ਗੁਰਦੁਆਰਾ ਸਾਹਿਬ ’ਚੋਂ ਚੜ੍ਹਾਵਾ, ਗੈਸ-ਸਿਲੰਡਰ ਅਤੇ ਹੋਰ ਸਾਮਾਨ ਚੋਰੀ

Friday, Aug 23, 2024 - 06:20 PM (IST)

ਗੁਰਦੁਆਰਾ ਸਾਹਿਬ ’ਚੋਂ ਚੜ੍ਹਾਵਾ, ਗੈਸ-ਸਿਲੰਡਰ ਅਤੇ ਹੋਰ ਸਾਮਾਨ ਚੋਰੀ

ਬਟਾਲਾ (ਬੇਰੀ) : ਗੁਰਦੁਆਰਾ ਸਾਹਿਬ ਤੋਂ ਚੜ੍ਹਾਵਾ, ਗੈਸ ਸਿਲੰਡਰ ਅਤੇ ਹੋਰ ਸਾਮਾਨ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ ਖਿਲਾਫ ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਰਾਜਨਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਢੱਡੇ ਨੇ ਦੱਸਿਆ ਕਿ ਉਹ ਗੁਰਦੁਆਰਾ ਦੁਖਨਿਵਾਰਨ ਸਾਹਿਬ ਅਜੀਤ ਐਵੀਨਿਊ ਫਤਿਹਗੜ੍ਹ ਚੂੜੀਆਂ ’ਚ ਗ੍ਰੰਥੀ ਦੀ ਡਿਊਟੀ ਕਰਦਾ ਹੈ।

ਇਹ ਵੀ ਪੜ੍ਹੋ- ਐਕਸ਼ਨ 'ਚ ਪੰਜਾਬ ਪੁਲਸ, ਕਰ 'ਤਾ ਐਨਕਾਊਂਟਰ

ਉਸ ਨੇ ਦੱਸਿਆ ਕਿ 18 ਅਗਸਤ ਨੂੰ ਸ੍ਰੀ ਰਹਿਰਾਸ ਸਾਹਿਬ ਦਾ ਪਾਠ ਕਰਨ ਉਪਰੰਤ ਉਹ ਗੁਰਦੁਆਰਾ ਸਾਹਿਬ ਬੰਦ ਕਰ ਕੇ ਆਪਣੇ ਘਰ ਚਲਾ ਗਿਆ ਸੀ। ਜਦੋਂ ਉਹ ਅਗਲੇ ਦਿਨ ਆਇਆ ਤਾਂ ਦੇਖਿਆ ਕਿ ਗੁਰਦੁਆਰਾ ਸਾਹਿਬ ਦੇ ਮੁੱਖ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ ਅਤੇ ਅੰਦਰ ਪਈ ਗੋਲਕ ਵੀ ਟੁੱਟੀ ਹੋਈ ਸੀ ਅਤੇ ਉਸ ’ਚੋਂ 5 ਹਜ਼ਾਰ ਰੁਪਏ ਚੜ੍ਹਾਵਾ, 2 ਗੈਸ ਸਿਲੰਡਰ, ਇਕ ਇਨਵਰਟਰ, ਬੈਟਰੀ ਅਤੇ ਡੀ. ਵੀ. ਆਰ ਚੋਰੀ ਹੋ ਗਿਆ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਰਾਜਨਦੀਪ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਸਪਾ ਸੈਂਟਰ ’ਚ ਜਿਸਮ ਫਿਰੋਸ਼ੀ ਦਾ ਧੰਦਾ ਬੇਪਰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News