ਸ਼ਰੇਆਮ ਗੈਂਗਸਟਰ ਦੇ ਰਹੇ ਧਮਕੀਆਂ ਤੇ ਲੈ ਰਹੇ ਫਿਰੌਤੀਆਂ : ਸੁਖਜਿੰਦਰ ਰੰਧਾਵਾ

Tuesday, Mar 17, 2026 - 12:59 PM (IST)

ਸ਼ਰੇਆਮ ਗੈਂਗਸਟਰ ਦੇ ਰਹੇ ਧਮਕੀਆਂ ਤੇ ਲੈ ਰਹੇ ਫਿਰੌਤੀਆਂ : ਸੁਖਜਿੰਦਰ ਰੰਧਾਵਾ

ਬਟਾਲਾ (ਮਠਾਰੂ)- ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿਚ ਜੰਗਲ ਰਾਜ ਚੱਲ ਰਿਹਾ ਹੈ, ਜਿਸ ’ਤੇ ਚਲਦਿਆਂ ਸ਼ਰੇਆਮ ਹੀ ਗੈਂਗਸਟਰਾਂ ਦੀਆਂ ਧਮਕੀਆਂ ਹਰ ਵਰਗ ਦੇ ਲੋਕਾਂ ਨੂੰ ਆ ਰਹੀਆਂ ਹਨ ਅਤੇ ਨਾਲ ਹੀ ਫਿਰੌਤੀਆਂ ਵੀ ਲਈਆਂ ਜਾ ਰਹੀਆਂ ਹਨ, ਜਿਸ ਕਰਕੇ ਪੰਜਾਬ ਦੇ ਲੋਕ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਬਟਾਲਾ ਵਿਖੇ ਗੱਲਬਾਤ ਕਰਦਿਆਂ ਕੀਤਾ।

ਇਹ ਵੀ ਪੜ੍ਹੋ- ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ

ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਵਿਧਾਨ ਸਭਾ ਹਲਕਾ ਬਟਾਲਾ ਤੋਂ ਕਾਂਗਰਸ ਪਾਰਟੀ ਦੇ ਨੌਜਵਾਨ ਨੁਮਾਇੰਦੇ ਐਡਵੋਕੇਟ ਅਮਨਦੀਪ ਜੈਂਤੀਪੁਰ ਨਾਲ ਬਟਾਲਾ ਵਿਖੇ ਯੂ.ਪੀ.ਐੱਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਅਸੀਮ ਮਹਾਜਨ ਦੇ ਗ੍ਰਹਿ ਵਿਖੇ ਉਨ੍ਹਾਂ ਨੂੰ ਸਨਮਾਨਿਤ ਕਰਨ ਦੇ ਲਈ ਪਹੁੰਚੇ ਸਨ। ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਆਪ ਸਰਕਾਰ ਹਰ ਫਰੰਟ ਤੇ ਬੁਰੀ ਤਰ੍ਹਾਂ ਦੇ ਨਾਲ ਫੇਲ ਸਾਬਿਤ ਹੋ ਚੁੱਕੀ ਹੈ, ਕਿਉਂਕਿ ਗੈਂਗਸਟਰਵਾਦ ਸੂਬੇ ਵਿੱਚ ਬਹੁਤ ਜ਼ਿਆਦਾ ਭਾਰੀ ਹੁੰਦਾ ਦਿਖਾਈ ਦੇ ਰਿਹਾ ਹੈ, ਜਿਸ ਕਰ ਕੇ ਲੋਕਾਂ ਦੇ ਮਨਾਂ ਅੰਦਰ ਡਰ ਅਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ਸਾਂਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੇਵੀਰ ਸਿੰਘ ਰੰਧਾਵਾ, ਕੌਂਸਲਰ ਸੁਖਦੇਵ ਸਿੰਘ ਬਾਜਵਾ, ਕੌਂਸਲਰ ਹਰਿੰਦਰ ਸਿੰਘ, ਕੌਂਸਲਰ ਅਨਿਲ ਕੁਮਾਰ ਬੱਬੀ ਸੇਖੜੀ, ਯੂਥ ਆਗੂ ਰੂਬਲ ਸ਼ੇਰ-ਏ-ਪੰਜਾਬ ਤੇ ਹੋਰ ਵੀ ਨੌਜਵਾਨ ਹਾਜ਼ਰ ਸਨ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਵਿਖੇ AI ਵੀਡੀਓ ਰਾਹੀਂ ਬੇਅਦਬੀ: ਕੰਕਾਲ ਨੂੰ ਪੱਗ ਬੰਨ੍ਹ ਤੇ ਜੁੱਤੀਆਂ ਸਮੇਤ ਪਰਿਕਰਮਾ 'ਚ ਦਿਖਾਇਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News