ਪ੍ਰੇਮਿਕਾ ਵੱਲੋਂ 5 ਲੱਖ ਰੁਪਏ ਵਾਪਸ ਨਾ ਕਰਨ ’ਤੇ ਪ੍ਰੇਮੀ ਨੇ ਚੁੱਕਿਆ ਖ਼ੌਫ਼ਨਾਕ ਕਦਮ

Monday, Jun 26, 2023 - 11:33 PM (IST)

ਪ੍ਰੇਮਿਕਾ ਵੱਲੋਂ 5 ਲੱਖ ਰੁਪਏ ਵਾਪਸ ਨਾ ਕਰਨ ’ਤੇ ਪ੍ਰੇਮੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਪੁਲਸ ਸਟੇਸ਼ਨ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਰਾਏਪੁਰ ਵਿਚ ਪ੍ਰੇਮੀ ਵੱਲੋਂ ਆਪਣੀ ਹੀ ਪ੍ਰੇਮਿਕਾ ਦੇ ਘਰ ਪਹੁੰਚ ਕੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਬਹਿਰਾਮਪੁਰ ਸਾਹਿਲ ਚੌਧਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਕਿ ਪਿੰਡ ਰਾਏਪੁਰ ਵਿਖੇ ਇਕ ਘਰ ’ਚ ਇਕ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ ਹੈ, ਜਦੋਂ ਮੌਕੇ ’ਤੇ ਪਹੁੰਚ ਕੇ ਜਾਂਚ-ਪੜਤਾਲ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਮ੍ਰਿਤਕ ਬਲਵਿੰਦਰ ਸਿੰਘ ਪੁੱਤਰ ਪਾਲ ਸਿੰਘ ਵਾਸੀ ਐਬਲਖੈਰ (ਗੁਰਦਾਸਪੁਰ) ਦੇ ਬਲਜੀਤ ਕੌਰ ਵਾਸੀ ਰਾਏਪੁਰ ਨਾਲ ਨਾਜਾਇਜ਼ ਸਬੰਧ ਸਨ।

ਉਸ ਵੱਲੋਂ ਇਸ ਕੋਲੋਂ 5 ਲੱਖ ਰੁਪਏ ਉਧਾਰ ਲਏ ਹੋਏ ਸਨ ਪਰ ਵਾਰ-ਵਾਰ ਮੰਗਣ ’ਤੇ ਵਾਪਸ ਨਹੀਂ ਸੀ ਕਰ ਰਹੀ, ਜਿਸ ਕਾਰਨ ਉਸ ਨੇ ਉਸ ਦੇ ਘਰ ਪਹੁੰਚ ਕੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਵੱਲੋਂ ਦੋਸ਼ੀ ਬਲਜੀਤ ਕੌਰ ਖਿਲਾਫ਼ ਮਾਮਲਾ ਦਰਜ ਕਰਕੇ ਲਾਸ਼ ਆਪਣੇ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਔਰਤ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


author

Manoj

Content Editor

Related News