ਹੋਟਲ ’ਚ ਚੱਲ ਰਹੇ ਜੂਏ ਦਾ ਪਰਦਾਫ਼ਾਸ਼, 50 ਹਜ਼ਾਰ ਨਕਦੀ ਤੇ ਤਾਸ਼ ਦੇ ਪੱਤੇ ਸਣੇ 8 ਗ੍ਰਿਫ਼ਤਾਰ

10/17/2023 4:58:58 PM

ਅੰਮ੍ਰਿਤਸਰ (ਸੰਜੀਵ)- ਥਾਣਾ ਸਿਵਲ ਲਾਈਨ ਦੀ ਪੁਲਸ ਨੇ ਹੋਟਲ ਪੰਨੂ ਇੰਟਰਨੈਸ਼ਨਲ ਵਿਖੇ ਚੱਲ ਰਹੇ ਜੂਏ ਦਾ ਪਰਦਾਫ਼ਾਸ਼ ਕਰਦਿਆਂ 8 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿਚੋਂ 50,605 ਰੁਪਏ ਦੀ ਨਕਦੀ ਅਤੇ 104 ਤਾਸ਼ ਦੇ ਪੱਤੇ ਬਰਾਮਦ ਹੋਏ ਹਨ। ਫੜੇ ਗਏ ਮੁਲਜ਼ਮਾਂ ਵਿਚ ਵਿਸ਼ਾਲ ਕੁਮਾਰ ਸ਼ਰਮਾ, ਸੌਰਭ, ਰਾਜਿੰਦਰ ਸਿੰਘ, ਸਵਿੰਦਰ ਸਿੰਘ, ਅਭਿਸ਼ੇਕ ਸਿੰਘ, ਸੋਨੂੰ ਸਿੰਘ, ਸਰਬਜੀਤ ਸਿੰਘ ਅਤੇ ਸੁਖਰਾਜ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ- ਗ੍ਰਿਫ਼ਤਾਰੀ ਮਗਰੋਂ ਕੁਲਬੀਰ ਸਿੰਘ ਜ਼ੀਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ

ਈ-ਰਿਕਸ਼ੇ ਤੋਂ ਬੈਟਰੀਆਂ ਚੋਰੀ ਕਰਨ ਵਾਲੇ 2 ਗ੍ਰਿਫ਼ਤਾਰ

ਈ-ਰਿਕਸ਼ਾ ਤੋਂ ਬੈਟਰੀਆਂ ਚੋਰੀ ਕਰਨ ਵਾਲੇ ਪਵਨ ਕੁਮਾਰ ਕਾਕਾ ਅਤੇ ਵਿਸ਼ਾਲ ਕੁਮਾਰ ਨੂੰ ਥਾਣਾ ਮੋਹਕਮਪੁਰਾ ਦੀ ਪੁਲਸ ਨੇ ਕਾਬੂ ਕਰ ਲਿਆ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਚੋਰੀ ਦੀਆਂ ਚਾਰ ਬੈਟਰੀਆਂ ਅਤੇ ਇਕ ਅਣਪਛਾਤਾ ਆਟੋ ਬਰਾਮਦ ਕੀਤਾ ਗਿਆ ਹੈ। ਪੁਲਸ ਨੇ ਦੋਵਾਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਪੁੱਛਗਿੱਛ ਲਈ ਪੁਲਸ ਰਿਮਾਂਡ ’ਤੇ ਲਿਆ ਹੈ। ਰਾਮ ਸਿੰਘ ਨੇ ਦੱਸਿਆ ਕਿ ਉਸ ਨੇ ਰਾਤ ਕਰੀਬ 9 ਵਜੇ ਆਪਣਾ ਈ-ਰਿਕਸ਼ਾ ਘਰ ਦੇ ਬਾਹਰ ਖੜ੍ਹਾ ਕੀਤਾ ਸੀ, ਜਦੋਂ ਉਸ ਨੇ ਸਵੇਰੇ ਆ ਕੇ ਚਾਬੀ ਲਾਈ ਤਾਂ ਉਸ ਦਾ ਈ-ਰਿਕਸ਼ਾ ਸਟਾਰਟ ਨਹੀਂ ਹੋ ਰਿਹਾ ਸੀ, ਜਦੋਂ ਉਸ ਨੇ ਦੇਖਿਆ ਤਾਂ ਕੋਈ ਅਣਪਛਾਤਾ ਵਿਅਕਤੀ ਉਸ ਦੇ ਰਿਕਸ਼ੇ ਦੀਆਂ ਚਾਰ ਬੈਟਰੀਆਂ ਚੋਰੀ ਕਰ ਕੇ ਲੈ ਗਿਆ ਸੀ। ਇਸ ਤੋਂ ਬਾਅਦ ਪੁਲਸ ਨੇ ਜਾਂਚ ਤੋਂ ਬਾਅਦ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਚਾਰ ਬੈਟਰੀਆਂ ਅਤੇ ਇਕ ਬਿਨ੍ਹਾਂ ਨੰਬਰੀ ਆਟੋ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ-  ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ, ਫ਼ਸਲਾਂ ਦਾ ਨੁਕਸਾਨ ਹੋਣ ਦਾ ਖ਼ਦਸ਼ਾ

ਨੌਜਵਾਨ ਦੀ ਕੁੱਟਮਾਰ ਕਰ ਕੇ ਉਤਾਰੀ ਪੱਗੜੀ

ਥਾਣਾ ਗੇਟ ਹਕੀਮਾ ਦੀ ਪੁਲਸ ਨੇ ਇਕ ਨੌਜਵਾਨ ਦੀ ਕੁੱਟਮਾਰ ਕਰਨ ਅਤੇ ਉਸ ਦੀ ਪੱਗ ਲਾਹੁਣ ਬਾਅਦ ਉਸ ਦੇ ਕੇਸਾਂ ਦੀ ਬੇਅਦਬੀ ਕਰਨ ਦੇ ਦੋਸ਼ ਹੇਠ ਜੀਵਨ ਸਿੰਘ, ਰਮਨਦੀਪ ਸਿੰਘ, ਗੁਰਦੀਪ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਮਨਮੀਤ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਆ ਕੇ ਉਸ ’ਤੇ ਹਮਲਾ ਕਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ, ਜਿਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਦੀ ਪੱਗ ਲਾਹ ਦਿੱਤੀ ਅਤੇ ਕੇਸਾਂ ਤੋਂ ਘਸੀਟ ਕੇ ਉਸ ਨੂੰ ਬਾਹਰ ਲੈ ਗਏ।

ਇਹ ਵੀ ਪੜ੍ਹੋ-  ਤਰਨਤਾਰਨ ਸ਼ਹਿਰ 'ਚ ਦੇਹ ਵਪਾਰ ਲਈ ਸੁਰੱਖਿਅਤ ਸਥਾਨ ਬਣੇ ਹੋਟਲ, ਰੋਜ਼ਾਨਾ ਲੱਖਾਂ ਰੁਪਏ ਦਾ ਖੇਡਿਆ ਜਾਂਦਾ ਜੂਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan