ਸ਼ਹਿਰ ਤੋਂ ਪਿੰਡਾਂ ਵੱਲ ਹੋਇਆ ਕੂੜੇ ਦਾ ਰੁਖ, ਲੋਕਾਂ ਨੇ ਕੀਤਾ ਜੰਮ ਕੇ ਵਿਰੋਧ, ਕੂੜੇ ਨਾਲ ਭਰੀਆਂ ਗੱਡੀਆਂ ਰੋਕੀਆਂ

Friday, Aug 07, 2026 - 12:30 PM (IST)

ਸ਼ਹਿਰ ਤੋਂ ਪਿੰਡਾਂ ਵੱਲ ਹੋਇਆ ਕੂੜੇ ਦਾ ਰੁਖ, ਲੋਕਾਂ ਨੇ ਕੀਤਾ ਜੰਮ ਕੇ ਵਿਰੋਧ, ਕੂੜੇ ਨਾਲ ਭਰੀਆਂ ਗੱਡੀਆਂ ਰੋਕੀਆਂ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ): ਪਿਛਲੇ ਲੰਬੇ ਸਮੇਂ ਤੋਂ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਖਤਮ ਹੋਣ ਤੋਂ ਬਾਅਦ ਸ਼ਹਿਰ ਵਿੱਚ ਜਮ੍ਹਾਂ ਹੋਏ ਕੂੜੇ ਨੂੰ ਚੁੱਕਣ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸੇ ਦੌਰਾਨ ਸ਼ਹਿਰ ਤੋਂ ਚੁੱਕਿਆ ਜਾ ਰਿਹਾ ਕੂੜਾ ਸਰਹੱਦੀ ਪਿੰਡਾਂ ਵੱਲ ਲਿਜਾਣ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ ਹੈ ਸਰਹੱਦੀ ਇਲਾਕੇ ਵਿੱਚ ਕੂੜੇ ਨਾਲ ਭਰੀਆਂ ਗੱਡੀਆਂ ਪਹੁੰਚਣ ’ਤੇ ਲੋਕਾਂ ਨੇ ਜੰਮ ਕੇ ਵਿਰੋਧ ਕੀਤਾ ਅਤੇ ਕਈ ਗੱਡੀਆਂ ਨੂੰ ਰੋਕ ਦਿੱਤਾ।

ਇਹ ਵੀ ਪੜ੍ਹੋ- ਲੁਟੇਰਿਆਂ ਨੂੰ ਨਾ ਆਇਆ ਤਰਸ, ਪਹਿਲਾਂ ਨੌਜਵਾਨ ਦੀ ਕਿਰਪਾਨ ਨਾਲ ਤੋੜੀ ਗੋਡੇ ਦੀ ਚੱਪਣੀ, ਫਿਰ 900 ਰੁਪਏ ਤੇ...

ਪਿੰਡ ਵਾਸੀਆਂ ਦਾ ਆਰੋਪ ਹੈ ਕਿ ਸ਼ਹਿਰਾਂ ਵਿੱਚੋਂ ਕੂੜੇ ਦੇ ਵੱਡੇ-ਵੱਡੇ ਢੇਰ ਇਕੱਠੇ ਕਰਕੇ ਗੱਡੀਆਂ ਰਾਹੀਂ ਪਿੰਡਾਂ ਵਿੱਚ ਲਿਆਂਦੇ ਜਾ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇਸੇ ਤਰ੍ਹਾਂ ਪਿੰਡਾਂ ਦੇ ਨੇੜੇ ਕੂੜਾ ਸੁੱਟਿਆ ਜਾਂਦਾ ਰਿਹਾ ਤਾਂ ਇਲਾਕੇ ਦਾ ਵਾਤਾਵਰਨ ਪ੍ਰਦੂਸ਼ਿਤ ਹੋਵੇਗਾ ਅਤੇ ਲੋਕਾਂ ਦੀ ਸਿਹਤ ’ਤੇ ਵੀ ਮਾੜਾ ਪ੍ਰਭਾਵ ਪੈ ਸਕਦਾ ਹੈ। ਉਨ੍ਹਾਂ ਨੇ ਕੂੜੇ ਕਾਰਨ ਬਦਬੂ, ਪ੍ਰਦੂਸ਼ਣ ਅਤੇ ਭਿਆਨਕ ਬਿਮਾਰੀਆਂ ਫੈਲਣ ਦਾ ਖਦਸ਼ਾ ਵੀ ਜ਼ਾਹਰ ਕੀਤਾ ਹੈ।

ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ ਸਾਹਿਬ ਵਾਲੇ ਕਮਰੇ 'ਚ...

ਪਿੰਡ ਵਾਸੀਆਂ ਨੇ ਸਪੱਸ਼ਟ ਕੀਤਾ ਕਿ ਉਹ ਸ਼ਹਿਰਾਂ ਦਾ ਕੂੜਾ ਪਿੰਡਾਂ ਵਿੱਚ ਲਿਆ ਕੇ ਸੁੱਟਣ ਦੀ ਪ੍ਰਥਾ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕੂੜੇ ਦੇ ਨਿਪਟਾਰੇ ਲਈ ਪੱਕਾ ਅਤੇ ਵਿਗਿਆਨਕ ਹੱਲ ਕੀਤਾ ਜਾਵੇ ਅਤੇ ਪਿੰਡਾਂ ਦੇ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਨਾ ਹੋਵੇ। ਲੋਕਾਂ ਨੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਇਸ ਸਮੱਸਿਆ ਦਾ ਢੁੱਕਵਾਂ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਕੂੜੇ ਨਾਲ ਭਰੀਆਂ ਗੱਡੀਆਂ ਦਾ ਵਿਰੋਧ ਜਾਰੀ ਰੱਖਣਗੇ।

ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News