ਕੱਟੜਵਾਦੀ ਤਾਕਤਾਂ ਨਾਲ ਸਿੱਖਾਂ ਦਾ ਦੂਰ-ਦੂਰ ਤੱਕ ਵੀ ਕੋਈ ਵਾਸਤਾ ਨਹੀਂ : ਗਿਆਨੀ ਰਘਬੀਰ ਸਿੰਘ
Saturday, Mar 30, 2024 - 05:32 PM (IST)
ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਯੂ. ਕੇ. ਵਿਚ ਕੁਝ ਸਕੂਲਾਂ ਦੇ ਧਾਰਮਿਕ ਸਿੱਖਿਆ ਦੇ ਪਾਠਕ੍ਰਮ ਵਿਚ ਤਾਲਿਬਾਨ ਅਤੇ ਕੂ ਕਲੱਕਸ ਕਲੈਨ ਵਰਗੇ ਕੱਟੜਵਾਦੀ ਸਮੂਹਾਂ ਨਾਲ ਸਿੱਖੀ ਸਰੂਪ ਵਾਲੀਆਂ ਤਸਵੀਰਾਂ ਲਾਏ ਜਾਣ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਆਖਿਆ ਕਿ ਸਿੱਖ ‘ਸਰਬੱਤ ਦਾ ਭਲਾ’ ਮੰਗਣ ਵਾਲੀ ਪੂਰੀ ਦੁਨੀਆ ਤੋਂ ਵੱਖਰੀ ਅਤੇ ਨਿਆਰੀ ਕੌਮ ਹੈ ਅਤੇ ਤਾਲਿਬਾਨ ਅਤੇ ਕੂ ਕਲੱਕਸ ਕਲੈਨ ਵਰਗੀਆਂ ਕੱਟੜਵਾਦੀ ਤਾਕਤਾਂ ਨਾਲ ਸਿੱਖਾਂ ਦਾ ਦੂਰ-ਦੂਰ ਤੱਕ ਵੀ ਕੋਈ ਵਾਸਤਾ ਨਹੀਂ ਹੈ।
ਇਹ ਵੀ ਪੜ੍ਹੋ : ਹੋਲੀ ਮੌਕੇ ਗੁਰਦਾਸਪੁਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਕਿਰਚਾਂ ਮਾਰ ਕੀਤਾ ਕਤਲ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਯੂ. ਕੇ. ਦੇ ਸਕੂਲਾਂ ਦੇ ਪਾਠਕ੍ਰਮ ਵਿਚ ਸਿੱਖੀ ਸਰੂਪ ਨੂੰ ਤਾਲਿਬਾਨ ਨਾਲ ਜੋੜ ਕੇ ਵਿਖਾਏ ਜਾਣ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਬੁਰੀ ਤਰ੍ਹਾਂ ਵਲੂੰਧਰੀਆਂ ਗਈਆਂ ਹਨ। ਉਨ੍ਹਾਂ ਆਖਿਆ ਕਿ ਬੇਸ਼ੱਕ ਯੂ. ਕੇ. ਦੇ ਸਿੱਖਾਂ ਵਲੋਂ ਵਿਰੋਧ ਜਤਾਏ ਜਾਣ ਤੋਂ ਬਾਅਦ ‘ਓਏਸਿਸ ਕਮਿਊਨਿਟੀ ਲਰਨਿੰਗ ਮਲਟੀ ਅਕੈਡਮੀ ਟਰੱਸਟ’ ਵਲੋਂ ਆਪਣੀ ਗਲਤੀ ਲਈ ਮਾਫ਼ੀ ਮੰਗਦਿਆਂ ਇਤਰਾਜ਼ਯੋਗ ਤਰੀਕੇ ਨਾਲ ਲਾਈ ਤਸਵੀਰ ਨੂੰ ਹਟਾਉਣ ਦਾ ਦਾਅਵਾ ਕੀਤਾ ਗਿਆ ਹੈ ਪਰ ਕਿਸੇ ਭੁਲੇਖੇ ਜਾਂ ਗ਼ਲਤੀ ਨਾਲ ਵੀ ਕਿਸੇ ਸਿੱਖ ਦੀ ਤਸਵੀਰ ਨੂੰ ਉਨ੍ਹਾਂ ਸਮੂਹਾਂ ਦੇ ਨਾਲ ਦਿਖਾਇਆ ਜਾਣਾ, ਜਿਨ੍ਹਾਂ ਨੂੰ ਅੱਤਵਾਦ ਅਤੇ ਕਤਲੇਆਮ ਵਰਗੇ ਵਰਤਾਰਿਆਂ ਵਜੋਂ ਪ੍ਰੀਭਾਸ਼ਿਤ ਕੀਤਾ ਜਾਂਦਾ ਹੈ, ਸਿਰਫ ਬੇਬੁਨਿਆਦ ਕਾਰਵਾਈ ਹੀ ਨਹੀਂ, ਬਲਕਿ ਇਹ ਸਿੱਖ ਵਿਰੋਧੀ ਕੱਟੜਤਾ ਦਾ ਖ਼ਤਰਨਾਕ ਰੂਪ ਹੈ, ਜੋ ਵਿਸ਼ਵ-ਵਿਆਪੀ ਸਿੱਖ ਕੌਮ ਦੇ ਭਵਿੱਖ ’ਤੇ ਦੂਰਗਾਮੀ ਮਾੜੇ ਪ੍ਰਭਾਵ ਪਾਉਂਦੀ ਹੈ।
ਇਹ ਵੀ ਪੜ੍ਹੋ : ਪਿਓ ਤੇ ਭਰਾ ਨੇ ਧੀ ਨਾਲ ਕੀਤਾ ਜਬਰ-ਜ਼ਿਨਾਹ, ਗਰਭਵਤੀ ਹੋਈ ਤਾਂ ਕਰ ਦਿੱਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8