ਤਿੰਨ ਨੌਜਵਾਨਾਂ ਤੋਂ ਪ੍ਰੇਸ਼ਾਨ ਕੁੜੀ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਈ ਇਨਸਾਫ਼ ਦੀ ਗੁਹਾਰ

Monday, Mar 13, 2023 - 01:02 PM (IST)

ਤਿੰਨ ਨੌਜਵਾਨਾਂ ਤੋਂ ਪ੍ਰੇਸ਼ਾਨ ਕੁੜੀ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਈ ਇਨਸਾਫ਼ ਦੀ ਗੁਹਾਰ

ਅਜਨਾਲਾ (ਗੁਰਜੰਟ)- ਪੁਲਸ ਥਾਣਾ ਅਜਨਾਲਾ ਅਧੀਨ ਆਉਂਦੇ ਸਰਹੱਦੀ ਪਿੰਡ ਡਬਰ ਦੀ ਇਕ ਨੌਜਵਾਨ ਕੁੜੀ ਵੱਲੋਂ ਆਪਣੇ ਹੀ ਪਿੰਡ ਦੇ ਹੀ ਤਿੰਨ ਨੌਜਵਾਨਾਂ ਤੋਂ ਤੰਗ ਪ੍ਰੇਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਸਬੰਧੀ ਮ੍ਰਿਤਕ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ 25-26 ਫਰਵਰੀ ਨੂੰ ਸਾਡੀ ਕੁੜੀ ਨੇ ਘਰ ਆ ਕੇ ਦੱਸਿਆ ਕਿ ਪਿੰਡ ਦੇ ਹੀ ਤਿੰਨ ਨੌਜਵਾਨ ਉਸ ਨੂੰ ਰਸਤੇ ਵਿਚ ਆਉਂਦਿਆ ਜਾਂਦੀਆਂ ਅਸ਼ਲੀਲ ਹਰਕਤਾਂ ਕਰਦੇ ਹਨ ਅਤੇ ਜਿਸਮਾਨੀ ਸਬੰਧ ਬਣਾਉਣ ਲਈ ਮਜ਼ਬੂਰ ਕਰ ਰਹੇ ਹਨ, ਜਿਸ ਤੋਂ ਬਾਅਦ ਉਸੇ ਰਾਤ ਉਸਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਸ ਵਕਤ ਪਤਾ ਲੱਗਣ ਕੁੜੀ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾ ਦਿੱਤਾ ਗਿਆ, ਜਿਸ ਤੋਂ ਬਾਅਦ ਬੀਤੇ ਦਿਨ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।

ਇਹ ਵੀ ਪੜ੍ਹੋ- ਮਾਮੂਲੀ ਬਹਿਸਬਾਜ਼ੀ ਨੇ ਧਾਰਿਆ ਖ਼ੂਨੀ ਰੂਪ, ਨੌਜਵਾਨ ਦੇ ਸਿਰ ’ਚ ਗੋਲ਼ੀਆਂ ਮਾਰ ਕੇ ਕੀਤਾ ਕਤਲ

ਇਸ ਮੌਕੇ ਪਰਿਵਾਰਕ ਮੈਂਬਰ ਨੇ ਇਲਜ਼ਾਮ ਲਗਾਉਂਦਿਆ ਕਿਹਾ ਸਾਨੂੰ ਸ਼ੱਕ ਹੈ ਕਿ ਉਕਤ ਨੌਜਵਾਨਾਂ ਨੇ ਸਾਡੀ ਕੁੜੀ ਨਾਲ ਗੈਂਗਰੇਪ ਕੀਤਾ ਹੋਵੇ, ਜਿਸ ਦੀ ਨਮੋਸ਼ੀ ਨੂੰ ਨਾ ਸਹਾਰਦਿਆਂ ਹੋਇਆਂ ਉਸ ਨੇ ਮੌਤ ਨੂੰ ਗਲੇ ਲਗਾ ਲਿਆ। ਉਨ੍ਹਾਂ ਪੰਜਾਬ ਸਰਕਾਰ ਤੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ, ਕਿਉਂਕਿ ਅਜਨਾਲਾ ਪੁਲਸ ਵੱਲੋਂ ਇਸ ਘਟਨਾ ਦੇ ਕਰੀਬ 15 ਦਿਨ ਬੀਤ ਜਾਣ ਦੇ ਬਾਵਜੂਦ ਵੀ ਹੁਣ ਤੱਕ ਕਿਸੇ ਨੌਜਵਾਨ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ, ਸਗੋਂ ਉਨ੍ਹਾਂ ਤਿੰਨਾਂ ਨੌਜਵਾਨਾਂ 'ਚੋਂ ਸਿਰਫ਼ ਇੱਕ ’ਤੇ ਹੀ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ

ਇਸ ਮਾਮਲੇ ਸਬੰਧੀ ਅਜਨਾਲਾ ਥਾਣਾ ਦੇ ਐੱਸ. ਐੱਚ. ਓ. ਜਸਜੀਤ ਸਿੰਘ ਨੇ ਕਿਹਾ ਕਿ 26 ਫਰਵਰੀ ਨੂੰ ਕੁੜੀ ਦੇ ਪਰਿਵਾਰਕ ਮੈਂਬਰ ਦੇ ਬਿਆਨਾਂ ’ਤੇ ਤਿੰਨਾਂ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਕੁੜੀ ਦੀ ਇਲਾਜ ਦੌਰਾਨ ਮੌਤ ਹੋਣ ਤੇ ਮਾਮਲੇ ਵਿਚ ਵਾਧਾ ਜੁਰਮ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਜੁਗਾੜੂ ਰੇਹੜੇ ਅਤੇ ਮੋਟਰਸਾਈਕਲ ਦੀ ਟੱਕਰ ’ਚ ਨੌਜਵਾਨ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


 


author

Shivani Bassan

Content Editor

Related News