ਪਹਿਲੀ ਵਾਰ ਵੋਟ ਕਰਨ ਵਾਲੇ ਵੋਟਰਾਂ ਨੂੰ ਕਰਵਾਇਆ ਹੋਟਲ ’ਚ ਮੁਫਤ ਭੋਜਨ
Sunday, Jun 02, 2024 - 06:17 PM (IST)
ਗੁਰਦਾਸਪੁਰ (ਹਰਮਨ)-ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਅਤੇ ਵੱਧ ਤੋਂ ਵੱਧ ਯੋਗ ਵੋਟਰਾਂ ਨੂੰ ਆਪਣੀ ਕੀਮਤੀ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਰੋਮੇਸ਼ ਮਹਾਜਨ ਨੈਸ਼ਨਲ ਐਵਾਰਡੀ ਵੱਲੋਂ ਇਕ ਨਵੀਂ ਪਹਿਲਕਦਮੀ ਕੀਤੀ ਗਈ ਹੈ ਜਿਸ ਤਹਿਤ ਪਹਿਲੀ ਵਾਰ ਵੋਟ ਕਰਨ ਵਾਲੇ ਵੋਟਰਾਂ ਨੂੰ ਹੋਟਲ ਆਰ. ਕੇ. ਰੀਜੈਂਸੀ ਵਿੱਚ ਮੁਫਤ ਦੁਪਹਿਰ ਦਾ ਖਾਣਾ ਪਰੋਸਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ 185 ਵੋਟਰਾਂ ਨੇ ਇਸ ਪੇਸ਼ਕਸ਼ ਦਾ ਲਾਭ ਉਠਾ ਕੇ ਸਵਾਦਿਸ਼ਟ ਦੁਪਹਿਰ ਦੇ ਖਾਣੇ ਦਾ ਆਨੰਦ ਲਿਆ ਹੈ ਅਤੇ ਉਨ੍ਹਾਂ ਨੂੰ ਵੋਟ ਪਾਉਣ ਉਪਰੰਤ ਅੱਜ ਹੋਟਲ ਪ੍ਰਬੰਧਕਾਂ ਵੱਲੋਂ ਸੁੰਦਰ ਫਲਦਾਰ ਬੂਟਿਆਂ ਨਾਲ ਸਨਮਾਨਿਤ ਵੀ ਕੀਤਾ ਗਿਆ।
ਇਹ ਵੀ ਪੜ੍ਹੋ- ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ਹੀਦੀ ਹਫ਼ਤੇ ਨੂੰ ਮੁੱਖ ਰੱਖਦਿਆਂ ਲੋਕ ਸਭਾ ਉਮੀਦਵਾਰਾਂ ਲਈ ਜਾਰੀ ਕੀਤੇ ਹੁਕਮ
ਮਹਾਜਨ ਨੇ ਦੱਸਿਆ ਕਿ ਇਹ ਉਪਰਾਲਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ.ਵਿਸ਼ੇਸ਼ ਸਾਰੰਗਲ ਆਈ.ਏ.ਐੱਸ ਅਤੇ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰੇਰਨਾ ਅਤੇ ਸਹਿਯੋਗ ਨਾਲ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਹਰੇਕ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੇ-ਆਪਣੇ ਸਥਾਨ 'ਤੇ ਸਾਰੇ ਲੋੜੀਂਦੇ ਕਦਮ ਅਤੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤਰ੍ਹਾਂ ਦੀ ਖਿੱਚ ਨੇ ਵੋਟ ਪ੍ਰਤੀਸ਼ਤਤਾ ਨੂੰ ਵਧਾਉਣ ਵਿੱਚ ਸੱਚਮੁੱਚ ਮਦਦ ਕੀਤੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਮੁਕੰਮਲ ਹੋਈ ਚੋਣ ਪ੍ਰਕਿਰਿਆ, ਹਲਕੇ 'ਚ 64.66 ਫ਼ੀਸਦੀ ਹੋਈ ਵੋਟਿੰਗ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8