ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 14 ਚੋਰੀ ਦੇ ਮੋਟਰਸਾਈਕਲ ਸਮੇਤ 5 ਜਣੇ ਕਾਬੂ

Friday, Oct 11, 2024 - 05:08 AM (IST)

ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 14 ਚੋਰੀ ਦੇ ਮੋਟਰਸਾਈਕਲ ਸਮੇਤ 5 ਜਣੇ ਕਾਬੂ

ਤਾਰਾਗੜ੍ਹ/ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਤਾਰਾਗੜ ਪੁਲਸ ਵੱਲੋਂ ਇੱਕ ਮੋਟਰਸਾਈਕਲ ਚੋਰ ਗਿਰੋਹ ਦਾ ਪਰਦਾਫਾਸ਼ ਕਰਕੇ ਉਹਨਾਂ ਕੋਲੋਂ 14 ਦੇ ਕਰੀਬ ਚੋਰੀ ਦੇ ਮੋਟਰਸਾਈਕਲ ਬਰਾਮਦ ਕਰਨ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਇਹ ਲੋਕ ਪੰਜਾਬ ਹੀ ਨਹੀਂ ਸਗੋਂ ਹਿਮਾਚਲ, ਜੰਮੂ-ਕਸ਼ਮੀਰ ਵਿੱਚ ਵੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਥਾਣਾ ਤਾਰਾਗੜ੍ਹ ਪੁਲਸ ਨੇ ਇਸ ਗਿਰੋਹ ਦੇ 5 ਮੈਂਬਰਾਂ ਨੂੰ 14 ਮੋਟਰਸਾਈਕਲਾਂ ਸਮੇਤ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ-  ਰਿਸ਼ਤੇ ਹੋਏ ਤਾਰ-ਤਾਰ, ਜੀਜੇ ਨੇ ਸਾਲੇ ਨੂੰ ਉਤਾਰਿਆ ਮੌਤ ਦੇ ਘਾਟ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸੁਖਜਿੰਦਰ ਕੁਮਾਰ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਇਲਾਕੇ ਅੰਦਰ ਚੋਰੀ ਦੀਆਂ ਘਟਨਾਵਾਂ 'ਚ ਵਾਧਾ ਹੋ ਰਿਹਾ ਸੀ, ਜਿਸ ਕਾਰਨ ਪੁਲਸ ਨੂੰ ਇਨ੍ਹਾਂ ਮੋਟਰਸਾਈਕਲ ਚੋਰਾਂ ਦੀ ਭਾਲ ਸੀ, ਜੋ ਨਾ ਸਿਰਫ ਪੰਜਾਬ ਸਗੋਂ ਹਿਮਾਚਲ ਅਤੇ ਜੰਮੂ ਕਸ਼ਮੀਰ 'ਚ ਵੀ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ, ਜਿਸ ਤੋਂ ਬਾਅਦ ਤਾਰਾਗੜ੍ਹ ਪੁਲਸ  ਨੇ 5 ਆਰੋਪੀਆ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਵੱਖ-ਵੱਖ ਮਾਰਕਾ ਦੇ 14 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਫਿਲਹਾਲ ਪੁਲਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਡੀ. ਐੱਸ. ਪੀ. ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ’ਤੇ ਉਨ੍ਹਾਂ ਨੇ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ 5 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ-  ਸੋਸ਼ਲ ਮੀਡੀਆ ਇਨਫਲੂਏਂਸਰ ਹਨੀ ਸੇਠੀ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News