ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ 'ਤੇ ਜਥੇਦਾਰ ਹਰਪ੍ਰੀਤ ਸਿੰਘ ਦੀ ਨੌਜਵਾਨਾਂ ਨੂੰ ਖ਼ਾਸ ਅਪੀਲ
Friday, Dec 23, 2022 - 04:05 PM (IST)
ਅੰਮ੍ਰਿਤਸਰ (ਵੈੱਬ ਡੈਸਕ)- ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਹੀਦੀ ਪੰਦਰਵਾੜਾ ਦੇ ਚੱਲਦੇ ਇਤਿਹਾਸ ਨਾਲ ਜੁੜੀਆਂ ਗੱਲਾਂ ਸਾਂਝੀਆਂ ਕਰਦੇ ਹੋਏ ਨੌਜਵਾਨਾਂ ਨੂੰ ਪ੍ਰੇਰਣਾ ਲੈਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦਾ ਕੋਈ ਇਸ ਤਰ੍ਹਾਂ ਦਾ ਪੰਨਾ ਨਹੀਂ ਹੈ, ਜਿੱਥੇ ਲਹੂ ਦੇ ਛਿੱਟੇ ਨਾ ਹੋਣ। ਉਨ੍ਹਾਂ ਕਿਹਾ ਕਿ 20 ਦਸੰਬਰ ਤੋਂ 28 ਦਸੰਬਰ ਤੱਕ ਦਾ ਜੋ ਸ਼ਹੀਦੀ ਪੰਦਰਵਾੜਾ ਹੈ, ਇਹ ਸਾਡੇ ਸਭ ਲਈ ਬਹੁਤ ਹੀ ਅਹਿਮ ਹਨ ਕਿਉਂਕਿ ਇਨ੍ਹੀਂ ਦਿਨੀਂ ਮਹਾਨ ਸ਼ਹਾਦਤਾਂ ਹੋਈਆਂ ਸਨ।
ਇਹ ਵੀ ਪੜ੍ਹੋ- ਦੇਸ਼ਾਂ-ਵਿਦੇਸ਼ਾਂ ਤੋਂ ਹਰੀਕੇ ਵੈੱਟਲੈਂਡ ਪੁੱਜੇ 50 ਹਜ਼ਾਰ ਤੋਂ ਵੱਧ ਪੰਛੀ, ਵੇਖਣ ਵਾਲਿਆਂ ਦੀਆਂ ਲੱਗ ਰਹੀਆਂ ਰੌਣਕਾਂ
ਜਥੇਦਾਰ ਹਰਪ੍ਰੀਤ ਸਿੰਘ ਨੇ ਸ਼ਹੀਦੀ ਦਿਹਾੜਿਆਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਅਸੀਂ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ, ਜਾਨ ਤੋਂ ਪਿਆਰੇ ਸਤਿਗੁਰੂਆਂ ਦੇ ਹੋਰ ਅਣਗਿਣਤ ਸਿੱਖਾਂ ਦੀ ਸ਼ਹਾਦਤ ਨੂੰ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਇਹ ਸ਼ਹਾਦਤਾਂ ਸਾਨੂੰ ਹੌਂਸਲਾਂ ਦਿੰਦੀਆਂ ਹਨ ਤੇ ਚੜ੍ਹਦੀ ਕਲਾ 'ਚ ਅੱਗੇ ਵਧਣਾ ਸਿਖਾਉਂਦੀਆਂ ਹਨ। ਸਾਡੇ ਨੌਜਵਾਨਾਂ ਨੂੰ ਇਨ੍ਹਾਂ ਸ਼ਹਾਦਤਾਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ ਕਿ ਕੌਮ ਤੇ ਧਰਮ ਲਈ ਇਹ ਸ਼ਹਾਦਤਾਂ ਹੋਈਆਂ ਹਨ। ਜਥੇਦਾਰ ਨੇ ਅਪੀਲ ਕੀਤੀ ਕਿ ਇਨ੍ਹਾਂ ਸ਼ਹਾਦਤਾਂ ਤੋਂ ਪ੍ਰੇਰਣਾ ਲੈਂਦੇ ਹੋਏ ਸਾਬਤ ਸੂਰਤ ਸਿੱਖ ਬਣੀਏ। ਇਸ ਦੇ ਨਾਲ ਉਨ੍ਹਾਂ ਨੇ ਨਸ਼ੇ ਬਾਰੇ ਗੱਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੇ ਨਸ਼ੇ ਦੀ ਆਦਤ ਪਾ ਲਈ ਹੈ ਤਾਂ ਉਹ ਨਸ਼ੇ ਨੂੰ ਤਿਆਗ ਦੇਣ, ਤਾਂ ਜੋ ਤੁਸੀਂ ਤੇ ਤੁਹਾਡਾ ਪਰਿਵਾਰ ਇਸ ਬੁਰਾਈ ਦੀ ਮਾਰ ਤੋਂ ਬਚ ਜਾਵੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ਸੈਕਟਰ 'ਚ ਫਿਰ ਪਾਕਿ ਡਰੋਨ ਦੀ ਦਸਤਕ, BSF ਦੇ ਜਵਾਨਾਂ ਨੇ ਫ਼ਾਇਰਿੰਗ ਕਰ ਹੇਠਾਂ ਸੁੱਟਿਆ
ਉਨ੍ਹਾਂ ਅੱਗੇ ਕਿਹਾ ਜਾਨਾਂ ਸਭ ਨੂੰ ਪਿਆਰੀਆਂ ਹੁੰਦੀਆਂ ਹਨ ਪਰ ਸਾਹਿਬਜ਼ਾਦਿਆਂ, ਸਿੱਖਾਂ ਨੇ ਦੱਸਿਆ ਹੈ ਕਿ ਜਾਨਾਂ ਤੋਂ ਵੱਧ ਸਾਡਾ ਪੰਥ ਹੈ। ਉਨ੍ਹਾਂ ਕਿਹਾ ਸਾਨੂੰ ਇਨ੍ਹਾਂ ਦੀਆਂ ਸ਼ਹਾਦਤਾਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਉਨ੍ਹਾਂ ਦੀਆਂ ਸ਼ਹਾਦਤਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹਾਂ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।