ਪੰਜਾਬ ਸਰਕਾਰ ਵੱਲੋਂ ITI ਰੋਪੜ ਵਿਖੇ ਡਰੋਨ ਉਡਾਉਣ ਦੀ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

Friday, Aug 30, 2024 - 04:36 PM (IST)

ਪੰਜਾਬ ਸਰਕਾਰ ਵੱਲੋਂ ITI ਰੋਪੜ ਵਿਖੇ ਡਰੋਨ ਉਡਾਉਣ ਦੀ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

ਗੁਰਦਾਸਪੁਰ (ਹਰਮਨ)- ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਵਲੋਂ ਆਈ.ਟੀ.ਆਈ ਰੋਪੜ ਨਾਲ ਇਕਰਾਰਮਨਾਮਾਂ ਕਰਦਿਆਂ ਜ਼ਿਲ੍ਹੇ ਦੇ ਚਾਹਵਾਨ ਨੋਜਵਾਨਾਂ ਨੂੰ ਮੁਫਤ ਡਰੋਨ ਟ੍ਰੇਨਿੰਗ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਸ੍ਰੀ ਪ੍ਰੋਸ਼ਤਮ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ, ਪਠਾਨੋਕਟ ਅਤੇ ਅੰਮ੍ਰਿਤਸਰ ਦੇ ਨੌਜਵਾਨਾਂ ਦੀ ਇਸ ਟ੍ਰੇਨਿੰਗ ਲਈ ਚੋਣ ਸੀ-ਪਾਇਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਟ੍ਰੇਨਿੰਗ 10 ਦਿਨਾਂ ਦੀ ਹੋਵੇਗੀ ਅਤੇ ਟ੍ਰੇਨਿੰਗ ਦੌਰਾਨ ਨੌਜਵਾਨਾਂ ਨੂੰ ਮੁਫਤ ਰਿਹਾਇਸ਼ ਅਤੇ ਖਾਣਾ ਵੀ ਮੁਹੱਈਆ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਵੱਲੋਂ ਨੌਜਵਾਨ ਦਾ ਕਤਲ

ਜ਼ਿਲ੍ਹਾ ਰੁਜ਼ਗਾਰ ਅਫ਼ਸਰ ਨੇ ਸਬੰਧਤ ਜ਼ਿਲ੍ਹਿਆਂ ਦੇ ਨੌਜਵਾਨਾਂ ਨੂੰ ਸੂਚਿਤ ਕੀਤਾ ਹੈ ਕਿ ਇਸ ਟ੍ਰੇਨਿੰਗ ਲਈ ਨੌਜਵਾਨ ਜਿਨ੍ਹਾਂ ਨੇ ਬਾਰਵੀਂ ਜਮਾਤ ਵਿਚ 50 ਫੀਸਦੀ ਅੰਕ ਪ੍ਰਾਪਤ ਕੀਤੇ ਹਨ ਅਤੇ ਇਸ ਟ੍ਰੇਨਿੰਗ ਨੂੰ ਲੈਣ ਦੇ ਚਾਹਵਾਨ ਹਨ, ਉਹ ਸੀ-ਪਾਇਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਆਪਣੇ ਦਸਵੀਂ, ਬਾਰਵੀਂ ਜਮਾਤ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ, 4 ਪਾਸਪੋਰਟ ਸਾਇਜ ਫੋਟੋਆਂ (ਵਾਇਟ ਬੈਕਗਰਾਊਂਡ) ਨਾਲ ਅਤੇ ਕੋਈ ਪਹਿਚਾਣ ਪੱਤਰ ਲੈ ਕੇ ਕੈਂਪ ਵਿਖੇ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਟ੍ਰੇਨਿੰਗ ਬਿਲਕੁੱਲ ਫ੍ਰੀ ਦਿੱਤੀ ਜਾਵੇਗੀ, ਇਸ ਲਈ ਕਿਸੇ ਵੀ ਪ੍ਰਕਾਰ ਦੀ ਕੋਈ ਫੀਸ ਨਹੀ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਟ੍ਰੇਨਿੰਗ ਸਬੰਧੀ ਹੋਰ ਵਧੇਰੇ ਜਾਣਕਾਰੀ ਲੈਣ ਲਈ 62830-31125, 9467456808, 9417420125 ਨੰਬਰਾਂ `ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਚੂਹਿਆਂ ਦੀ ਲੈਂਡਿੰਗ, ਦੇਖੋ ਹੈਰਾਨ ਕਰਨ ਵਾਲੀ ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News