ਘੱਲੂਘਾਰਾ ਸਮਾਗਮ : ਸ਼ਹਿਰ ’ਚ ਭਾਰੀ ਪੁਲਸ ਫੋਰਸ ਤਾਇਨਾਤ, ਕਮਿਸ਼ਨਰ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Saturday, Jun 05, 2021 - 01:36 PM (IST)

ਅੰਮ੍ਰਿਤਸਰ (ਸੰਜੀਵ) - ਘੱਲੂਘਾਰਾ ਦਿਵਸ ਦੇ ਚੱਲਦਿਆਂ ਸ਼ਹਿਰ ਵਿੱਚ ਚੱਪੇ-ਚੱਪੇ ’ਤੇ ਪੁਲਸ ਨੇ ਆਪਣੀ ਤਿੱਖੀ ਨਜ਼ਰ ਰੱਖੀ ਹੋਈ ਹੈ। ਪੁਲਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੇ ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ, ਜਿਨ੍ਹਾਂ ਦੇ ਨਾਲ ਡੀ. ਸੀ. ਪੀ. ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਵੀ ਸਨ। ਪੁਲਸ ਕਮਿਸ਼ਨਰ ਸ੍ਰੀ ਹਰਿਮੰਦਰ ਸਾਹਿਬ ਦੇ ਜੋੜਾ ਘਰ ਦੇ ਬਾਹਰ ਕੀਤੀ ਗਈ ਸੁਰੱਖਿਆ ਦਾ ਵੀ ਜਾਇਜ਼ਾ ਲੈਣ ਪਹੁੰਚੇ, ਜਿੱਥੋਂ ਸਿੱਧਾ ਰਸਤਾ ਸ੍ਰੀ ਅਕਾਲ ਤਖਤ ਸਾਹਿਬ ਨੂੰ ਜਾਂਦਾ ਹੈ, ਜਿਸ ਦੇ ਬਾਅਦ ਉਨ੍ਹਾਂ ਨੇ ਸ਼ਹਿਰ ਦੇ ਅੰਦਰੂਨੀ ਗੇਟਾਂ ਅਤੇ ਬਾਜ਼ਾਰਾਂ ਦੇ ਬਾਹਰ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। 

ਪੜ੍ਹੋ ਇਹ ਵੀ ਖ਼ਬਰ - ਡਰੇਨ ’ਚ ਨਹਾਉਂਦੇ ਸਮੇਂ ਡੁੱਬਿਆ 16 ਸਾਲਾ ਬੱਚਾ, ਪਰਿਵਾਰ ਨੇ ਸੋਸ਼ਲ ਮੀਡੀਆ ’ਤੇ ਵੇਖੀ ਫੋਟੋ ਤਾਂ ਉੱਡੇ ਹੋਸ਼

ਇਸ ਦੌਰਾਨ ਉਨ੍ਹਾਂ ਨੇ ਏ.ਡੀ.ਸੀ.ਪੀ., ਏ.ਸੀ.ਪੀ. ਰੈਂਕ ਦੇ ਅਧਿਕਾਰੀਆਂ ਨੂੰ ਹਰ ਆਉਣ-ਜਾਣ ਵਾਲੇ ਵਾਹਨ ਦੀ ਜਾਂਚ ਕਰਨ ਉਪਰੰਤ ਉਸ ਨੂੰ ਭੇਜਣ ਦੇ ਹੁਕਮ ਦਿੱਤੇ। ਉਨ੍ਹਾਂ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਤੋੜਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਅਜਿਹਾ ਕਰਨ ’ਤੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਬਾਅਦ ਦੁਪਹਿਰ ਸ਼ਹਿਰ ਦੇ ਚੱਪੇ-ਚੱਪੇ ’ਤੇ ਪੁਲਸ ਵਲੋਂ ਸਪੈਸ਼ਲ ਨਾਕੇ ਲਗਾਏ ਗਏ ਅਤੇ ਹਰ ਆਉਣ-ਜਾਣ ਵਾਲੇ ਵਾਹਨ ਦੀ ਜਾਂਚ ਕੀਤੀ ਗਈ। ਸਾਦੀ ਵਰਦੀ ਵਿੱਚ ਅੰਦਰੂਨੀ ਸ਼ਹਿਰ ਦੇ ਗੇਟਾਂ ਵਿੱਚ ਤਾਇਨਾਤ ਕੀਤੇ ਗਏ ਪੁਲਸ ਕਰਮਚਾਰੀਆਂ ਵੱਲੋਂ ਹਰ ਵਿਅਕਤੀ ਤੇ ਆਪਣੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਪੁਲਸ ਪੂਰੀ ਤਰ੍ਹਾਂ ਨਾਲ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ ਲਈ ਚੌਕਸ ਹੈ।

ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼

ਕਿਸੇ ਵੀ ਵਿਅਕਤੀ ਨੂੰ ਕਾਨੂੰਨ ਤੋੜਨ ਦੀ ਇਜਾਜ਼ਤ ਨਹੀਂ : ਪੁਲਸ ਕਮਿਸ਼ਨਰ
ਪੁਲਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਅੱਜ ਉਨ੍ਹਾਂ ਨੇ ਨਿੱਜੀ ਤੌਰ ’ਤੇ ਸਾਰੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ ਅਤੇ ਜਿੱਥੇ ਵੀ ਉਨ੍ਹਾਂ ਨੂੰ ਕੁਝ ਕਮੀਆਂ ਦਿਖਾਈ ਦਿੱਤੀਆਂ ਹਨ, ਉਥੇ ਪੁਲਸ ਬਲ ਨੂੰ ਤਾਇਨਾਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਸ਼ਹਿਰ ਦੀ ਸੁਰੱਖਿਆ ਨੂੰ ਲੈ ਕੇ ਪੁਲਸ ਪੂਰੀ ਤਰ੍ਹਾਂ ਨਾਲ ਚੌਕਸ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਤੋੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੇਕਰ ਕੋਈ ਵੀ ਵਿਅਕਤੀ ਮਾਹੌਲ ਵਿਗਾੜਨ ਦਾ ਯਤਨ ਕਰਦਾ ਹੈ ਤਾਂ ਤੁਰੰਤ ਪੁਲਸ ਨੂੰ ਨਿਰਦੇਸ਼ ਹਨ ਕਿ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ : ਨਾਲੀ ਦੇ ਪਾਣੀ ਨੂੰ ਲੈ ਕੇ ਦੋ ਧਿਰਾਂ ’ਚ ਹੋਈ ਖੂਨੀ ਵਾਰਦਾਤ, ਚੱਲੀਆਂ ਗੋਲੀਆਂ


rajwinder kaur

Content Editor

Related News