ਸੁਰ ਸਿੰਘ ਤੋਂ ਖਾਲਸਾਈ ਜਾਹੋ ਜਲਾਲ ਨਾਲ ਨਗਰ ਕੀਰਤਨ ਗੋਇੰਦਵਾਲ ਸਾਹਿਬ ਲਈ ਹੋਇਆ ਰਵਾਨਾ

Friday, Sep 13, 2024 - 05:59 PM (IST)

ਸੁਰ ਸਿੰਘ ਤੋਂ ਖਾਲਸਾਈ ਜਾਹੋ ਜਲਾਲ ਨਾਲ ਨਗਰ ਕੀਰਤਨ ਗੋਇੰਦਵਾਲ ਸਾਹਿਬ ਲਈ ਹੋਇਆ ਰਵਾਨਾ

ਸੁਰ ਸਿੰਘ (ਗੁਰਪ੍ਰੀਤ ਢਿੱਲੋ)- ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾਇ ਸੁਰ ਸਿੰਘ ਜ਼ਿਲ੍ਹਾ ਤਰਨ ਤਾਰਨ ਤੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਲਈ ਵਿਸ਼ੇਸ਼ ਨਗਰ ਕੀਰਤਨ ਖ਼ਾਲਸਾ ਜਾਹੋ ਜਲਾਲ ਨਾਲ ਸੰਤ ਬਾਬਾ ਅਵਤਾਰ ਸਿੰਘ ਜੀ ਸੁਰ ਸਿੰਘ ਵਾਲਿਆਂ ਦੀ ਰਹਿਨੁਮਾਈ ਹੇਠ ਸਜਾਇਆ ਗਿਆ।

ਇਹ ਵੀ ਪੜ੍ਹੋ- ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, 4 ਜਣਿਆ ਨੇ ਨੌਜਵਾਨ 'ਤੇ ਵਰ੍ਹਾਈਆਂ ਗੋਲ਼ੀਆਂ

ਇਸ ਮੌਕੇ ਖਾਲਸਾ ਪੰਥ ਦੀਆਂ ਸਨਮਾਨਯੋਗ ਹਸਤੀਆਂ ਵੀ ਹਾਜ਼ਰ ਸਨ ਜਿਨ੍ਹਾਂ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਮੈਂਬਰ ਐੱਸ. ਜੀ. ਪੀ. ਸੀ. ਰਜਿੰਦਰ ਸਿੰਘ ਮਹਿਤਾ, ਬਾਬਾ ਜੋਗਾ ਸਿੰਘ ਜੀ ਤਰਨਾ ਦਲ ਵਾਲੇ, ਬਾਬਾ ਗੁਰਦੇਵ ਸਿੰਘ ਜੀ ਸ਼ਹੀਦੀ ਬਾਗ ਵਾਲੇ, ਗਿਆਨੀ ਨਿਸ਼ਾਨ ਸਿੰਘ ਜੀ ਹੈਡ ਗ੍ਰੰਥੀ ਬੀੜ ਬਾਬਾ ਬੁੱਢਾ ਸਾਹਿਬ , ਭਾਈ ਮਨਜੀਤ ਸਿੰਘ ਜੀ ਮੈਂਬਰ ਐੱਸ. ਜੀ. ਪੀ. ਸੀ, ਬਾਬਾ ਪ੍ਰੇਮ ਸਿੰਘ ਜੀ ਬਿਧੀ ਚੰਦੀਏ,  ਬਾਬਾ ਚਰਨਜੀਤ ਸਿੰਘ ਜੀ ਬਿਧੀਚੰਦੀਏ ਵੀ ਵਿਸ਼ੇਸ਼ ਤੌਰ 'ਤੇ ਸਜਾਏ ਗਏ ਨਗਰ ਕੀਰਤਨ ਵਿੱਚ ਹਾਜ਼ਰ ਸਨ । 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਖ਼ਾਲਸਾਈ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿੱਚ ਨਗਰ ਕੀਰਤਨ ਦੀ ਅਰੰਭਤਾ ਕੀਤੀ ਗਈ। ਇਹ ਨਗਰ ਕੀਰਤਨ ਅੱਜ ਹੀ ਰਸਤੇ ਵਿੱਚ ਵੱਖ-ਵੱਖ ਨਗਰਾਂ ਤੋਂ ਹੁੰਦੇ ਹੋਏ ਸ੍ਰੀ ਗੋਇੰਦਵਾਲ ਸਾਹਿਬ ਪੁੱਜ ਕੇ ਸਮਾਪਤ ਹੋਵੇਗਾ। 

ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਛੁੱਟੀ ਦਾ ਐਲਾਨ! ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News