ਬਟਾਲਾ: ਘਰੋਂ ਸ਼ੱਕੀ ਹਾਲਾਤ 'ਚ ਮਿਲੀ ਕੁੜੀ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
Thursday, Jan 29, 2026 - 07:00 PM (IST)
ਬਟਾਲਾ (ਗੁਰਪ੍ਰੀਤ)- ਬਟਾਲਾ ਦੇ ਸੁੰਦਰ ਨਗਰ ਇਲਾਕੇ 'ਚ 14 ਸਾਲਾ ਇਕ ਨਾਬਾਲਗ ਬੱਚੀ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਬੱਚੀ ਦੀ ਮੌਤ ਆਪਣੇ ਹੀ ਘਰ ਵਿੱਚ ਹੋਣ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕਾਂ ਵੱਲੋਂ ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਣ ਉਪਰੰਤ ਪੁਲਸ ਥਾਣਾ ਸਿਵਿਲ ਲਾਈਨ ਦੇ ਥਾਣਾ ਇੰਚਾਰਜ ਨਿਰਮਲ ਸਿੰਘ ਆਪਣੀ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਪੁਲਸ ਵੱਲੋਂ ਮ੍ਰਿਤਕ ਬੱਚੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- 1 ਤੇ 2 ਫਰਵਰੀ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਥਾਣਾ ਇੰਚਾਰਜ ਨਿਰਮਲ ਸਿੰਘ ਨੇ ਦੱਸਿਆ ਕਿ ਪੁਲਸ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਇੱਕ ਘਰ ਵਿੱਚ ਨਾਬਾਲਗ ਬੱਚੀ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋਈ ਹੈ। ਜਦੋਂ ਪੁਲਸ ਟੀਮ ਮੌਕੇ ‘ਤੇ ਪਹੁੰਚੀ ਤਾਂ ਮ੍ਰਿਤਕ ਬੱਚੀ ਅਤੇ ਉਸ ਦੀ ਮਾਂ ਘਰ ਵਿੱਚ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮ੍ਰਿਤਕ ਬੱਚੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਨਾਲ ਹੀ ਮਾਂ ਸਮੇਤ ਹੋਰ ਸਥਾਨਕ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਖੂਨੀ ਵਾਰਦਾਤ, ਕਿਰਾਏਦਾਰਾਂ ਨੇ ਬਜ਼ੁਰਗ ਔਰਤ ਦਾ ਕਰ'ਤਾ ਕਤਲ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
