ਪਰਮਿੰਦਰ ਕੌਰ ਰੰਧਾਵਾ ਦੇ ਅੰਤਿਮ ਸੰਸਕਾਰ ''ਤੇ ਹਜ਼ਾਰਾਂ ਦੀ ਗਿਣਤੀ ''ਚ ਪਹੁੰਚੇ ਲੋਕਾਂ ਨੇ ਦਿੱਤੀ ਅੰਤਿਮ ਵਿਦਾਇਗੀ

Tuesday, Aug 13, 2024 - 10:45 AM (IST)

ਪਰਮਿੰਦਰ ਕੌਰ ਰੰਧਾਵਾ ਦੇ ਅੰਤਿਮ ਸੰਸਕਾਰ ''ਤੇ ਹਜ਼ਾਰਾਂ ਦੀ ਗਿਣਤੀ ''ਚ ਪਹੁੰਚੇ ਲੋਕਾਂ ਨੇ ਦਿੱਤੀ ਅੰਤਿਮ ਵਿਦਾਇਗੀ

ਪਠਾਨਕੋਟ (ਆਦਿਤਿਆ)- ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਦੀ ਸਤਿਕਾਰਯੋਗ ਭਰਜਾਈ ਜੀ ਅਤੇ ਸਰਦਾਰ ਇੰਦਰਜੀਤ ਸਿੰਘ ਰੰਧਾਵਾ ਦੀ ਧਰਮ ਪਤਨੀ ਸਵਰਗੀ ਪਰਮਿੰਦਰ ਕੌਰ ਰੰਧਾਵਾ ਦਾ ਅੰਤਿਮ ਸੰਸਕਾਰ  ਪਿੰਡ ਧਾਰੋਵਾਲੀ ਵਿਖੇ ਕੀਤਾ ਗਿਆ ।

ਇਹ ਵੀ ਪੜ੍ਹੋ- ਬਾਬੇ ਤੋਂ ਪੁੱਤ ਦੀ ਦਾਤ ਮੰਗਣ ਗਈ ਸੀ ਔਰਤ, ਇਸ਼ਨਾਨ ਦੇ ਬਹਾਨੇ ਮੋਟਰ 'ਤੇ ਲੈ ਕੇ ਕੀਤਾ ਵੱਡਾ ਕਾਂਡ

ਅੰਤਿਮ ਸੰਸਕਾਰ ਮੌਕੇ ਹਜ਼ਾਰਾਂ ਲੋਕ ਸ਼ਾਮਲ ਹੋਏ, ਜਿਨ੍ਹਾਂ ਨੇ ਨਮ ਅੱਖਾਂ ਨਾਲ ਸਰਦਾਰਨੀ ਪਰਮਿੰਦਰ ਕੌਰ ਰੰਧਾਵਾ ਨੂੰ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ 'ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਫਤਿਹਗੜ੍ਹ ਚੂੜੀਆਂ ਸਰਦਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਧਾਇਕ ਰਾਜਾ ਸਾਂਸੀ ਸਰਦਾਰ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਵਿਧਾਇਕ ਗੁਰਦਾਸਪੁਰ ਸਰਦਾਰ ਬਰਿੰਦਰਮੀਤ ਸਿੰਘ ਪਾਹੜਾ, ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਆਗੂਆਂ, ਸੂਝਵਾਨ ਵਸਨੀਕਾਂ ਅਤੇ ਹੋਰ ਵੀ ਕਈ ਆਗੂਆਂ ਨੇ ਸਵਰਗੀ ਪਰਮਿੰਦਰ ਕੌਰ ਰੰਧਾਵਾ ਦੇ ਦੇਹਾਂਤ 'ਤੇ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਉਨ੍ਹਾਂ ਦੇ ਵੱਡੇ ਭਾਈ ਸਾਹਿਬ ਸਰਦਾਰ ਇੰਦਰਜੀਤ ਸਿੰਘ ਰੰਧਾਵਾ, ਦੀਪ ਇੰਦਰ ਸਿੰਘ ਰੰਧਾਵਾ ਤੇ ਉਦੇਵੀਰ ਸਿੰਘ ਰੰਧਾਵਾ ਨੂੰ ਮਿਲ ਕਿ ਸਰਦਾਰਨੀ ਸਵਰਗੀ ਪਰਮਿੰਦਰ ਕੌਰ ਦੇ ਦੇਹਾਂਤ  'ਤੇ ਨਿੱਜੀ ਤੌਰ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ । 

ਇਹ ਵੀ ਪੜ੍ਹੋ- ਤੜਕਸਾਰ ਵੱਡੀ ਵਾਰਦਾਤ, ਸੈਰ ਕਰ ਰਹੇ ਵਿਅਕਤੀ 'ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News