ਸ਼ਰਮਸ਼ਾਰ : ਘਰ ’ਚ ਦਾਖਲ ਹੋ ਕੇ ਕੁੜੀ ਨੂੰ ਬੇਹੋਸ਼ ਕਰ ਨੌਜਵਾਨ ਨੇ ਕੀਤਾ ਜ਼ਬਰਦਸਤੀ ਜਬਰ-ਜ਼ਿਨਾਹ

05/13/2021 6:28:16 PM

ਤਰਨਤਾਰਨ (ਰਾਜੂ, ਬਲਵਿੰਦਰ ਕੌਰ) - ਤਰਨਤਾਰਨ ਜ਼ਿਲ੍ਹੇ ਦੇ ਪਿੰਡ ਚੋਹਲਾ ਸਾਹਿਬ ਵਿਖੇ ਘਰ ਵਿੱਚ ਦਾਖਲ ਹੋ ਕੇ ਇਕ ਨੌਜਵਾਨ ਵਲੋਂ ਕੁੜੀ ਨੂੰ ਬੇਹੋਸ਼ ਕਰਕੇ ਉਸ ਨਾਲ ਜ਼ਬਰਦਸਤੀ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਸ ਵਲੋਂ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਇਕ ਮਹਿਲਾ ਨੇ ਦੱਸਿਆ ਕਿ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ ਅਤੇ ਉਹ ਆਪਣੇ ਬੱਚਿਆਂ ਸਮੇਤ ਘਰ ਵਿੱਚ ਰਹਿੰਦੀ ਹੈ। 

ਪੜ੍ਹੋ ਇਹ ਵੀ ਖਬਰ - ਕੱਪੜੇ ਸੁੱਕਣੇ ਪਾਉਣ ਨੂੰ ਲੈ ਕੇ ਦੋ ਜਨਾਨੀਆਂ 'ਚ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, 1 ਦੀ ਮੌਤ (ਤਸਵੀਰਾਂ)

ਮਿਲੀ ਜਾਣਕਾਰੀ ਅਨੁਸਾਰ ਬੀਤੀ 7 ਮਈ ਨੂੰ ਉਹ ਆਪਣੇ ਮੁੰਡੇ ਸਮੇਤ ਆਪਣੇ ਪੇਕੇ ਪਿੰਡ ਬਿਆਸ ਗਈ ਸੀ, ਜਦ ਕਿ ਉਸ ਦੀ ਕੁੜੀ ਘਰ ਵਿੱਚ ਮੌਜੂਦ ਸੀ। ਉਸੇ ਦਿਨ ਸ਼ਾਮ ਸਮੇਂ ਉਹ ਘਰ ਵਾਪਸ ਆ ਗਈ ਤਾਂ ਉਸ ਦੀ ਕੁੜੀ ਬੇਸੁਰਤ ਹੋ ਕੇ ਮੰਜ਼ੇ ’ਤੇ ਪਈ ਹੋਈ ਸੀ ਤਾਂ ਉਸ ਨੇ ਸੋਚਿਆ ਕਿ ਥਕੇਵਾਂ ਹੋਣ ਕਰਕੇ ਉਹ ਆਰਾਮ ਕਰ ਰਹੀ ਹੈ। ਅਗਲੇ ਦਿਨ ਉਸ ਦੀ ਕੁੜੀ ਨੇ ਦੱਸਿਆ ਕਿ ਤੁਹਾਡੇ ਘਰੋਂ ਜਾਣ ਤੋਂ ਬਾਅਦ ਦੁਪਹਿਰ 1 ਵਜੇ ਪਿੰਡ ਦਾ ਹੀ ਅਰਸ਼ਦੀਪ ਸਿੰਘ ਨਾਮਕ ਨੌਜਵਾਨ ਕੰਧ ਟੱਪ ਕੇ ਘਰ ਵਿੱਚ ਦਾਖਲ ਹੋ ਗਿਆ।

ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ : ਪਾਰਲਰ ਗਈ ਕੁੜੀ ਦਾ ‘ਕਤਲ’, ਲਾਸ਼ ’ਤੇ ਪਿਸਤੌਲ ਰੱਖ ਫ਼ਰਾਰ ਹੋਇਆ ਕਾਤਲ

ਉਸ ਨੇ ਦੱਸਿਆ ਕਿ ਉਸ ਨੇ ਕੋਈ ਜ਼ਹਿਰੀਲੀ ਸਪਰੇਅ ਦਾ ਛਿਡ਼ਕਾਅ ਕੀਤਾ, ਜਿਸ ਨਾਲ ਉਹ ਅੱਧ ਬੇਹੋਸ਼ ਹੋ ਗਈ ਅਤੇ ਫਿਰ ਉਕਤ ਮੁਲਜ਼ਮ ਨੇ ਉਸ ਨੂੰ ਕਮਰੇ ਅੰਦਰ ਲਿਜਾ ਕੇ ਉਸ ਨਾਲ ਜ਼ਬਰਦਸਤੀ ਬਲਾਤਕਾਰ ਕੀਤਾ ਅਤੇ ਫਰਾਰ ਹੋ ਗਿਆ। ਇਸ ਘਟਨਾ ਦੀ ਸ਼ਿਕਾਇਤ ਉਸ ਨੇ ਤੁਰੰਤ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਸਬ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਕਿ ਮੁੱਦਈਆ ਦੇ ਬਿਆਨਾਂ ’ਤੇ ਅਰਸ਼ਦੀਪ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਚੋਹਲਾ ਸਾਹਿਬ ਵਿਰੁੱਧ ਮੁਕੱਦਮਾ ਨੰਬਰ 46 ਜ਼ੇਰ ਧਾਰਾ 376 ਆਈ.ਪੀ.ਸੀ. 4 ਪੋਸਕੋ ਐਕਟ ਅਧੀਨ ਕੇਸ ਦਰਜ ਕਰਕੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖਬਰ - ਕੋਰੋਨਾ ਦੇ ਵਧਦੇ ਕਹਿਰ ’ਚ ਜੇਕਰ ‘ਬੱਚਿਆਂ’ ’ਚ ਦਿਖਾਈ ਦੇਣ ਇਹ ‘ਲੱਛਣ’, ਤਾਂ ਜ਼ਰੂਰ ਕਰਵਾਓ ਕੋਰੋਨਾ ਟੈਸਟ


rajwinder kaur

Content Editor

Related News