ਧਰਮ ਦੇ ਪ੍ਰਚਾਰ ਤੇ ਪਾਸਾਰ ਲਈ ਹਰ ਵਿਅਕਤੀ ਕੋਸ਼ਿਸ਼ ਕਰੇ : ਗਿਆਨੀ ਰਘਬੀਰ ਸਿੰਘ
Saturday, Jul 08, 2023 - 10:35 AM (IST)

ਅੰਮ੍ਰਿਤਸਰ (ਸਰਬਜੀਤ)- ਸਿੱਖ ਗੁਰਧਾਮਾਂ ਤੇ ਉਨ੍ਹਾਂ ਦੇ ਇਤਿਹਾਸ ਬਾਰੇ ਕਾਫ਼ੀ ਲੰਮੇ ਸਮੇਂ ਤੋਂ ਸੰਗਤਾਂ ਨੂੰ ਜਾਣਕਾਰੀ ਲੈਣ ਲਈ ਆ ਰਹੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦਿਆਂ ਪਟਿਆਲਾ ਅਤੇ ਫਿਰੋਜ਼ਪੁਰ ਦੇ ਨੌਜਵਾਨਾਂ ਨੇ ਉਦਮ ਸਦਕਾ ਇਤਿਹਾਸ ਅਤੇ ਖੋਜ ਭਰਪੂਰ ਕਿਤਾਬ ਲਿਖੀ ਹੈ। ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸਿੱਖ ਸਟੂਡੈਟਸ ਫੈੱਡਰੇਸਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਕਿਤਾਬ ਰਿਲੀਜ਼ ਕੀਤੀ ਗਈ।
ਇਹ ਵੀ ਪੜ੍ਹੋ- ਵਿਜੀਲੈਂਸ ਦੀ ਵੱਡੀ ਕਾਰਵਾਈ, 8 ਲੱਖ ਰੁਪਏ ਰਿਸ਼ਵਤ ਲੈਂਦਿਆਂ ਸਰਕਾਰੀ ਵਕੀਲ ਕਾਬੂ
ਇਸ ਸਬੰਧੀ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ’ਤੇ ਪਾਕਿਸਤਾਨ ਯਾਤਰਾ ਅਤੇ ਇਤਿਹਾਸ ਸਬੰਧੀ ਖੋਜ ਕਿਤਾਬ ਸੰਗਤਾਂ ਨੂੰ ਲੋਕ ਅਰਪਣ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਫਿਰੋਜ਼ਪੁਰ ਦੇ ਦਲਜੀਤ ਸਿੰਘ ਬਲਾਕ ਜਨਰਲ ਸਕੱਤਰ ਫੈੱਡਰੇਸ਼ਨ (ਮਹਿਤਾ) ਅਤੇ ਪਟਿਆਲਾ ਦੇ ਜੀ. ਪੀ. ਸਿੰਘ ਪੰਮੀ ਨੇ ਬੜੀ ਮਿਹਨਤ ਤੇ ਲਗਨ ਨਾਲ ਪਾਕਿਸਤਾਨ ਅਤੇ ਹਿੰਦੋਸਤਾਨ ਦੇ ਗੁਰਧਾਮਾਂ ਦੇ ਇਤਿਹਾਸ ਬਾਰੇ ਜਾਣਕਾਰੀ ਇਕੱਤਰ ਕਰ ਕੇ ਇਕ ਕਿਤਾਬ ਦੇ ਰੂਪ ਵਿਚ ਸੰਗਤਾਂ ਲਈ ਵਿਸ਼ੇਸ਼ ਗਿਆਨ ਪ੍ਰਦਾਨ ਕੀਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਤਾਬੜਤੋੜ ਫਾਇਰਿੰਗ, ਗੈਂਗਸਟਰ ਅਰਸ਼ਦੀਪ ਦੇ ਲੱਗੀ ਗੋਲ਼ੀ
ਗਿਆਨੀ ਰਘਬੀਰ ਸਿੰਘ ਵੱਲੋਂ ਇਨ੍ਹਾਂ ਨੌਜਵਾਨ ਦੀ ਸ਼ਲਾਘਾ ਕਰਦਿਆਂ ਕਿਹਾ ਅਜਿਹੀਆਂ ਕੋਸ਼ਿਸ਼ਾਂ ਨਾਲ ਧਰਮ ਨੂੰ ਬਲ ਮਿਲਦਾ ਹੈ, ਜਿਸ ਨਾਲ਼ ਸੰਗਤਾਂ ਆਪਣੇ ਧਰਮ ਦੇ ਗੁਰਧਾਮਾਂ ਦੀ ਘਰ ਬੈਠੇ ਜਾਣਕਾਰੀ ਹਾਸਲ ਕਰ ਸਕਦੀਆਂ ਹਨ ਅਤੇ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਉਨ੍ਹਾਂ ਦੇ ਮਨਾਂ ਵਿਚ ਚਾਅ ਪੈਦਾ ਹੁੰਦਾ ਹੈ। ਉਨ੍ਹਾਂ ਹਰੇਕ ਵਿਅਕਤੀ ਨੂੰ ਅਜਿਹੇ ਉਪਰਾਲੇ ਕਰਨ ਦੀ ਅਪੀਲ ਕੀਤੀ। ਇਸ ਨਾਲ ਧਰਮ ਦੇ ਪ੍ਰਚਾਰ ਤੇ ਪਸਾਰ ਵਿਚ ਵਾਧਾ ਹੁੰਦਾ ਹੋਵੇ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਨੌਜਵਾਨ ਨੂੰ ਸ਼ਰੇਆਮ ਵੱਢਿਆ, ਵਾਰਦਾਤ ਤੋਂ ਪਹਿਲਾਂ ਬਣਾਈ ਵੀਡੀਓ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8