ਅੰਤਰਰਾਜੀ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, ਚੋਰੀ ਦੇ 5 ਮੋਟਰਸਾਈਕਲ ਬਰਾਮਦ

04/01/2022 2:42:28 PM

ਅੰਮ੍ਰਿਤਸਰ (ਸੰਜੀਵ) : ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅੰਤਰਰਾਜੀ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼ ਕਰਕੇ ਥਾਣਾ ਕੰਟੋਨਮੈਂਟ ਦੀ ਪੁਲਸ ਨੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ 'ਚ ਅਭਿਸ਼ੇਕ ਸਿੰਘ ਸ਼ੈਂਕੀ ਤੇ ਉਸ ਦਾ ਸਾਥੀ ਮਨਪ੍ਰੀਤ ਸਿੰਘ ਮਨ ਸ਼ਾਮਲ ਹਨ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਚੋਰੀ ਕੀਤੇ ਗਏ 5 ਮੋਟਰਸਾਈਕਲ ਅਤੇ ਵਾਹਨ ਖੋਲ੍ਹਣ ਵਾਲੀ ਚਾਬੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ 'ਤੇ ਪੁਲਸ ਰਿਮਾਂਡ ’ਤੇ ਲਿਆ ਗਿਆ ਹੈ। ਇਹ ਖੁਲਾਸਾ ਥਾਣਾ ਕੰਟੋਨਮੈਂਟ ਦੇ ਇੰਚਾਰਜ ਇੰਸਪੈਕਟਰ ਜਸਵੀਰ ਸਿੰਘ ਨੇ ਕੀਤਾ।

ਇਹ ਵੀ ਪੜ੍ਹੋ : ਕੀ ਕੇਜਰੀਵਾਲ ਨੇ ਮੋਦੀ ਦਾ ਤੋੜ ਲੱਭ ਲਿਆ ਹੈ

ਉਨ੍ਹਾਂ ਦੱਸਿਆ ਕਿ ਉਕਤ ਗਿਰੋਹ ਦੇ 3 ਸਾਥੀਆਂ 'ਚ ਗੁਰਰਤਨ ਸਿੰਘ ਗੱਟੂ, ਲਵਜੀਤ ਸਿੰਘ ਲਵ ਤੇ ਸਿਕੰਦਰ ਸਿੰਘ ਟੀਟੂ ਨੂੰ ਪੁਲਸ 15 ਮਾਰਚ 2022 ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜਿਨ੍ਹਾਂ ਤੋਂ ਚੋਰੀ ਕੀਤੇ ਗਏ 7 ਮੋਟਰਸਾਈਕਲ ਬਰਾਮਦ ਕੀਤੇ ਗਏ ਸਨ। ਉਨ੍ਹਾਂ ਦੀ ਜਾਂਚ ਤੋਂ ਬਾਅਦ ਉਕਤ ਦੋਵਾਂ ਮੁਲਜ਼ਮਾਂ ਦੇ ਨਾਂ ਸਾਹਮਣੇ ਆਏ, ਜਿਨ੍ਹਾਂ ਨੂੰ ਗ੍ਰਿਫਤਾਰ ਕਰਕੇ 5 ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ। ਪੁਲਸ ਅਭਿਸ਼ੇਕ ਤੇ ਮਨਪ੍ਰੀਤ ਤੋਂ ਬਾਰੀਕੀ ਨਾਲ ਪੁੱਛਗਿਛ ਕਰ ਰਹੀ ਹੈ। ਇਨ੍ਹਾਂ ਵੱਲੋਂ ਕੀਤੀਆਂ ਗਈਆਂ ਹੋਰ ਵਾਰਦਾਤਾਂ ਦੇ ਜਲਦ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਜ਼ਮੀਨ ਗਹਿਣੇ ਧਰ ਇੰਗਲੈਂਡ ਭੇਜੀ ਪਤਨੀ ਨੇ ਗੱਲਬਾਤ ਕੀਤੀ ਬੰਦ, ਲੜਕੇ ਨਾਲ ਵਾਪਰਿਆ ਇਹ ਭਾਣਾ

ਲੁਟੇਰਾ ਗਿਰੋਹ ਦੇ ਸਰਗਣੇ ਸਮੇਤ 4 ਗ੍ਰਿਫ਼ਤਾਰ, 8 ਮੋਬਾਇਲ ਬਰਾਮਦ
ਜ਼ਿਲਾ ਅੰਮ੍ਰਿਤਸਰ ਪੁਲਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿਚ ਪੁਲਸ ਨੇ ਗਿਰੋਹ ਦੇ ਸਰਗਣੇ ਹਰਜੋਤ ਸਿੰਘ ਜੋਤਾ ਵਾਸੀ ਕੋਟ ਖਾਲਸਾ ਨੂੰ ਉਸ ਦੇ ਸਾਥੀ ਲਵਪ੍ਰੀਤ ਸਿੰਘ, ਓਮਕਾਰ ਸਿੰਘ ਤੇ ਗੁਰਦਿਆਲ ਸਿੰਘ ਸਮੇਤ ਗ੍ਰਿਫਤਾਰ ਕੀਤਾ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਖੋਹੇ ਗਏ 8 ਮੋਬਾਇਲ ਬਰਾਮਦ ਕੀਤੇ ਹਨ। ਸਾਰੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


Harnek Seechewal

Content Editor

Related News