ਗੋਬਿੰਦ ਸਾਗਰ ਝੀਲ ’ਚ ਡੁੱਬਣ ਕਾਰਨ ਸੱਤ ਨੌਜਵਾਨਾਂ ਦੀ ਮੌਤ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ

08/02/2022 7:44:29 PM

ਅੰਮ੍ਰਿਤਸਰ (ਦੀਪਕ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਸੱਤ ਨੌਜਵਾਨਾਂ ਦੀ ਗੋਬਿੰਦ ਸਾਗਰ ਝੀਲ ਵਿਚ ਡੁੱਬਣ ਕਾਰਨ ਹੋਈ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਹਾਦਸਾ ਬੇਹੱਦ ਦੁਖਦਾਈ ਹੈ, ਜਿਸ ਨਾਲ ਹਰ ਸੰਜੀਦਾ ਮਨੁੱਖ ਨੂੰ ਮਾਨਸਿਕ ਪੀੜਾ ਪੁੱਜੀ ਹੈ। ਉਨ੍ਹਾਂ ਮ੍ਰਿਤਕ ਨੌਜਵਾਨਾਂ ਨੂੰ ਸ਼ਰਧਾਜਲੀ ਭੇਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਸ਼ਕਤੀ ਦੇਣ।

rajwinder kaur

This news is Content Editor rajwinder kaur