ਨਸ਼ਾ ਸਮੱਗਲਿੰਗ ਦੇ ਦੋਸ਼ ’ਚ 40 ਮੁਲਜ਼ਮਾਂ ਦੀ 6 ਕਰੋੜ ਦੇ ਲੱਗਭਗ ਦੀ ਪ੍ਰਾਪਰਟੀ ਫ੍ਰੀਜ਼

06/08/2024 12:29:48 PM

ਪਠਾਨਕੋਟ (ਸ਼ਾਰਦਾ)-ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲਿਆਂ ਖਿਲਾਫ ਜ਼ਿਲਾ ਪੁਲਸ ਵੱਲੋਂ ਲਗਾਤਾਰ ਕਾਰਵਾਈ ਜਾਰੀ ਹੈ। ਇਸੇ ਕੜੀ ਤਹਿਤ ਪੁਲਸ ਨੇ ਨਸ਼ਾ ਸਮੱਗਲਿੰਗ ਦੇ ਦੋਸ਼ ’ਚ 40 ਮੁਲਜ਼ਮਾਂ ਦੀ ਪ੍ਰਾਪਰਟੀ ਨੂੰ ਫ੍ਰੀਜ਼ ਕੀਤਾ ਹੈ। ਪ੍ਰੈੱਸ ਕਾਨਫਰੰਸ ਦੌਰਾਨ ਐੱਸ. ਐੱਸ. ਪੀ. ਪਠਾਨਕੋਟ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦੇ ਦੋਸ਼ ’ਚ ਪੁਲਸ ਵੱਲੋਂ 5 ਕਰੋੜ 93 ਲੱਖ 59 ਹਜ਼ਾਰ 400 ਰੁਪਏ ਦੇ ਮੁੱਲ ਦੀ ਪ੍ਰਾਪਰਟੀ ਨੂੰ ਸਫ਼ਲਤਾਪੂਰਵਕ ਫ੍ਰੀਜ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਦੀ ਝੀਲ 'ਚੋਂ ਮਿਲੀ ਲਾਸ਼, ਪਿਛਲੇ 3 ਮਹੀਨਿਆਂ ਤੋਂ ਸੀ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸਿਰਫ ਇਕ ਹੀ ਹੈ, ਜੋ ਲੋਕ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ’ਚ ਸ਼ਾਮਲ ਹਨ, ਉਨ੍ਹਾਂ ਖਿਲਾਫ ਨਿਰਣਾਇਕ ਕਾਰਵਾਈ ਕੀਤੀ ਜਾਵੇ ਤਾਂ ਜੋ ਜਿਹੜੇ ਲੋਕ ਗੈਰ-ਕਾਨੂੰਨੀ ਵਪਾਰ ’ਚ ਸ਼ਾਮਲ ਹਨ, ਉਨ੍ਹਾਂ ਦੇ ਨੱਥ ਪੈ ਸਕੇ। ਐੱਸ. ਐੱਸ. ਪੀ. ਮੀਰ ਨੇ ਦੱਸਿਆ ਕਿ ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 68 ਇਕ ਤਹਿਤ 19 ਆਰਡਰ ਪ੍ਰਾਪਤ ਕੀਤੇ ਸਨ, ਜਿਨ੍ਹਾਂ ਦੀ ਪੁਸ਼ਟੀ ਦਿੱਲੀ ਸਥਿਤ ਅਪਰੂਵਡ ਸੋਸਾਇਟੀ ਵੱਲੋਂ ਕੀਤੀ ਗਈ ਸੀ ਅਤੇ ਅਥਾਰਟੀ ਦੇ ਨਿਯਮਾਂ ਅਨੁਸਾਰ 40 ਮੁਲਜ਼ਮਾਂ ਦੀ ਜਾਇਦਾਦ ਨੂੰ ਫ੍ਰੀਜ਼ ਕੀਤਾ ਗਿਆ ਹੈ, ਜਿਸ ’ਚ ਮੁਲਜ਼ਮਾਂ ਦੀਆਂ ਕੀਮਤੀ ਜ਼ਮੀਨਾਂ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਐੱਨ. ਡੀ. ਪੀ. ਐੱਸ. ਐਕਟ ’ਚ ਜੋ ਵੀ ਮੁਲਜ਼ਮ ਨਾਮਜ਼ਦ ਹੋਵੇਗਾ, ਉਨ੍ਹਾਂ ਸਾਰਿਆਂ ਦੀਆਂ ਜਾਇਦਾਦਾਂ ਨੂੰ ਸ਼ਾਮਲ ਕਰਨਾ ਉਨ੍ਹਾਂ ਦਾ ਉਦੇਸ਼ ਹੈ, ਚਾਹੇ ਉਹ ਬੇਸ਼ਕੀਮਤੀ ਹੀ ਕਿਉਂ ਨਾ ਹੋਣ।

ਇਹ ਵੀ ਪੜ੍ਹੋ- ਪੈਰ 'ਤੇ ਮੋਟਰਸਾਈਕਲ ਚੜ੍ਹਾਉਣ 'ਤੇ ਛਿੜਿਆ ਵਿਵਾਦ, ਨੌਜਵਾਨ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ

ਐੱਸ. ਐੱਸ. ਪੀ. ਨੇ ਦੱਸਿਆ ਕਿ 2014 ਤੋਂ ਲੈ ਕੇ 2024 ਤੱਕ ਪਠਾਨਕੋਟ ਜ਼ਿਲ੍ਹੇ ’ਚ ਐੱਨ. ਡੀ. ਪੀ. ਐੱਸ. ਐਕਟ ਦੇ ਕਮਰਸ਼ੀਅਲ ਮਾਮਲੇ ’ਚ 253 ਮੁਲਜ਼ਮ ਨਾਮਜ਼ਦ ਕੀਤੇ ਗਏ ਸਨ, ਜਿਨ੍ਹਾਂ ’ਚੋਂ 51 ਵਿਅਕਤੀ ਪਠਾਨਕੋਟ ਜ਼ਿਲ੍ਹੇ ਦੇ ਵਸਨੀਕ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ’ਚੋਂ ਕਈਆਂ ਦੀ ਮੌਤ ਹੋ ਚੁੱਕੀ ਸੀ ਅਤੇ ਕਈਆਂ ਦੀ ਪਛਾਣ ਨਹੀਂ ਹੋ ਪਾਈ ਸੀ ਪਰ 51 ਵਿਅਕਤੀਆਂ ’ਚੋਂ 50 ਦੀ ਪ੍ਰਾਪਰਟੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਫ੍ਰੀਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਗਲੇ ਹਫਤੇ ਜ਼ਿਲਾ ਪੁਲਸ ਨੂੰ ਇਕ ਹੋਰ ਵੱਡੀ ਸਫ਼ਲਤਾ ਮਿਲਣ ਜਾ ਰਹੀ ਹੈ ਕਿਉਂਕਿ ਕੁਝ ਮਹੀਨੇ ਪਹਿਲਾਂ 8 ਕਿਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਗਈ ਸੀ। ਉਸ ਮਾਮਲੇ ’ਚ 5 ਆਰਡਰ ਪੁਲਸ ਨੂੰ ਮਿਲਣ ਜਾ ਰਹੇ ਹਨ, ਜਿਨ੍ਹਾਂ ’ਚੋਂ 4 ਕਰੋੜ 78 ਲੱਖ 68 ਹਜ਼ਾਰ 400 ਰੁਪਏ ਦੀ ਪ੍ਰਾਪਰਟੀ ਨੂੰ ਵੀ ਫ੍ਰੀਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪਠਾਨਕੋਟ 'ਚ ਵੱਡੀ ਵਾਰਦਾਤ, ਮਾਮੂਲੀ ਗੱਲ ਨੂੰ ਲੈ ਕੇ ਆਟੋ ਚਾਲਕ ਦਾ ਕਤਲ, ਘਟਨਾ cctv 'ਚ ਕੈਦ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News