ਭੱਠੀ ਦਾ ਸਾਮਾਨ, 90 ਲੀਟਰ ਲਾਹਣ ਅਤੇ 50 ਬੋਤਲਾਂ ਦੇਸੀ ਸ਼ਰਾਬ ਬਰਾਮਦ

Monday, Sep 30, 2024 - 02:51 PM (IST)

ਬਟਾਲਾ/ਨੌਸ਼ਹਿਰਾ ਮੱਝਾ ਸਿੰਘ/ਘੁਮਾਣ (ਗੋਰਾਇਆ) : ਐਕਸਾਈਜ਼ ਵਿਭਾਗ ਦੀ ਟੀਮ ਨੇ ਸ਼ਰਾਬ ਦੀ ਭੱਠੀ ਦੇ ਸਾਮਾਨ ਸਮੇਤ 90 ਲੀਟਰ ਲਾਹਣ ਅਤੇ 50 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਐਕਸਾਈਜ਼ ਇੰਸਪੈਕਟਰ ਪੰਕਜ ਸ਼ਰਮਾ ਨੇ ਦੱਸਿਆ ਕਿ ਐਕਸਾਈਜ਼ ਈ. ਟੀ. ਓ. ਹੇਮੰਤ ਸ਼ਰਮਾ, ਐਕਸਾਈਜ਼ ਇੰਸਪੈਕਟਰ ਬਿਕਰਮਜੀਤ ਸਿੰਘ ਭੁੱਲਰ, ਐਕਸਾਈਜ਼ ਇੰਸਪੈਕਟਰ ਵਿਜੇ ਕੁਮਾਰ, ਐਕਸਾਈਜ਼ ਪੁਲਸ ਸਟਾਫ ਇੰਚਾਰਜ ਏ. ਐੱਸ. ਆਈ. ਸਰੂਪ ਸਿੰਘ, ਏ. ਐੱਸ. ਆਈ. ਬਲਵਿੰਦਰ ਸਿੰਘ, ਸਰਕਲ ਇੰਚਾਰਜ ਸਾਬੀ, ਆਰ. ਕੇ. ਇੰਟਰਪ੍ਰਾਈਜ਼ਿਜ਼ ਦੇ ਜੀ. ਐੱਮ. ਗੁਰਪ੍ਰੀਤ ਗੋਪੀ ਉੱਪਲ ’ਤੇ ਆਧਾਰਿਤ ਰੇਡ ਪਾਰਟੀ ਨੇ ਪਿੰਡ ਭੇਟ ਪਤਨ ਨੇੜੇ ਦਰਿਆ ਦੇ ਕੰਢੇ ਤੋਂ ਤਲਾਸ਼ੀ ਦੌਰਾਨ ਸ਼ਰਾਬ ਦੀ ਭੱਠੀ ਦੇ ਸਾਮਾਨ ਸਮੇਤ 1 ਪਲਾਸਟਿਕ ਦੇ ਬਾਲਟੀ ’ਚੋਂ 90 ਲੀਟਰ ਲਾਹਣ ਅਤੇ 1 ਸਿਲਵਰ ਕੰਟੇਨਰ ’ਚੋਂ 50 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਸ ਮੌਕੇ ਦਲਜੀਤ, ਹਰਜੀਤ, ਸਿਪਾਹੀ ਮਨਦੀਪ, ਹੌਲਦਾਰ ਗਗਨ, ਹੌਲਦਾਰ ਨਰਿੰਦਰ, ਬਲਜੀਤ, ਮਾਸਟਰ, ਅਜੇ ਸਿੰਘ, ਅਮਰਜੀਤ ਖੰਡੋ, ਮੇਵਾ, ਅਮਰ, ਰਾਜਬੀਰ, ਗੋਲਡੀ ਆਦਿ ਹਾਜ਼ਰ ਸਨ।

 ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਥਾਣੇਦਾਰ ਦੇ ਮੁੰਡੇ ਨੂੰ ਮਾਰੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News