ਗੈਸ ਸੰਕਟ ਨੇ ਆਮ ਜਨਤਾ ਦਾ ਤੋੜਿਆ ਲੱਕ, ਬੁਕਿੰਗ ਦੇ ਬਾਵਜੂਦ ਸਮੇਂ ਸਿਰ ਨਹੀਂ ਮਿਲ ਰਿਹਾ ਸਿਲੰਡਰ

Saturday, May 30, 2026 - 03:08 PM (IST)

ਗੈਸ ਸੰਕਟ ਨੇ ਆਮ ਜਨਤਾ ਦਾ ਤੋੜਿਆ ਲੱਕ, ਬੁਕਿੰਗ ਦੇ ਬਾਵਜੂਦ ਸਮੇਂ ਸਿਰ ਨਹੀਂ ਮਿਲ ਰਿਹਾ ਸਿਲੰਡਰ

ਅੰਮ੍ਰਿਤਸਰ(ਦਲਜੀਤ)- ਸ਼ਹਿਰ ’ਚ ਐੱਲ. ਪੀ. ਜੀ. ਗੈਸ ਸਿਲੰਡਰਾਂ ਦੀ ਸਪਲਾਈ ਨੂੰ ਲੈ ਕੇ ਗੰਭੀਰ ਸੰਕਟ ਖੜ੍ਹਾ ਹੋ ਗਿਆ ਹੈ। ਹਾਲਾਤ ਐਨੇ ਵਿਗੜ ਚੁੱਕੇ ਹਨ ਕਿ ਖਪਤਕਾਰਾਂ ਨੂੰ 25 ਤੋਂ 45 ਦਿਨਾਂ ਤੱਕ ਸਿਲੰਡਰ ਦਾ ਇੰਤਜ਼ਾਰ ਕਰਨਾ ਪੈ ਰਿਹਾ ਹੈ। ਇਸ ਗੰਭੀਰ ਸਮੱਸਿਆ ਨੇ ਆਮ ਆਦਮੀ ਦੀ ਰਸੋਈ ਤੱਕ ਨੂੰ ਠੱਪ ਕਰ ਦਿੱਤਾ ਹੈ ਪਰ ਪ੍ਰਸ਼ਾਸਨ ਅਜੇ ਵੀ ਮੂਕ ਦਰਸ਼ਕ ਬਣਿਆ ਹੋਇਆ ਹੈ। ਗੈਸ ਏਜੰਸੀਆਂ ਦੇ ਬਾਹਰ ਲੰਬੀਆਂ ਕਤਾਰਾਂ ਅਤੇ ਵਾਰ-ਵਾਰ ਚੱਕਰ ਕੱਟਦੇ ਖਪਤਕਾਰ ਪ੍ਰਸ਼ਾਸਨ ਦੀ ਨਾਕਾਮੀ ਦੀ ਗਵਾਹੀ ਦੇ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਕਈ ਵਾਰ ਬੁਕਿੰਗ ਦੇ ਬਾਵਜੂਦ ਸਮੇਂ ਸਿਰ ਸਿਲੰਡਰ ਨਹੀਂ ਮਿਲ ਰਿਹਾ, ਜਿਸ ਕਾਰਨ ਰੋਜ਼ਾਨਾ ਜੀਵਨ ਪ੍ਰਭਾਵਿਤ ਹੋ ਰਿਹਾ ਹੈ।

ਇਹ ਵੀ ਪੜ੍ਹੋ- ਪਟਿਆਲਾ ਵਿੱਚ ਈ-ਰਿਕਸ਼ਾ ਚਾਲਕ ਦਾ ਬੇਰਹਿਮੀ ਨਾਲ ਕਤਲ, ਕੁੜੀ ਨੂੰ ਛੁਡਾਉਣ ਦੀ ਰੰਜਿਸ਼ ਕਾਰਨ ਵਾਪਰੀ ਵਾਰਦਾਤ

ਸੂਤਰਾਂ ਮੁਤਾਬਕ ਸਪਲਾਈ ਚੇਨ ’ਚ ਭਾਰੀ ਅਵਿਵਸਥਾ ਅਤੇ ਵਿਭਾਗਾਂ ’ਚ ਤਾਲਮੇਲ ਦੀ ਕਮੀ ਕਾਰਨ ਇਹ ਸੰਕਟ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਇਸ ਦੇ ਬਾਵਜੂਦ ਜ਼ਿੰਮੇਵਾਰ ਅਧਿਕਾਰੀ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਣ ਦੀ ਬਜਾਏ ਇਸ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਲਗਾਤਾਰ ਵਿਗੜਦੀ ਗੈਸ ਸਪਲਾਈ ਵਿਵਸਥਾ ਨੇ ਪ੍ਰਸ਼ਾਸਨ ਦੀ ਕਾਰਜਸ਼ੈਲੀ ’ਤੇ ਵੱਡਾ ਪ੍ਰਸ਼ਨ ਚਿੰਨ੍ਹ ਲਾ ਦਿੱਤਾ ਹੈ। ਜੇਕਰ ਜਲਦੀ ਹੀ ਠੋਸ ਕਦਮ ਨਾ ਚੁੱਕੇ ਗਏ ਤਾਂ ਇਹ ਮੁੱਦਾ ਵੱਡੇ ਜਨ ਅੰਦੋਲਨ ਦਾ ਰੂਪ ਲੈ ਸਕਦਾ ਹੈ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।

ਇਹ ਵੀ ਪੜ੍ਹੋ-  ਪੰਜਾਬ ਦੇ DCs ਨੂੰ 'ਓ.ਪੀ. ਜਿੰਦਲ ਪੁਰਸਕਾਰ' ਨਾਲ ਕੀਤਾ ਜਾਵੇਗਾ ਸਨਮਾਨਿਤ

ਸਿੱਧੇ ਤੌਰ ’ਤੇ ਸਿਸਟਮ ਦੀ ਅਸਫ਼ਲਤਾ

ਸਮਾਜ ਸੇਵਕ ਜੈ ਗੋਪਾਲ ਲਾਲੀ ਨੇ ਪ੍ਰਸ਼ਾਸਨ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਹ ਸਿੱਧੇ ਤੌਰ ’ਤੇ ਸਿਸਟਮ ਦੀ ਅਸਫ਼ਲਤਾ ਹੈ। ਉਨ੍ਹਾਂ ਕਿਹਾ ਕਿ ਗੈਸ ਵਰਗੀ ਜ਼ਰੂਰੀ ਸਹੂਲਤ ਦਾ ਇਸ ਤਰ੍ਹਾਂ ਪ੍ਰਭਾਵਿਤ ਹੋਣਾ ਬੇਹੱਦ ਚਿੰਤਾਜਨਕ ਹੈ। ਜੇਕਰ ਜਲਦੀ ਹੱਲ ਨਾ ਹੋਇਆ ਤਾਂ ਜਨਤਾ ਸੜਕਾਂ ’ਤੇ ਉਤਰ ਕੇ ਵਿਰੋਧ ਕਰੇਗੀ।

ਇਹ ਵੀ ਪੜ੍ਹੋ- ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ ਮੋਬਾਈਲਾਂ 'ਚ ਬਣਾਈ ਵੀਡੀਓ

ਜ਼ਿੰਮੇਵਾਰ ਅਧਿਕਾਰੀਆਂ ’ਤੇ ਹੋਵੇ ਕਾਰਵਾਈ

ਸਮਾਜ ਸੇਵਕ ਬਿਕਰਮ ਸਿੰਘ ਗਿੱਲ ਨੇ ਕਿਹਾ ਕਿ ਪ੍ਰਸ਼ਾਸਨ ਦੀ ਢਿੱਲੀ ਕਾਰਜਸ਼ੈਲੀ ਕਾਰਨ ਆਮ ਆਦਮੀ ਪ੍ਰੇਸ਼ਾਨ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਗੈਸ ਸਪਲਾਈ ਵਿਵਸਥਾ ਨੂੰ ਤੁਰੰਤ ਦਰੁਸਤ ਕੀਤਾ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਜਨਤਾ ਦਾ ਗੁੱਸਾ ਵਧਣਾ ਤੈਅ

ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚਾ ਦੇ ਪ੍ਰਧਾਨ ਮਹੰਤ ਰਮੇਸ਼ਾਨੰਦ ਸਰਸਵਤੀ ਨੇ ਇਸ ਸੰਕਟ ਨੂੰ ਮਨੁੱਖੀ ਜੀਵਨ ਦੀਆਂ ਮੁੱਢਲੀਆਂ ਲੋੜਾਂ ਨਾਲ ਜੁੜਿਆ ਗੰਭੀਰ ਮੁੱਦਾ ਦੱਸਿਆ। ਉਨ੍ਹਾਂ ਕਿਹਾ ਕਿ ਜਦੋਂ ਰਸੋਈ ਹੀ ਠੱਪ ਹੋ ਜਾਵੇ ਤਾਂ ਆਮ ਪਰਿਵਾਰ ਕਿਵੇਂ ਗੁਜ਼ਾਰਾ ਕਰੇਗਾ। ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਤੁਰੰਤ ਦਖ਼ਲ ਦੇ ਕੇ ਇਸ ਸਮੱਸਿਆ ਦਾ ਸਥਾਈ ਹੱਲ ਕੱਢੇ, ਨਹੀਂ ਤਾਂ ਜਨਤਾ ਦਾ ਗੁੱਸਾ ਵਧਣਾ ਤੈਅ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News