12ਵੀਂ ''ਚੋਂ ਫੇਲ ਹੋਣ ਕਾਰਨ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

04/26/2018 1:44:10 PM

ਗੁਰਦਾਪੁਰ (ਵਿਨੋਦ) :12ਵੀਂ ਜਮਾਤ 'ਚੋਂ ਫੇਲ ਹੋਣ ਕਾਰਨ ਵਿਦਿਆਰਥਣ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਗੁਰਦਾਸਪੁਰ ਪੁਲਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਨੇਹਾ ਵਾਸੀ ਗੁਰਦਾਸਪੁਰ ਨੇ 12ਵੀਂ ਦੇ ਪੇਪਰ ਦਿੱਤੇ ਹੋਏ ਸਨ ਪਰ 23 ਅਪ੍ਰੈਲ ਨੂੰ ਆਏ ਨਤੀਜੇ 'ਚ ਨੇਹਾ ਫੇਲ ਹੋ ਗਈ। ਜਿਸ ਦੇ ਚੱਲਦਿਆਂ ਉਸ ਨੇ ਜ਼ਹਿਰੀਲੀ ਦਵਾਈ ਨਿਗਲ ਲਈ। ਉਸ ਨੂੰ ਗੁਰਦਾਸਪੁਰ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਹਾਲਤ ਖਰਾਬ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਉੱਥੇ ਇਲਾਜ਼ ਦੌਰਾਨ ਨੇਹਾ ਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।