ਸਿੰਧੀ ਸਮਾਜ ਸਿੱਖ ਧਰਮ ਦਾ ਅਨਿੱਖੜਵਾਂ ਅੰਗ : ਗਿਆਨੀ ਹਰਪ੍ਰੀਤ ਸਿੰਘ

05/31/2023 5:41:51 PM

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਕਮੇਟੀ ਵੱਲੋਂ ਇੰਦੌਰ ਵਿਚ ਅੰਮ੍ਰਿਤ ਵੇਲਾ ਟਰੱਸਟ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੰਧੀ ਸਮਾਜ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਹੈ ਅਤੇ ਇਸ ਦਾ ਸਿੱਖ ਕੌਮ 'ਚ ਵੱਡਾ ਸਤਿਕਾਰ ਹੈ। ਗੁਰਦੁਆਰਾ ਖ਼ਾਲਸਾ ਬਾਗ ਇੰਦੌਰ 'ਚ ਕਰਵਾਏ ਗਏ ਇਸ ਗੁਰਮਤਿ ਸਮਾਗਮ 'ਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਨੇ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ- ਪਿੰਡ ਧਾਰੀਵਾਲ ਕਲਾਂ ’ਚ ਵਾਪਰਿਆ ਭਾਣਾ, 2 ਸਾਲਾ ਬੱਚੇ ਦੀ ਟਿਊਬਵੈੱਲ ਦੇ ਚੁਬੱਚੇ ’ਚ ਡੁੱਬਣ ਕਾਰਨ ਮੌਤ

ਜ਼ਿਕਰਯੋਗ ਹੈ ਕਿ ਬੀਤੇ ਸਮੇਂ 'ਚ ਕੁਝ ਵਿਅਕਤੀਆਂ ਵੱਲੋਂ ਸਿੰਧੀ ਭਾਈਚਾਰੇ ਦੇ ਘਰਾਂ ਅਤੇ ਧਾਰਮਿਕ ਅਸਥਾਨਾਂ 'ਚੋਂ ਪਾਵਨ ਸਰੂਪ ਜ਼ਬਰੀ ਚੁੱਕ ਲਏ ਗਏ ਸਨ ਤੇ ਇਹ ਮੁੱਦਾ ਦੋਵਾਂ ਫਿਰਕਿਆਂ ਵਿਚਾਲੇ ਆਪਸੀ ਦੂਰੀ ਦਾ ਕਾਰਨ ਬਣਿਆ ਸੀ। ਇਸ ਮੌਕੇ ਆਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੰਧੀ ਸਮਾਜ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਹੈ। ਇਸ ਦਾ ਸਿੱਖ ਕੌਮ ਵਿੱਚ ਵੱਡਾ ਸਤਿਕਾਰ ਹੈ ਅਤੇ ਹਮੇਸ਼ਾ ਬਣਿਆ ਰਹੇਗਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਸਰਬ- ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ ਪਰ ਕੁਝ ਲੋਕਾਂ ਵੱਲੋਂ ਸਿੰਧੀ ਤੇ ਸਿੱਖ ਸਮਾਜ ਵਿਚ ਵਖਰੇਵੇਂ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ-  ਮੁੱਖ ਮੰਤਰੀ ਦੀ ਚੰਨੀ ਨੂੰ ਦਿੱਤੀ ਸਮਾਂ ਸੀਮਾ ਖ਼ਤਮ, ਅੱਜ ਕਰਨਗੇ ਪ੍ਰੈੱਸ ਕਾਨਫੰਰਸ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News