ਪੰਜ ਪਿਆਰਿਆਂ ਨੇ ਗਿਆਨੀ ਗੌਹਰ ਨੂੰ ਕੀਤਾ ਇਲਜ਼ਾਮ ਮੁਕਤ ਕਰਾਰ
Tuesday, Aug 01, 2023 - 11:18 AM (IST)

ਅੰਮ੍ਰਿਤਸਰ (ਸਰਬਜੀਤ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਹਟਾਏ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੇ ਗੁਰਦੁਆਰਾ ਭਗਤ ਧੰਨਾ ਜੀ ਚੱਕ ਕਾਸਮ ਦਸੂਹਾ ਵਿਖੇ ਹੋਏ ਇਕ ਅੰਮ੍ਰਿਤ ਸੰਚਾਰ ਸਮਾਗਮ ਦੌਰਾਨ ਪੰਜ ਪਿਆਰਿਆਂ ਮੂਹਰੇ ਪੇਸ਼ ਹੋ ਕੇ ਆਪਣਾ ਮਾਮਲਾ ਰੱਖਿਆ ਹੈ।
ਇਹ ਵੀ ਪੜ੍ਹੋ- ਪਤਨੀ ਨੇ ਨਸ਼ੇ 'ਤੇ ਲਾਇਆ ਪਤੀ, ਦੋਵੇਂ ਪੀ ਗਏ 1 ਕਰੋੜ ਦੀ ਹੈਰੋਇਨ, ਕੰਗਾਲ ਹੋਣ 'ਤੇ ਆਈ ਹੋਸ਼ ਤਾਂ...
ਇੱਥੇ ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਿਆਨੀ ਗੌਹਰ-ਏ-ਮਸਕੀਨ ਨੂੰ ਪੰਜ ਪਿਆਰਿਆਂ ਅੱਗੇ ਪੇਸ਼ ਹੋ ਕੇ ਪੱਖ ਰੱਖਣ ਲਈ ਕਿਹਾ ਸੀ। ਗਿਆਨੀ ਗੌਹਰ-ਏ-ਮਸਕੀਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਅੱਗੇ ਪੇਸ਼ ਹੋਣ ਲਈ ਪਿਛਲੇ ਕਰੀਬ ਦੋ ਮਹੀਨੇ ਤੋਂ ਯਤਨ ਕਰ ਰਹੇ ਸਨ। ਇਸੇ ਦੌਰਾਨ ਤਖ਼ਤ ਸਾਹਿਬ ਦੇ ਦੋ ਸਿੰਘਾਂ ਨੇ ਗਿਆਨੀ ਗੌਹਰ ਨੂੰ ਲਿਖਤੀ ਤੌਰ ’ਤੇ ਕਿਹਾ ਸੀ ਕਿ ਉਹ ਬੇਕਸੂਰ ਹਨ। ਗਿਆਨੀ ਗੌਹਰ-ਏ-ਮਸਕੀਨ ਦਾ ਪੱਖ ਸੁਣਨ ਤੋਂ ਬਾਅਦ ਪੰਜ ਸਿੰਘਾਂ ਨੇ ਉਨ੍ਹਾਂ ਨੂੰ ਦੋਸ਼ ਮੁਕਤ ਕਰਾਰ ਦਿੱਤਾ।
ਇਹ ਵੀ ਪੜ੍ਹੋ- ਬਟਾਲਾ 'ਚ ਦਿਲ ਦਹਿਲਾਉਣ ਵਾਲੀ ਘਟਨਾ, ਸੁਪਰਡੈਂਟ ਵੱਲੋਂ 12 ਸਾਲਾ ਵਿਦਿਆਰਥਣ ਨਾਲ ਜਬਰ-ਜ਼ਿਨਾਹ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8