, ਹਰਦੋਛੰਨੀ ਰੋਡ, ਗੁਰਦਾਸਪੁਰ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਪ੍ਰਿਅੰਕਾ ਮਹਿਰਾ ਪੁੱਤਰੀ ਇੰਦਰਜੀਤ ਅਤੇ ਸਮੀਰ ਪੁੱਤਰ ਕਾਲੂ ਬਾਬਾ ਵਾਸੀ ਭਗਤ ਸਿੰਘ ਚੌਂਕ, ਰਿਸ਼ੀ ਨਗਰ, ਕਰਤਾਰਪੁਰ ਜ਼ਿਲ੍ਹਾ ਜਲੰਧਰ ਨੇ ਉਸ ਨਾਲ ਧੋਖਾਧੜੀ ਕੀਤੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵਾਪਰਿਆ ਵੱਡਾ ਹਾਦਸਾ ! ਗੁਰੂਘਰ ਦੇ ਲੰਗਰ ਹਾਲ ਦੀ ਡਿੱਗ ਗਈ ਛੱਤ, 2 ਔਰਤਾਂ ਦੀ ਮੌਤ
ਸ਼ਿਕਾਇਤਕਰਤਾ ਮੁਤਾਬਕ ਦੋਸ਼ੀਆਂ ਨੇ ਆਯੂਸ਼ਮਾਨ ਮਹਿਕਮੇ ਵਿੱਚ ਸੈਮੀ ਗੌਰਮੈਂਟ ਅਸਾਮੀਆਂ ’ਤੇ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਉਸ ਤੋਂ 1 ਲੱਖ 76 ਹਜ਼ਾਰ ਰੁਪਏ ਗੂਗਲ ਪੇ ਰਾਹੀਂ ਅਤੇ 5 ਹਜ਼ਾਰ ਰੁਪਏ ਨਗਦ ਲਏ।ਪੁਲਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪ ਕਪਤਾਨ ਪੁਲਸ ਡਿਟੈਕਟਿਵ, ਗੁਰਦਾਸਪੁਰ ਵੱਲੋਂ ਕੀਤੀ ਗਈ। ਇਸ ਤੋਂ ਬਾਅਦ ਡਿਪਟੀ ਡੀਏ ਲੀਗਲ ਦੀ ਰਾਏ ਅਤੇ ਐੱਸਐੱਸਪੀ ਗੁਰਦਾਸਪੁਰ ਦੀ ਮਨਜ਼ੂਰੀ ਉਪਰੰਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ ਐਮਰਜੈਂਸੀ ਮੀਟਿੰਗ, ਜਾਣੋ ਕਾਰਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
