ਪਿਓ ਨੂੰ ਗੋਲੀ ਮਾਰਨ ਵਾਲੀ ਕੁੜੀ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ
Saturday, May 16, 2026 - 10:46 AM (IST)
ਬਾਬਾ ਬਕਾਲਾ ਸਾਹਿਬ (ਅਠੌਲਾ)- ਖ਼ਿਲਚੀਆਂ ਵਿਖੇ ਇਕ ਲੜਕੀ ਵੱਲੋਂ ਆਪਣੇ ਪਿਤਾ ਨੂੰ ਲਾਇਸੈਂਸੀ ਪਿਸਤੌਲ ਨਾਲ ਗੋਲੀ ਮਾਰ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਘਟਨਾ ਤੋਂ ਬਾਅਦ ਪੁਲਸ ਨੇ ਮੁਲਜ਼ਮ ਕੁੜੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸੁਖਪਾਲ ਸਿੰਘ ਡੀ. ਐੱਸ. ਪੀ. ਬਾਬਾ ਬਕਾਲਾ ਸਾਹਿਬ ਅਤੇ ਮੁਖਤਾਰ ਸਿੰਘ ਐੱਸ. ਐੱਚ. ਓ. ਖ਼ਿਲਚੀਆਂ ਨੇ ਦੱਸਿਆ ਕਿ ਉਕਤ ਕੁੜੀ ਨੂੰ ਕਾਬੂ ਕਰਕੇ ਉਸ ਪਾਸੋਂ ਹਥਿਆਰ ਬਰਾਮਦ ਕਰ ਲਿਆ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ: ਆਸਟ੍ਰੇਲੀਆ ਜਾਣ ਤੋਂ ਰੋਕਣ ’ਤੇ ਧੀ ਨੇ ਪਿਓ ਨੂੰ ਮਾਰੀ ਗੋਲੀ
ਮੁਲਜ਼ਮ ਕੁੜੀ ਸਨੇਹਦੀਪ ਕੌਰ ਪੁੱਤਰੀ ਪਰਮਿੰਦਰ ਸਿੰਘ ਵਾਸੀ ਖ਼ਿਲਚੀਆਂ ਨੂੰ ਮਾਣਯੋਗ ਐੱਸ. ਡੀ. ਜੇ. ਐੱਮ. ਬਾਬਾ ਬਕਾਲਾ ਸਾਹਿਬ ਮੈਡਮ ਰਮਨਦੀਪ ਕੌਰ ਦੀ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਜੇਲ ਭੇਜਣ ਦਾ ਹੁਕਮ ਸੁਣਾਇਆ ਹੈ। ਦੱਸਣਯੋਗ ਹੈ ਕਿ ਇਸ ਖ਼ੌਫ਼ਨਾਕ ਵਾਰਦਾਤ ਪਿੱਛੋਂ ਇਲਾਕੇ ’ਚ ਕਾਫ਼ੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ ਕਰੋੜਾਂ ਦਾ ਸੋਨਾ ਬਰਾਮਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
