ਪੱਟੀ ’ਚ ਮੋਟਰਸਾਈਕਲ ਚੋਰ ਗਿਰੋਹ ਸਰਗਰਮ, 6 ਮੋਟਰ ਸਾਈਕਲ ਤੇ ਐਕਟਿਵਾ ਚੋਰੀ

03/11/2024 1:04:07 PM

ਪੱਟੀ (ਪਾਠਕ)-ਪੱਟੀ ਸ਼ਹਿਰ ਅੰਦਰ ਮੋਟਰ ਸਾਈਕਲ ਗਿਰੋਹ ਸਰਗਰਮ ਹੈ। ਰੋਜ਼ਾਨਾ ਸ਼ਹਿਰ ਅੰਦਰੋ ਲੋਕਾਂ ਦੇ ਮੋਟਰ ਸਾਈਕਲ ਚੋਰੀ ਹੋ ਰਹੇ ਹਨ ਪਰ ਪੁਲਸ ਪ੍ਰਸ਼ਾਸਨ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ। ਬੇਸ਼ੱਕ ਸਬੰਧਤ ਥਾਣਿਆਂ ਅੰਦਰ ਪੁਲਸ ਦੀ ਨਫਰੀ ਘੱਟ ਹੈ ਪਰ ਲੋਕ ਪੁਲਸ ਨੂੰ ਕੋਸ ਰਹੇ ਹਨ। ਇਥੇ ਕਈ ਵਾਰ ਮੋਬਾਈਲ ਝਪਟਮਾਰ ਅੱਖ ਝਪਟਦਿਆਂ ਹੀ ਰਾਹਗੀਰਾਂ ਕੋਲੋਂ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਜਾਂਦੇ ਹਨ। ਜੇਕਰ ਪੱਟੀ ਸ਼ਹਿਰ ਵਿਚ ਤਾਜ਼ਾ ਘਟਨਾਵਾਂ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ ਇਕ ਹਫਤੇ ਵਿਚ 6 ਮੋਟਰ ਸਾਈਕਲ ਅਤੇ ਐਕਟਿਵਾ ਸਕੂਟਰੀ ਚੋਰੀ ਹੋਈ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਮਾਮੂਲੀ ਗੱਲ ਨੂੰ ਲੈ ਕੇ ਯਾਰ ਨੇ ਹੀ ਯਾਰ ਦੇ ਪਿਓ ਦਾ ਕੀਤਾ ਕਤਲ (ਵੀਡੀਓ)

ਜਾਣਕਾਰੀ ਮੁਤਾਬਕ ਸ਼ਿਵਰਾਤਰੀ ਵਾਲੇ ਦਿਨ ਦੋ ਮੋਟਰ ਸਾਈਕਲ ਚੋਰੀ ਹੋਏ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਹਰਜਿੰਦਰ ਸਿੰਘ ਪੁੱਤਰ ਸਵ: ਮੋਹਨ ਸਿੰਘ ਵਾਰਡ ਨੰਬਰ 13 ਨੇ ਦੱਸਿਆ ਕਿ ਉਸਦਾ ਬਜਾਜ ਪਲਸਰ ਮੋਟਰ ਸਾਈਕਲ ਨੀਲਾ ਰੰਗ ਉਨ੍ਹਾਂ ਦੇ ਘਰ ਦੇ ਬਾਹਰੋਂ ਚੋਰੀ ਹੋ ਗਿਆ। ਜਿਸ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਹਿਲਾਂ ਉਨ੍ਹਾਂ 112 ਨੰਬਰ ’ਤੇ ਪੁਲਸ ਨੂੰ ਸੂਚਨਾ ਦਿੱਤੀ ਅਤੇ ਪੱਟੀ ਸਿਟੀ ਥਾਣੇ ਵੀ ਦਰਖਾਸਤ ਦਿੱਤੀ। ਇਸ ਤਰ੍ਹਾਂ ਪੱਟੀ ਦੀ ਵਾਰਡ ਨੰਬਰ 18 ਨਿਵਾਸੀ ਜਗਰੂਪ ਸਿੰਘ ਪਟਵਾਰੀ ਨੇ ਦੱਸਿਆ ਕਿ ਉਨ੍ਹਾਂ ਦਾ ਸਪਲੈਂਡਰ ਮੋਟਰ ਸਾਈਕਲ ਘਰ ਦੇ ਬਾਹਰੋਂ ਚੋਰੀ ਹੋ ਗਿਆ ਜਿਸ ਦੀ  ਸੀ. ਸੀ. ਟੀ. ਵੀ. ਫੁਟੇਜ ਵੀ ਮਿਲੀ ਹੈ ਪਰ ਉਸ ਦੀ ਅਜੇ ਤੱਕ ਸ਼ਨਾਖ਼ਤ ਨਹੀਂ ਹੋ ਪਾ ਰਹੀ।

ਇਹ ਵੀ ਪੜ੍ਹੋ : ਤਿੰਨ ਸਾਲਾਂ ਤੋਂ ਰਿਲੇਸ਼ਨ 'ਚ ਸੀ ਵਿਆਹੁਤਾ ਜੋੜਾ, ਹੁਣ ਕੁੜੀ ਨੇ ਮੁੰਡੇ 'ਤੇ ਲਾਏ ਇਹ ਗੰਭੀਰ ਇਲਜ਼ਾਮ

ਇਸ ਤੋਂ ਇਲਾਵਾ ਗੁਰਪ੍ਰੀਤ ਸਿੰਘ ਗੋਰਾ ਵਾਰਡ ਨੰਬਰ 10 ਨੇ ਦੱਸਿਆ ਕਿ ਉਨ੍ਹਾਂ ਦਾ ਸਪਲੈਂਡਰ ਮੋਟਰ ਸਾਈਕਲ ਗੁਰਦੁਆਰਾ ਬਾਬਾ ਬਿਧੀ ਚੰਦ ਨੇੜਿਓ ਦੁਕਾਨ ਦੇ ਬਾਹਰੋਂ ਚੋਰੀ ਹੋ ਗਿਆ ਹੈ। ਇਸ ਤੋਂ ਇਲਾਵਾ ਸੰਨੀ ਮਹਿਤਾ ਪੁੱਤਰ ਵਿਜੇ ਕੁਮਾਰ ਵਾਸੀ ਪੱਟੀ ਨੇ ਦੱਸਿਆ ਕਿ ਉਨ੍ਹਾਂ ਦਾ ਸਪਲੈਂਡਰ ਮੋਟਰ ਸਾਈਕਲ ਮਾਂ ਬਗਲਾ ਮੁੱਖੀ ਧਾਮ ਮੰਦਰ ਦੇ ਬਾਹਰੋਂ ਚੋਰੀ ਹੋ ਗਿਆ ਹੈ। ਅਸ਼ਵਨੀ ਕੁਮਾਰ ਮਹਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਸਪਲੈਂਡਰ ਮੋਟਰ ਸਾਈਕਲ ਘਰ ਦੇ ਬਾਹਰੋਂ ਚੋਰੀ ਹੋ ਗਿਆ ਹੈ। ਟਿੱਕਾ ਸਿੰਘ ਬਿਜਲੀ ਵਾਲੇ ਨੇ ਦੱਸਿਆ ਕਿ ਉਨ੍ਹਾਂ ਦਾ ਸਪਲੈਂਡਰ ਮੋਟਰ ਸਾਈਕਲ ਸ਼ਹੀਦ ਸੋਹਨ ਲਾਲ ਪਾਠਕ ਨੇੜੇ ਬੈਂਕ ਦੇ ਬਾਹਰੋਂ ਚੋਰੀ ਹੋ ਗਿਆ ਹੈ। ਗੁਰਪ੍ਰੀਤ ਸਿੰਘ ਧੁੰਨਾ ਨੇ ਦੱਸਿਆ ਕਿ ਉਨ੍ਹਾਂ ਦੀ ਐਕਟਿਵਾ ਸਕੂਟਰੀ ਕੁਝ ਦਿਨ ਪਹਿਲਾਂ ਪੱਟੀ ਦੇ ਜੋਸ਼ੀਆਂ ਵਾਲਾ ਮੁਹੱਲਾ ਵਿਚੋਂ ਚੋਰੀ ਹੋ ਗਈ ਹੈ ਜੋ ਅਜੇ ਤੱਕ ਨਹੀਂ ਮਿਲੀ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਕਿਸਾਨ ਜਥੇਬੰਦੀਆਂ ਵਲੋਂ ਅੱਜ ਪੰਜਾਬ ਭਰ 'ਚ ਰੇਲਾਂ ਰੋਕਣ ਦਾ ਫ਼ੈਸਲਾ

ਇਸ ਮੌਕੇ ਇਲਾਕੇ ਦੇ ਲੋਕਾਂ ਨੇ ਕਿਹਾ ਕਿ ਲੋਕਾਂ ਦਾ ਘਰਾਂ ’ਚੋਂ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ। ਚੋਰ ਬੇਲਗਾਮ ਹੋ ਕਿ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਪਰ ਲੋਕਾਂ ਦੀ ਕਿਤੇ ਕੋਈ ਸੁਣਵਾਈ ਨਹੀਂ ਹੋ ਰਹੀ ਹੈ। ਉਨ੍ਹਾਂ ਨੇ ਜ਼ਿਲਾ ਪੁਲਸ ਮੁੱਖੀ ਅਤੇ ਇਲਾਕੇ ਦੇ ਵਿਧਾਇਕ ਲਾਲਜੀਤ ਸਿੰਘ ਭੁੱਲਰ ਪਾਸੋਂ ਮੰਗ ਕੀਤੀ ਹੈ ਕਿ ਇਲਾਕੇ ਅੰਦਰ ਵੱਧ ਰਹੀਆਂ ਚੋਰੀਆਂ ਅਤੇ ਲੁੱਟ ਖੋਹ ਦੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan