ਗਿ. ਰਘਬੀਰ ਸਿੰਘ ਨੇ ਜਥੇਦਾਰ ਗੜਗੱਜ ਨੂੰ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ, ਸਹਿਯੋਗ ਦਾ ਦਿੱਤਾ ਭਰੋਸਾ
Saturday, Jul 26, 2025 - 06:23 PM (IST)

ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸ੍ਰੀ ਦਰਬਾਰ ਸਾਹਿਬ ਸਥਿਤ ਆਪਣੀ ਰਿਹਾਇਸ਼ ਵਿਖੇ ਸੱਦ ਕੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ।
ਇਹ ਵੀ ਪੜ੍ਹੋ- ਪੰਜਾਬ: ਪੈਟਰੋਲ ਪੰਪ ਦੇ ਮੈਨੇਜਰ ਨੇ ਕੀਤੀ ਖੁਦਕੁਸ਼ੀ, ਚਿੱਠੀ 'ਚ ਕੀਤੇ ਵੱਡੇ ਖੁਲਾਸਾ
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਵੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਦਿੱਤਾ।
ਇਹ ਵੀ ਪੜ੍ਹੋ- ਪੰਜਾਬ ਵਿਚ ਹੁਣ ਰਾਸ਼ਨ ਡਿਪੂਆਂ ਤੋਂ ਨਹੀਂ ਮਿਲੇਗੀ ਕਣਕ !
ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਤਿਹਾਸ ਅੰਦਰ ਹਮੇਸ਼ਾ ਹੀ ਬਾਬਾ ਬੁੱਢਾ ਜੀ ਦੀ ਸਤਿਕਾਰਤ ਪਦਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਅਤੇ ਭਾਈ ਗੁਰਦਾਸ ਜੀ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਰਹੇ, ਵਿਚਕਾਰ ਆਪਸੀ ਤਾਲਮੇਲ, ਸਹਿਯੋਗ ਅਤੇ ਇਕ ਦੂਜੇ ਪ੍ਰਤੀ ਪੂਰਨ ਸਤਿਕਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਹਮੇਸ਼ਾ ਹੀ ਹਰ ਪੱਧਰ ਉੱਤੇ ਸਹਿਯੋਗ ਅਤੇ ਸਾਥ ਦੇਣਗੇ ਤਾਂ ਜੋ ਸਮੁੱਚੇ ਪੰਥਕ ਕਾਰਜ ਕੌਮੀ ਇਕਜੁੱਟਤਾ ਦੀ ਭਾਵਨਾ ਬਣੀ ਰਹੇ। ਇਸ ਮੌਕੇ ਤਿੰਨੇ ਸਿੰਘ ਸਾਹਿਬਾਨ ਦੇ ਵਿਚਕਾਰ ਪੰਥਕ ਅਤੇ ਧਾਰਮਿਕ ਸਰੋਕਾਰਾਂ ਪ੍ਰਤੀ ਵਿਚਾਰ ਵਟਾਂਦਰਾ ਹੋਇਆ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8