ਘੱਲੂਘਾਰਾ ਦਿਵਸ ਨੂੰ ਲੈ ਕੇ ਗੁਰਦਾਸਪੁਰ ਪੁਲਸ ਨੇ ਕੀਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ

05/31/2022 5:31:50 PM

ਗੁਰਦਾਸਪੁਰ (ਹੇਮੰਤ) - ਘੱਲੁਘਾਰਾ ਦਿਵਸ ਨੂੰ ਲੈ ਕੇ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਦੇ ਚੱਪੇ-ਚੱਪੇ ’ਤੇ ਪੁਲਸ ਬਲ ਤਾਇਨਾਤ ਕੀਤੇ ਗਏ ਹਨ। ਕਿਸੇ ਨੂੰ ਕਾਨੂੰਨ ਵਿਵਸਥਾ ਭੰਗ ਕਰਨ ਦੀ ਆਗਿਆ ਨਹੀਂ ਹੋਵੇਗੀ। ਪੁਲਸ ਬਲ ਦੇ ਨਾਲ-ਨਾਲ ਅਰਧ ਪੁਲਸ ਬਲ ਤਾਇਨਾਤ ਕੀਤੇ ਗਏ ਹਨ, ਤਾਂਕਿ ਲਾ ਐਂਡ ਆਰਡਰ ਨੂੰ ਕਾਇਮ ਰੱਖਿਆ ਜਾ ਸਕਿਆ। ਸ਼ਹਿਰ ਦੇ ਚੌਂਕਾਂ ਅਤੇ ਸ਼ਹਿਰ ਦੇ ਐਂਟਰੀ ਪਵਾਇੰਟਾਂ ’ਤੇ 24 ਘੰਟੇ ਨਾਕਾਬੰਦੀ ਕੀਤੀ ਗਈ ਹੈ, ਜਿਸ ਵਿੱਚ ਪੰਜਾਬ ਪੁਲਸ ਅਤੇ ਪੈਰਾ ਮਿਲਟਰੀ ਦੇ ਜਵਾਨ ਤਾਇਨਾਤ ਕੀਤੇ ਗਏ ਹਨ, ਤਾਂਕਿ ਕਿਸੇ ਤਰ੍ਹਾਂ ਦੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ। ਨਾਕਾਬੰਦੀ ਦੌਰਾਨ ਹਰੇਕ ਆਉਣ ਜਾਣ ਵਾਲੇ ਵਾਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ੱਕ ਹੋਣ ਵਾਲੇ ਵਾਹਨ ਚਾਲਕਾਂ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ: ਮੁਕਤਸਰ ਵੱਡੀ ਵਾਰਦਾਤ: ਸ਼ੱਕੀ ਹਾਲਾਤ ’ਚ ਝਾੜੀਆਂ ’ਚੋਂ ਮਿਲੀ ਨੌਜਵਾਨ ਦੀ ਲਾਸ਼, ਬੀਤੇ ਦਿਨ ਤੋਂ ਸੀ ਲਾਪਤਾ

ਅੱਜ ਤੋਂ ਜਵਾਨਾਂ ਦੀ ਗਿਣਦੀ ਵਿੱਚ ਹੋਵੇਗਾ ਵਾਧਾ
ਘੱਲੁਘਾਰਾ ਹਫ਼ਤੇ ਦੇ ਚਲਦੇ ਅੱਜ ਤੋਂ ਪੁਲਸ ਬਲ ਅਤੇ ਪੈਰਾ ਮਿਲਟਰੀ ਦੇ ਜਵਾਨ ਵਿੱਚ ਵਾਧਾ ਕੀਤਾ ਜਾਵੇਗਾ ਤਾਂਕਿ ਕਿਸੇ ਤਰ੍ਹਾਂ ਦੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ। ਅੱਜ ਤੋਂ ਪੁਲਸ ਬਲ ਅਤੇ ਪੈਰਾ ਮਿਲਟਰੀ ਦੇ ਜਵਾਨਾਂ ਦੀ ਗਿਣਤੀ ਵਿੱਚ ਵਾਧਾ ਕਰਦੇ ਹੋਏ ਗੁਰਦਾਸਪੁਰ, ਧਾਰੀਵਾਲ ਅਤੇ ਦੀਨਾਨਗਰ ਵਿੱਚ 500 ਜਵਾਨ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਘੱਲੂਘਾਰਾ ਹਫ਼ਤੇ ਦੌਰਾਨ ਕਿਸੇ ਨੂੰ ਕਾਨੂੰਨ ਤੋੜਨ ਦੀ ਆਗਿਆ ਨਹੀਂ ਹੋਵੇਗੀ। ਜੇਕਰ ਕੋਈ ਵੀ ਵਿਅਕਤੀ ਕਾਨੂੰਨ ਨੂੰ ਤੋੜਦਾ ਹੈ ਤਾਂ ਉਸਨੂੰ ਤੁਰੰਤ ਹਿਰਾਸਤ ਵਿੱਚ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੌਰਾਨ ਬੱਸ ਸਟੈਂਡ, ਰੇਲਵੇ ਸਟੇਸ਼ਨ, ਧਾਰਮਿਕ ਸਥਾਨਾਂ ’ਤੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਲਸ ਬਲ ਵੱਲੋਂ ਹਰੇਕ ਆਣ ਜਾਣ ਵਾਲੇ ਵਿਅਕਤੀ ਦੀ ਢੁੰਗਾਈ ਨਾਲ ਪੁੱਛਗਿੱਠ ਕੀਤੀ ਜਾ ਰਹੀ ਹੈ ।

ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼

ਕੀ ਕਹਿਣਾ ਹੈ ਐੱਸ. ਐੱਸ. ਪੀ. ਹਰਜੀਤ ਸਿੰਘ ਦਾ
ਇਸ ਸਬੰਧੀ ਜਦੋਂ ਐੱਸ. ਐੱਸ. ਪੀ . ਹਰਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਘੱਲੂਘਾਰਾ ਦਿਵਸ ਦੇ ਮੱਦੇਨਜਰ ਜ਼ਿਲ੍ਹਾ ਪੁਲਸ ਗੁਰਦਾਸਪੁਰ ਵੱਲੋਂ ਸੁਰੱਖਿਆ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕਿਸੇ ਵੀ ਵਿਅਕਤੀ ’ਤੇ ਸ਼ੱਕ ਹੋਣ ’ਤੇ ਉਸਦੀ ਢੁੰਗਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਅੱਜ ਤੋਂ ਗੁਰਦਾਸਪੁਰ, ਧਾਰੀਵਾਲ ਅਤੇ ਦੀਨਾਨਗਰ ਵਿੱਚ 500 ਜਵਾਨ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂਕਿ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ। ਉਨ੍ਹਾਂ ਨੇ ਸਾਰੇ ਧਾਰਮਿਕ ਸੰਗਠਨਾਂ ਨੂੰ ਆਪਸੀ ਭਾਈਚਾਰਾ ਬਣਾਏ ਰਖੱਣ ਦੀ ਅਪੀਲ ਕੀਤੀ ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਡੇਰਾ ਮੁਖੀਆਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ


rajwinder kaur

Content Editor

Related News