ਪੁਲਸ ਮੁਲਾਜ਼ਮਾਂ ਨੂੰ ਚੁਸਤ-ਦਰੁਸਤ ਰੱਖਣ ਲਈ ਕਰਵਾਈ ਜਨਰਲ ਪਰੇਡ

Tuesday, Feb 11, 2025 - 01:48 PM (IST)

ਪੁਲਸ ਮੁਲਾਜ਼ਮਾਂ ਨੂੰ ਚੁਸਤ-ਦਰੁਸਤ ਰੱਖਣ ਲਈ ਕਰਵਾਈ ਜਨਰਲ ਪਰੇਡ

ਗੁਰਦਾਸਪੁਰ (ਹਰਮਨ, ਵਿਨੋਦ)- ਜ਼ਿਲ੍ਹਾ ਗੁਰਦਾਸਪੁਰ ਦੀ ਪੁਲਸ ਨੂੰ ਚੁਸਤ ਦਰੁਸਤ ਰੱਖਣ ਦੇ ਮੰਤਵ ਨਾਲ ਅੱਜ ਪੁਲਸ ਲਾਈਨ ਗੁਰਦਾਸਪੁਰ ਵਿਖੇ ਗੁਰਦਾਸਪੁਰ ਪੁਲਸ ਫੋਰਸ ਦੀ ਜਨਰਲ ਪਰੇਡ ਕਰਵਾਈ ਗਈ। ਇਸ ਮੌਕੇ ਐੱਸ. ਐੱਸ. ਪੀ. ਹਰੀਸ਼ ਦਯਾਮਾ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਪਰੇਡ ਦਾ ਜਾਇਜ਼ਾ ਲਿਆ, ਜਿਨ੍ਹਾਂ ਤੋਂ ਇਲਾਵਾ ਵੱਖ-ਵੱਖ ਐੱਸ. ਪੀ., ਡੀ. ਐੱਸ. ਪੀ., ਇੰਸਪੈਕਟਰ ਅਤੇ ਹੋਰ ਪੁਲਸ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਐੱਸ. ਐੱਸ. ਪੀ. ਹਰੀਸ਼ ਦਯਾਮਾ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਸ ਨੂੰ ਹਰ ਪੱਖ ਤੋਂ ਬਿਹਤਰ ਅਤੇ ਨਿਪੁੰਨ ਬਣਾਉਣ ਲਈ ਉਨ੍ਹਾਂ ਵੱਲੋਂ ਉਪਰਾਲੇ ਕੀਤੇ ਜਾਂਦੇ ਹਨ। ਇਸ ਤਹਿਤ ਵੱਖ-ਵੱਖ ਸਮਿਆਂ ਦੇ ਜਨਰਲ ਪਰੇਡ ਦਾ ਆਯੋਜਨ ਵੀ ਕੀਤਾ ਜਾਂਦਾ ਹੈ ਤਾਂ ਜੋ ਸਾਰੇ ਪੁਲਸ ਮੁਲਾਜ਼ਮ ਅਤੇ ਅਧਿਕਾਰੀ ਪੂਰੀ ਤੰਦਰੁਸਤੀ ਅਤੇ ਚੁਸਤੀ ਨਾਲ ਆਪਣੀ ਡਿਊਟੀ ਨਿਭਾ ਸਕਣ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲਸ ਹਰੇਕ ਤਰ੍ਹਾਂ ਦੀ ਸਥਿਤੀ ਦਾ ਟਾਕਰਾ ਕਰਨ ਦੇ ਸਮਰੱਥ ਹੈ ਅਤੇ ਪਿਛਲੇ ਸਮੇਂ ਦੌਰਾਨ ਪੁਲਸ ਨੇ ਨਸ਼ਿਆਂ ਅਤੇ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਮੈਰਿਜ ਪੈਲੇਸਾਂ ਵਾਲੇ ਪੜ੍ਹ ਲਓ ਇਹ ਖ਼ਬਰ, ਆਬਕਾਰੀ ਵਿਭਾਗ ਨੇ ਸ਼ੁਰੂ ਕੀਤੀ ਕਾਰਵਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News