CM ਦੀ ਯੋਗਸ਼ਾਲਾ ਤਹਿਤ ਗੁਰਦਾਸਪੁਰ ’ਚ 95 ਥਾਵਾਂ ’ਤੇ ਲੱਗ ਰਹੀਆਂ ਮੁਫ਼ਤ ਯੋਗਾ ਕਲਾਸਾਂ : DC ਹਿਮਾਂਸ਼ੂ ਅਗਰਵਾਲ

Saturday, Dec 30, 2023 - 01:32 PM (IST)

ਗੁਰਦਾਸਪੁਰ (ਵਿਨੋਦ)- ਸਿਹਤਮੰਦ ਪੰਜਾਬ ਦੇ ਸੁਫ਼ਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀ. ਐੱਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਗੁਰਦਾਸਪੁਰ ’ਚ 95 ਥਾਵਾਂ ’ਤੇ ਯੋਗਾ ਕਲਾਸਾਂ ਚੱਲ ਰਹੀਆਂ ਹਨ। ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ ਅਤੇ ਵੱਡੀ ਗਿਣਤੀ ’ਚ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਉੱਠਾ ਰਹੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਵੇਰੇ ਪੀ. ਏ. ਯੂ. ਦੇ ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵਿਖੇ ਸੀ. ਐੱਮ. ਯੋਗਸ਼ਾਲਾ ’ਚ ਭਾਗ ਲੈ ਕੇ ਸ਼ਹਿਰ ਵਾਸੀਆਂ ਨਾਲ ਯੋਗਾ ਦੀ ਕਲਾਸ ਲਾਈ ਗਈ। ਇਸ ਯੋਗਾ ਸੈਸ਼ਨ ਦੌਰਾਨ ਯੋਗਾ ਮਾਹਿਰ ਵੱਲੋਂ ਯੋਗ ਦੇ ਵੱਖ-ਵੱਖ ਆਸਣ ਕਰਵਾਏ ਗਏ।

ਇਹ ਵੀ ਪੜ੍ਹੋ : ਦੁਬਈ ਤੋਂ ਆਏ ਯਾਤਰੀ ਕੋਲੋਂ 67 ਲੱਖ ਦਾ ਸੋਨਾ ਜ਼ਬਤ, ਕਸਟਮ ਵਿਭਾਗ ਨੇ ਕੀਤਾ ਗ੍ਰਿਫ਼ਤਾਰ

ਯੋਗਾ ਕਰਨ ਤੋਂ ਬਾਅਦ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੀ. ਐੱਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ’ਚ 95 ਸਥਾਨਾਂ ’ਤੇ ਰੋਜ਼ਾਨਾਂ ਯੋਗਾ ਕਲਾਸਾਂ ਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਗੁਰਦਾਸਪੁਰ ਸ਼ਹਿਰ ’ਚ 44 ਥਾਵਾਂ ’ਤੇ ਰੋਜ਼ਾਨਾ ਸਵੇਰੇ-ਸ਼ਾਮ ਸੀ. ਐੱਮ. ਯੋਗਸ਼ਾਲਾ ਦੀਆਂ ਕਲਾਸਾਂ ਲੱਗ ਰਹੀਆਂ ਹਨ, ਜਿਨ੍ਹਾਂ ’ਚ ਮੁੱਖ ਤੌਰ ’ਤੇ ਪੀ. ਏ. ਯੂ. ਦੇ ਖੇਤਰੀ ਖੋਜ ਕੇਂਦਰ, ਇੰਪਰੂਵਮੈਂਟ ਟਰੱਸਟ ਦੀ ਸਕੀਮ ਨੰਬਰ-07, ਸਰਕਾਰੀ ਕਾਲਜ, ਆਈ. ਐੱਚ. ਐੱਮ. ਇੰਸਟੀਚਿਊਟ, ਬਿਰਧ ਆਸ਼ਰਮ, ਸ਼ਨੀ ਮੰਦਰ, ਬੇਗਮਪੁਰਾ ਕਾਲੋਨੀ, ਡਾਕਟਰ ਅੰਬੇਡਕਰ ਨਗਰ, ਮਾਈ ਕਾ ਮੰਦਰ, ਗੀਤਾ ਭਵਨ, ਬਾਬੂ ਪਰਮਾਨੰਦ ਨਗਰ, ਫਿਸ਼ ਪਾਰਕ, ਚਿਲਡਰਨ ਹੋਮ, ਕੈਲਾਸ਼ ਇਨਕਲੇਵ, ਦੁਰਗਾ ਕਾਲੋਨੀ, ਆਦਰਸ਼ ਨਗਰ, ਬਾਜਵਾ ਕਾਲੋਨੀ, ਵੱਡਾ ਕੈਲਾਸ਼ ਦੀਆਂ ਯੋਗਾ ਕਲਾਸਾਂ ਸ਼ਾਮਲ ਹਨ।

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਜਰਮਨ ਦਾ ਵਿਅਕਤੀ, ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਸਾਈਕਲ 'ਤੇ ਕੀਤਾ ਤੈਅ

ਇਸ ਤੋਂ ਇਲਾਵਾ ਬਟਾਲਾ ਸ਼ਹਿਰ ’ਚ 24, ਕਾਦੀਆਂ ’ਚ 10, ਦੀਨਾਨਗਰ ’ਚ 4, ਫਤਿਹਗੜ੍ਹ ਚੂੜੀਆਂ ’ਚ 4, ਡੇਰਾ ਬਾਬਾ ਨਾਨਕ ’ਚ 5 ਅਤੇ ਧਾਰੀਵਾਲ ਵਿਖੇ 4 ਸੀ. ਐੱਮ. ਯੋਗਸ਼ਾਲਾ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ ਅਤੇ ਵੱਡੀ ਗਿਣਤੀ ’ਚ ਜ਼ਿਲ੍ਹਾ ਵਾਸੀ ਇਨ੍ਹਾਂ ਯੋਗ ਕਲਾਸਾਂ ਦਾ ਲਾਭ ਉਠਾ ਰਹੇ ਹਨ।

ਇਹ ਵੀ ਪੜ੍ਹੋ : ਇਨਸਾਨੀਅਤ ਸ਼ਰਮਸਾਰ: ਮਾਲਕਣ ਕੁੜੀ ਨਾਲ 2 ਸਾਲਾਂ ਤੋਂ ਢਾਉਂਦੀ ਰਹੀ ਤਸ਼ੱਦਦ, ਹੈਰਾਨ ਕਰੇਗਾ ਪੂਰਾ ਮਾਮਲਾ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜੇਕਰ ਜ਼ਿਲ੍ਹਾ ਵਾਸੀ ਆਪਣੇ ਮੁਹੱਲੇ ’ਚ ਯੋਗਾ ਦੀਆਂ ਕਲਾਸਾਂ ਸ਼ੁਰੂ ਕਰਵਾਉਣਾ ਚਾਹੁੰਦੇ ਹਨ ਤਾਂ ਉਹ 76694-00500 ਨੰਬਰ ’ਤੇ ਕਾਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਮੁਹੱਲੇ ’ਚ ਯੋਗਾ ਕਲਾਸ ਸ਼ੁਰੂ ਕਰਵਾਉਣ ਲਈ ਘੱਟੋ-ਘੱਟ 25 ਵਿਅਕਤੀ ਯੋਗਾ ਕਰਨ ਦੇ ਚਾਹਵਾਨ ਹੋਣੇ ਜ਼ਰੂਰੀ ਹਨ, ਉਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਉਥੇ ਮੁਫ਼ਤ ਯੋਗਾ ਕਲਾਸਾਂ ਲਈ ਮਾਹਿਰ ਯੋਗ ਟੀਚਰ ਦਾ ਪ੍ਰਬੰਧ ਕਰ ਕੇ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਤੰਦਰੁਸਤ ਤੇ ਨਿਰੋਗ ਜੀਵਨ ਲਈ ਯੋਗਾ ਨਾਲ ਜੁੜਨ ਅਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸੀ. ਐੱਮ. ਦੀ ਯੋਗਸ਼ਾਲਾ ਦਾ ਲਾਭ ਉਠਾਉਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News