ਚਾਈਨਾ ਡੋਰ ਫਿਰਨ ਨਾਲ ਸਾਢੇ 3 ਸਾਲਾ ਬੱਚੀ ਗੰਭੀਰ ਜ਼ਖਮੀ
Monday, Oct 27, 2025 - 10:59 AM (IST)
ਬਟਾਲਾ (ਸਾਹਿਲ)- ਚਾਈਨਾ ਡੋਰ ਫਿਰਨ ਨਾਲ 3 ਸਾਲਾ ਬੱਚੀ ਦੇ ਗੰਭੀਰ ਜ਼ਖਮੀ ਹੋਣ ਦੇ ਮਾਮਲੇ ਵਿਚ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਅਣਪਛਾਤੇ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਸੁਖਚੈਨ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਮੂਲਿਆਂਵਾਲ ਨੇ ਲਿਖਵਾਇਆ ਕਿ ਬੀਤੀ 22 ਅਕਤੂਬਰ ਨੂੰ ਉਹ ਤੇ ਉਸਦੀ ਪਤਨੀ ਸਿਮਰਨ ਕੌਰ ਆਪਣੀ ਸਾਢੇ 3 ਸਾਲ ਦੀ ਬੱਚੀ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਸਹੁਰੇ ਪਿੰਡ ਧੁੱਪਸੜੀ ਗਏ ਸੀ ਅਤੇ ਵਾਪਸ ’ਤੇ ਜਦੋਂ ਵਾਇਆ ਬਟਾਲਾ ਆਪਣੇ ਪਿੰਡ ਨੂੰ ਜਾ ਰਹੇ ਸੀ ਤਾਂ ਸ਼ਾਮ 6 ਵਜੇ ਦੇ ਕਰੀਬ ਗੁਰਦਾਸਪੁਰ ਰੋਡ ਸਥਿਤ ਬਿਜਲੀ ਘਰ ਨੇੜੇ ਪਹੁੰਚੇ ਤਾਂ ਉਸ ਨੇ ਆਪਣੀ ਪਤਨੀ ਤੇ ਬੱਚੀ ਦੀ ਚੀਕਣ ਦੀ ਆਵਾਜ਼ ਸੁਣ ਕੇ ਮੋਟਰਸਾਈਕਲ ਰੋਕਿਆ ਤਾਂ ਉਸਦੀ ਲੜਕੀ ਦੇ ਅਚਾਨਕ ਚਾਈਨਾ ਡੋਰ ਉਸ ਚਿਹਰੇ ਅਤੇ ਨੱਕ ਤੋਂ ਲੈ ਕੇ ਗਲੇ ਤੱਕ ਫਿਰਨ ਨਾਲ ਕਾਫੀ ਜ਼ਿਆਦਾ ਖੂਨ ਵੱਗ ਰਿਹਾ ਸੀ, ਜਿਸ ਦੇ ਬਾਅਦ ਉਸ ਨੇ ਆਪਣੀ ਬੱਚੀ ਤਨਵੀਰ ਕੌਰ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਇਕ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ, ਜਿਥੇ ਉਹ ਜ਼ੇਰੇ ਇਲਾਜ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਆਈ ਇਕ ਹੋਰ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਅਣਪਛਾਤਿਆਂ ਨੇ ਪਾਬੰਦੀਸ਼ੁਦਾ ਚਾਈਨਾ ਡੋਰ ਨਾਲ ਪਤੰਗ ਚੜ੍ਹਾ ਕੇ ਉਸ ਚਾਈਨਾ ਡੋਰ ਨਾਲ ਉਸਦੀ ਉਕਤ ਬੱਚੀ ਨੂੰ ਗੰਭੀਰ ਜ਼ਖਮੀ ਕੀਤਾ ਹੈ। ਉਕਤ ਤਫਤੀਸ਼ੀ ਅਫਸਰ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਥਾਣਾ ਸਿਵਲ ਲਾਈਨ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਹਵਾਈ ਯਾਤਰੀਆਂ ਲਈ ਖ਼ੁਸ਼ਖਬਰੀ: ਅੰਮ੍ਰਿਤਸਰ ਤੋਂ ਸ਼ੁਰੂ ਹੋਈ ਇਹ ਉਡਾਣ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
