ਫਰਾਂਸ ਤੋਂ ਆਏ 100 ਦੇ ਕਰੀਬ ਡੈਲੀਗੇਟਸ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Monday, Feb 24, 2025 - 04:03 AM (IST)

ਅੰਮ੍ਰਿਤਸਰ (ਸਰਬਜੀਤ)- ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ਾਂ-ਵਿਦੇਸ਼ਾਂ ਤੋਂ ਸੰਗਤਾਂ ਦਰਸ਼ਨਾਂ ਦੇ ਲਈ ਗੁਰੂ ਘਰ ਵਿਖੇ ਪਹੁੰਚ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ। ਇਸੇ ਦੌਰਾਨ ਐਤਵਾਰ ਨੂੰ ਫਰਾਂਸ ਤੋਂ 100 ਦੇ ਕਰੀਬ ਡੈਲੀਗੇਟ ਦੇ ਮੈਂਬਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ, ਜਿਨ੍ਹਾਂ ਵਿੱਚ ਡਾਕਟਰ, ਇੰਜੀਨੀਅਰ, ਬਿਜ਼ਨੈੱਸਮੈਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਸਨ।
ਇਸ ਦੌਰਾਨ ਇਨ੍ਹਾਂ ਮੈਂਬਰਾਂ ਨੇ ਗੁਰੂ ਘਰ ਵਿਖੇ ਦਰਸ਼ਨ ਕਰਕੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਇਤਿਹਾਸ ਬਾਰੇ ਜਾਣਿਆ ਉੱਥੇ ਹੀ ਉਨ੍ਹਾਂ ਨੂੰ ਸਮਾਜ ਸੁਧਾਰ ਸੰਸਥਾ ਪੰਜਾਬ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਭੋਮਾ ਵੱਲੋਂ ਸ੍ਰੀ ਦਰਬਾਰ ਸਾਹਿਬ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ।
ਇਹ ਵੀ ਪੜ੍ਹੋ- 'ਡੌਂਕੀ' ਨੇ ਨਿਗਲ਼ ਲਿਆ ਇਕ ਹੋਰ ਮਾਂ ਦਾ ਸੋਹਣਾ ਪੁੱਤ, ਅਮਰੀਕਾ ਜਾਂਦੇ ਨੂੰ ਰਸਤੇ 'ਚੋਂ ਹੀ ਲੈ ਗਿਆ 'ਕਾਲ਼'
ਮੈਂਬਰਾਂ ਨੇ ਭੋਮਾ ਦਾ ਧੰਨਵਾਦ ਕਰਦਿਆਂ ਉਨ੍ਹਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਵੱਲ ਆਉਂਦੇ ਰਸਤਿਆਂ ਵਿੱਚ ਮੀਟ-ਸ਼ਰਾਬ ਅਤੇ ਪਾਨ-ਬੀੜੀ ਦੀਆਂ ਦੁਕਾਨਾਂ ਬੰਦ ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ, ਉਸ ਦੀ ਭਰਪੂਰ ਸ਼ਲਾਘਾ ਕੀਤੀ। ਮੈਂਬਰਾਂ ਵਿੱਚ ਆਏ ਆਗੂ ਜਸਟਿਨ ਬ੍ਰੇਜੀ਼ਅਰ ਫਰਾਂਸ, ਮਿਸਟਰ ਜੋਨ ਕ੍ਰੇਨੀਅਰ ਫਰਾਂਸ, ਮਿਸਿਜ਼ ਗਲੇਰੀਆ ਅਤੇ ਹੋਰਨਾਂ ਨੇ ਆਖਿਆ ਕਿ ਭੋਮਾ ਵੱਲੋਂ ਚਲਾਈ ਗਈ ਇਸ ਮੁਹਿੰਮ 'ਚ ਹੋਰ ਵੀ ਸਮਾਜ ਸੇਵੀ ਸੰਸਥਾਵਾਂ ਨੂੰ ਵਧ-ਚੜ੍ਹ ਕੇ ਸਾਥ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਗੁਰੂ ਘਰ ਵੱਲ ਆਉਣ ਵਾਲੇ ਰਸਤਿਆਂ ਵਿੱਚ ਇਨ੍ਹਾਂ ਦੁਕਾਨਾਂ ਦਾ ਹੋਣਾ ਬਹੁਤ ਹੀ ਨਿੰਦਣਯੋਗ ਹੈ ਅਤੇ ਇਥੋਂ ਦੀਆਂ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਬਾਕੀ ਕੰਮਾਂ ਵਾਂਗ ਇਨ੍ਹਾਂ ਲਈ ਵੀ ਇੱਕ ਵੱਖਰੀ ਮਾਰਕੀਟ ਸ਼ਹਿਰੋਂ ਬਾਹਰ ਤਿਆਰ ਕਰਵਾ ਕੇ ਦੁਕਾਨਾਂ ਨੂੰ ਉਥੇ ਸ਼ਿਫਟ ਕੀਤਾ ਜਾਵੇ ਤਾਂ ਜੋ ਗੁਰੂ ਘਰ ਵੱਲ ਆਉਣ ਵਾਲੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e