ਕੁੜੀ ਨਾਲ ਛੇੜਛਾੜ ਕਰਨ ਅਤੇ ਜ਼ਬਰਦਸਤੀ ਜ਼ਹਿਰੀਲੀ ਦਵਾਈ ਪਿਲਾਉਣ ਦੇ ਦੋਸ਼ ਹੇਠ 2 ਨਾਮਜ਼ਦ

07/19/2022 4:51:52 PM

ਤਰਨਤਾਰਨ (ਜ.ਬ) - ਥਾਣਾ ਝਬਾਲ ਪੁਲਸ ਨੇ ਲੜਕੀ ਨਾਲ ਛੇੜ ਛਾੜ ਕਰਨ ਅਤੇ ਵਿਰੋਧ ਕਰਨ ’ਤੇ ਘਰ ਵਿਚ ਦਾਖਲ ਹੋ ਕੇ ਕੁੜੀ ਦੇ ਮੂੰਹ ਵਿਚ ਜ਼ਬਰਦਸਤੀ ਜ਼ਹਿਰੀਲੀ ਦਵਾਈ ਪਾਉਣ ਦੇ ਦੋਸ਼ ਹੇਠ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਪਿੰਡ ਪੱਧਰੀ ਕਲਾਂ ਨਿਵਾਸੀ 18 ਸਾਲ ਦੀ ਕੁੜੀ ਨੇ ਦੱਸਿਆ ਕਿ ਉਸ ਦੇ ਪਿੰਡ ਦੇ ਜੋਬਨ ਸਿੰਘ ਅਤੇ ਸ਼ਮਸ਼ੇਰ ਸਿੰਘ ਉਸ ’ਤੇ ਮਾੜੀ ਨਜ਼ਰ ਰੱਖਦੇ ਸਨ ਅਤੇ ਉਸ ਦਾ ਰਸਤਾ ਰੋਕ ਕੇ ਛੇੜ ਛਾੜ ਕਰਦੇ ਰਹਿੰਦੇ ਸਨ। ਉਕਤ ਲੋਕ ਵਿਰੋਧ ਕਰਨ ’ਤੇ ਉਸ ਨੂੰ ਅਤੇ ਉਸ ਦੇ ਭਰਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਸਨ। 

ਪੜ੍ਹੋ ਇਹ ਵੀ ਖ਼ਬਰ: ਮਜੀਠਾ ’ਚ ਦਿਲ ਕੰਬਾਊ ਵਾਰਦਾਤ: ਬਹਿਸਬਾਜ਼ੀ ਰੋਕਣ ’ਤੇ ਮੁੰਡੇ ਨੂੰ ਦਾਤਰ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੁੜੀ ਨੇ ਦੱਸਿਆ ਕਿ ਬੀਤੀ 14 ਜੁਲਾਈ ਨੂੰ ਸਵੇਰੇ 10.30 ਵਜੇ ਉਕਤ ਵਿਅਕਤੀ ਉਸ ਦੇ ਘਰ ਅੰਦਰ ਦਾਖਲ ਹੋਏ ਅਤੇ ਜ਼ਬਰਦਸਤੀ ਉਸ ਦੇ ਮੂੰਹ ਵਿਚ ਜ਼ਹਿਰੀਲੀ ਦਵਾਈ ਧਕੇਲ ਦਿੱਤੀ, ਜਿਸ ਨਾਲ ਉਹ ਬੇਹੋਸ਼ ਹੋ ਗਈ। ਇਸ ਘਟਨਾ ਸਬੰਧੀ ਸਬ ਇੰਸਪੈਕਟਰ ਕੇਵਲ ਸਿੰਘ ਨੇ ਦੱਸਿਆ ਕਿ ਮੁੱਦਈਆ ਦੇ ਬਿਆਨ ’ਤੇ ਜੋਬਨ ਸਿੰਘ ਪੁੱਤਰ ਸਰਵਣ ਸਿੰਘ ਅਤੇ ਸ਼ਮਸ਼ੇਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀਆਨ ਪੱਧਰੀ ਕਲਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਜੀਜੇ ਦੀ ਮਦਦ ਲਈ ਘਰੋਂ ਗਏ 2 ਸਕੇ ਭਰਾਵਾਂ ਦੀ ਸ਼ੱਕੀ ਹਾਲਤ ’ਚ ਮੌਤ, ਖੇਤਾਂ ’ਚੋਂ ਮਿਲੀਆਂ ਲਾਸ਼ਾਂ

rajwinder kaur

This news is Content Editor rajwinder kaur