ਘਰ 'ਚ ਖੇਡ ਰਹੀ ਕੁੜੀ ਦੇ ਅਣਪਛਾਤੇ ਵਿਅਕਤੀ ਨੇ ਮਾਰੀ ਗੋਲੀ
Monday, Feb 10, 2025 - 10:59 AM (IST)
![ਘਰ 'ਚ ਖੇਡ ਰਹੀ ਕੁੜੀ ਦੇ ਅਣਪਛਾਤੇ ਵਿਅਕਤੀ ਨੇ ਮਾਰੀ ਗੋਲੀ](https://static.jagbani.com/multimedia/2024_7image_11_08_042242289shot.jpg)
ਤਰਨਤਾਰਨ (ਰਮਨ)- ਘਰ ’ਚ ਖੇਡ ਰਹੀ ਨਾਬਾਲਗ ਕੁੜੀ ਦੀ ਵੱਖੀ ਵਿਚ ਅਣਪਛਾਤੇ ਵਿਅਕਤੀ ਵੱਲੋਂ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਥਾਣਾ ਖੇਮਕਰਨ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਘਰ 'ਚ ਰੱਖੇ ਪਾਠ ਦੌਰਾਨ ਡਿੱਗੀ ਛੱਤ, 22 ਲੋਕ ਦੱਬੇ ਗਏ ਹੇਠਾਂ
ਸਤਨਾਮ ਸਿੰਘ ਵਾਸੀ ਪਿੰਡ ਗਜ਼ਲ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦੇ ਤਿੰਨ ਬੱਚੇ ਹਨ ਅਤੇ ਬੀਤੇ ਕੱਲ੍ਹ ਉਸਦੀ ਵੱਡੀ ਬੇਟੀ ਹਰਮਨਪ੍ਰੀਤ ਕੌਰ (14) ਅਤੇ ਛੋਟੀ ਬੇਟੀ ਨਵਪ੍ਰੀਤ ਕੌਰ (12) ਘਰ ਦੇ ਵਿਹੜੇ ’ਚ ਖੇਡ ਰਹੀਆਂ ਸਨ। ਇਸ ਦੌਰਾਨ ਉਸ ਦੀ ਵੱਡੀ ਬੇਟੀ ਹਰਮਨਪ੍ਰੀਤ ਕੌਰ ਅਚਾਨਕ ਜ਼ੋਰ-ਜ਼ੋਰ ਨਾਲ ਰੋਣ ਲੱਗ ਪਈ, ਜਿਸ ਦੀ ਵੱਖੀ ’ਚੋਂ ਖੂਨ ਨਿਕਲ ਰਿਹਾ ਸੀ। ਜਦੋਂ ਉਸ ਨੂੰ ਡਾਕਟਰ ਕੋਲ ਇਲਾਜ ਲਈ ਲੈ ਕੇ ਗਏ ਤਾਂ ਪਤਾ ਲੱਗਾ ਕਿ ਉਸਦੀ ਵੱਖੀ ’ਚ ਗੋਲੀ ਲੱਗੀ ਹੈ, ਜਿਸ ਤੋਂ ਬਾਅਦ ਉਸਨੇ ਆਪਣੀ ਬੇਟੀ ਨੂੰ ਤੁਰੰਤ ਭਿੱਖੀਵਿੰਡ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾ ਦਿੱਤਾ, ਜਿੱਥੇ ਉਸ ਦਾ ਇਲਾਜ ਜਾਰੀ ਹੈ। ਸਤਨਾਮ ਸਿੰਘ ਨੇ ਦੱਸਿਆ ਕਿ ਇਹ ਗੋਲੀ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਮਾਰੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਖੇਮਕਰਨ ਦੇ ਏ. ਐੱਸ. ਆਈ. ਹਰਦਿਆਲ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8