''ਮਿਸ਼ਨ ਫਤਿਹ'' ਤਹਿਤ ਤਾਲਾਬੰਦੀ ਦੌਰਾਨ ਮੁਫਤ ਆਨ-ਆਨਲਾਈਨ ਕੋਰਸ ਸ਼ੁਰੂ : ਡਿਪਟੀ ਕਮਿਸ਼ਨਰ

06/09/2020 1:06:30 AM

ਤਰਨਤਾਰਨ,(ਰਾਜੂ,ਬਲਵਿੰਦਰ ਕੌਰ)- ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੋਵਿਡ-19 ਮਹਾਮਾਰੀ 'ਤੇ ਕਾਬੂ ਪਾਉਣ ਲਈ ਵੱਡੇ ਪੱਧਰ 'ਤੇ ਜੰਗ ਲੜੀ ਜਾ ਰਹੀ ਹੈ, ਉੱਥੇ ਸਰਕਾਰ ਵਲੋਂ ਕੋਰੋਨਾ ਨੂੰ ਹਰਾਉਣ ਲਈ ਸ਼ੁਰੂ ਕੀਤੇ ਗਏ ''ਮਿਸ਼ਨ ਫਤਿਹ'' ਤਹਿਤ ਲੋਕਾਂ ਦੀ ਜ਼ਿੰਦਗੀ ਦੁਬਾਰਾ ਲੀਹ 'ਤੇ ਲਿਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਪੰਜਾਬ ਵਿਚ
ਬੇਰੁਜ਼ਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐੱਸ.ਡੀ.ਐੱਮ.) ਵਲੋਂ ਗਰੀਬ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਲਈ ਸਰਕਾਰ ਵਲੋਂ ਮੁਫਤ ਆਨ-ਲਾਈਨ ਕੋਰਸ ਸ਼ੁਰੂ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨਤਾਰਨ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਪਹਿਲਾਂ ਵੀ ਜ਼ਿਲੇ ਵਿਚ ਮੁਫਤ ਕਿੱਤਾ ਮੁੱਖੀ ਕੋਰਸ ਕਰਵਾਏ ਜਾਂਦੇ ਹਨ। ਪਰ ਹੁਣ ਤਾਲਾਬੰਦੀ ਦੇ ਚੱਲਦਿਆਂ ਸਾਰੇ ਸਕਿੱਲ ਸੈਂਟਰ ਬੰਦ ਕਰ ਦਿੱਤੇ ਗਏ ਹਨ, ਸੋ ਸਮੇਂ ਦੀ ਲੋੜ ਨੂੰ ਮੁੱਖ ਰੱਖਦਿਆਂ ਸਰਕਾਰ ਵਲੋਂ ਮੁਫਤ ਆਨ-ਲਾਈਨ ਕੋਰਸ ਸ਼ੁਰੂ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਨ-ਲਾਈਨ ਕੋਰਸ ਅਧੀਨ ''ਕਸਟਮਰ ਕੇਅਰ'' ਕੋਰਸ ਵਿਚ ਆਨ-ਲਾਈਨ ਟ੍ਰੇਨਿੰਗ ਦਿੱਤੀ ਜਾਣੀ ਹੈ। ਇਹ ਕੋਰਸ 40 ਦਿਨਾਂ (200 ਘੰਟੇ) ਦਾ ਹੋਵੇਗਾ। ਇਨ੍ਹਾਂ ਕੋਰਸਾਂ ਦੀ ਯੋਗਤਾ 10ਵੀਂ (ਦਸਵੀਂ) ਜਾਂ ਇਸ ਤੋਂ ਉੱਪਰ ਹੋਵੇ ਅਤੇ ਸਿਖਿਆਰਥੀ ਸ਼ਹਿਰੀ ਖੇਤਰ ਨਾਲ ਸੰਬੰਧ ਰੱਖਦਾ ਹੋਵੇ। ਸਿਖਿਆਰਥੀ ਕੋਲ ਐਂਡਰਾਇਡ ਮੋਬਾਇਲ ਜਾਂ ਲੈਪਟਾਪ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਰਸਾਂ ਲਈ ਰਜਿਸਟ੍ਰੇਸ਼ਨ ਕਰਵਾਉਣ ਦੀ ਆਖਰੀ ਮਿਤੀ 10 ਜੂਨ 2020 ਹੈ, ਜਿਸ ਵਿਚ ਸਿਰਫ 10 ਸੀਟਾਂ ਉਪਲੱਬਧ ਹਨ। ਉਨ੍ਹਾਂ ਚਾਹਵਾਨ ਨੌਜਵਾਨਾਂ ਨੂੰ ਅਪੀਲ ਕਰਿਦਆਂ ਕਿਹਾ ਇਸ ਕੋਰਸ ਲਈ ਜਲਦੀ ਤੋਂ ਜਲਦੀ ਰਜਿਸਟ੍ਰੇਸ਼ਨ ਕਰਵਾ ਕੇ ਲਾਭ ਉਠਾਇਆ ਜਾਵੇ। ਇਨ੍ਹਾਂ ਕੋਰਸਾਂ ਵਿਚ ਦਾਖਲਾ ਲੈਣ ਲਈ ਜ਼ਿਲਾ ਮੁਖੀ ਪੀ.ਐੱਸ.ਡੀ.ਐੱਮ. ਮਨਜਿੰਦਰ ਸਿੰਘ (7717302484, 9779231125) ਜਤਿੰਦਰ ਸਿੰਘ (8437970900) ਨਾਲ ਇਨ੍ਹਾਂ ਨੰਬਰਾਂ 'ਤੇ ਸੰਪਰਕ ਕੀਤਾ ਜਾ ਸਕਦਾ ਹੈ।

Bharat Thapa

This news is Content Editor Bharat Thapa