ਗੋਇੰਦਵਾਲ ਥਰਮਲ ਪਲਾਂਟ ਖ਼ਰੀਦ ਕੇ ਪੰਜਾਬ ਸਰਕਾਰ ਨੇ ਇਤਿਹਾਸ ਸਿਰਜਿਆ : ਮੰਤਰੀ ਹਰਭਜਨ ਸਿੰਘ ETO
Tuesday, Jan 16, 2024 - 04:14 PM (IST)
ਗੁਰਦਾਸਪੁਰ ((ਹਰਜਿੰਦਰ ਸਿੰਘ ਗੋਰਾਇਆ, ਵਿਨੋਦ)- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵਸਨੀਕਾਂ ਨੂੰ ਇੱਕ ਹੋਰ ਵੱਡਾ ਤੋਹਫ਼ਾ ਮਿਲਿਆ ਹੈ। ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਚੱਕ ਅਰਾਈਆਂ ਵਿਖੇ 66 ਕੇ.ਵੀ. ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਿਆ ਗਿਆ ਹੈ।
ਇਸ ਮੌਕੇ ਇੱਕ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਚੱਕ ਅਰਾਈਆਂ ਵਿਖੇ 66 ਕੇਵੀ ਸਬ ਸਟੇਸ਼ਨ ਦੀ ਉਸਾਰੀ ਉੱਪਰ 5 ਕਰੋੜ ਖ਼ਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 66 ਕੇਵੀ ਸਬ ਸਟੇਸ਼ਨ, ਪਿੰਡ ਚੱਕ ਅਰਾਈਆਂ ਦੀ ਉਸਾਰੀ ਤੋਂ ਬਾਅਦ ਇਲਾਕੇ ਦੇ 21 ਪਿੰਡਾਂ ਚੱਕ ਅਰਾਈਆਂ, ਪੂਰੋਵਾਲ ਅਰਾਈਆਂ, ਸਿੰਘੋਵਾਲ, ਪਰਸੋ ਕਾ ਪਿੰਡ, ਦਾਖਲਾ, ਕੋਟਲੀ ਮੋਈਆਂ, ਚੌੜ ਸਿੱਧਵਾਂ, ਨਰਪੁਰ, ਵਰਸੋਲਾ, ਛੰਬ, ਮਸੀਤ, ਲੱਖੋਵਾਲ, ਮੁਸਤਫ਼ਾਬਾਦ ਸੈਦਾਂ, ਹੇਮਰਾਜਪੁਰ, ਵਰ੍ਹਿਆਂ, ਤੁੰਗ, ਖੋਖਰ, ਦਬੂੜੀ, ਧੂਤ, ਰਾਵਲਪਿੰਡੀ ਅਤੇ ਕਾਲਾ ਨੰਗਲ ਪਿੰਡਾਂ ਨੂੰ ਨਿਰਵਿਗਨ ਬਿਜਲੀ ਸਪਲਾਈ ਮਿਲੇਗੀ।
ਇਹ ਵੀ ਪੜ੍ਹੋ : ਸਰਪੰਚ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ: ਵਿਦੇਸ਼ ਬੈਠੇ ਅੰਮ੍ਰਿਤਪਾਲ ਨੇ ਦਿੱਤੀ ਸੀ ਜਾਨੋ ਮਾਰਨ ਦੀ ਧਮਕੀ
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਵਰਕਾਮ ਵੱਲੋਂ ਰਾਜ ਦੇ ਸਾਰੇ ਘਰੇਲੂ ਖ਼ਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਸਹੂਲਤ ਦੇ ਕੇ ਆਪਣੀ ਗਰੰਟੀ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਸਦਕਾ ਹੁਣ 90 ਫ਼ੀਸਦੀ ਤੋਂ ਵੱਧ ਖ਼ਪਤਕਾਰਾਂ ਦੇ ਜ਼ੀਰੋ ਬਿੱਲ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਪਛਵਾੜਾ ਕੋਲਾ ਖਾਣ ਪੂਰੀ ਸਮਰੱਥਾ ਨਾਲ ਕੰਮ ਕਰ ਰਹੀ ਹੈ ਅਤੇ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਕੋਈ ਘਾਟ ਨਹੀਂ ਹੈ।
ਇਹ ਵੀ ਪੜ੍ਹੋ : ਯੂਰਪ ਦੇ ਵੱਖ-ਵੱਖ ਦੇਸ਼ਾਂ 'ਚ ਹਿੰਦੂ ਸੰਸਥਾਵਾਂ 'ਤੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਨੂੰ ਮਨਾਉਣ ਲਈ ਬਣ ਰਹੀਆਂ ਯੋਜਨਾਵਾਂ
ਬਿਜਲੀ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਨੇ ਗੋਇੰਦਵਾਲ ਦਾ ਇੱਕ ਪ੍ਰਾਇਵੇਟ ਥਰਮਲ ਪਲਾਂਟ ਖਰੀਦ ਕੇ ਨਵਾਂ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਸਰਕਾਰੀ ਪ੍ਰਾਪਰਟੀ ਵੇਚਦੀਆਂ ਸਨ ਪਰ ਮਾਨ ਸਰਕਾਰ ਨੇ ਉੱਲਟਾ ਪ੍ਰਾਈਵੇਟ ਥਰਮਲ ਪਲਾਂਟ ਖਰੀਦਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਸਮੇਂ ਜੋ ਪਾਵਰਕਾਮ ਘਾਟੇ ਵਿੱਚ ਚੱਲ ਰਿਹਾ ਸੀ ਉਹ ਇਸ ਸਮੇਂ 564 ਕਰੋੜ ਰੁਪਏ ਦੇ ਫ਼ਾਇਦੇ ਵਿੱਚ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਾਵਰਕਾਮ ਦਾ 9020 ਕਰੋੜ ਰੁਪਏ ਦਾ ਕਰਜ਼ਾ ਵੀ ਉਤਾਰਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਚੱਲਦੀ ਕਾਰ ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ ਪਰਿਵਾਰ ਦੇ ਪੰਜ ਮੈਂਬਰ
ਮਹਿੰਗੇ ਬਿਜਲੀ ਸਮਝੌਤਿਆਂ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਕੀਤੀਆਂ ਬੇਨਿਯਮੀਆਂ ਨੂੰ ਦੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੋਲਰ ਬਿਲਜੀ ਦੇ ਪਿਛਲੀਆਂ ਸਰਕਾਰਾਂ ਸਮੇਂ 5 ਰੁਪਏ ਤੋਂ 18 ਰੁਪਏ ਪ੍ਰਤੀ ਯੂਨਿਟ ਦੇ ਸਮਝੌਤੇ ਹੋਏ ਸਨ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਸਮਝੌਤਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਵੀ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਕੀਤੀ ਹੈ ਉਹ ਬਖ਼ਸ਼ੇ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਹੁਣ ਤੱਕ 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਦੇ ਖ਼ੇਤਰ ਵਿੱਚ ਕੀਤੇ ਕ੍ਰਾਂਤੀਕਾਰੀ ਸੁਧਾਰਾਂ ਦਾ ਜ਼ਿਕਰ ਵੀ ਕੀਤਾ।
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ 'ਅਯੁੱਧਿਆ ਨਹੀਂ ਜਾਣਗੇ' ਵਾਲੀ ਪੋਸਟ ਵਾਇਰਲ ਕਰਨ ਵਾਲੇ ਨੇ ਮੰਗੀ ਮੁਆਫ਼ੀ
ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਚੱਕ ਅਰਾਈਆਂ ਵਿਖੇ 66 ਕੇਵੀ ਬਿਜਲੀ ਘਰ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖ ਕੇ ਵਿਰੋਧੀ ਪੂਰੀ ਤਰ੍ਹਾਂ ਬੁਖਲਾਹਟ ਵਿੱਚ ਆ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਹ ਮੰਗਾਂ ਪਹਿਲੀਆਂ ਸਰਕਾਰਾਂ ਦੇ ਨੁਮਾਇੰਦੇ ਵੀ ਪੂਰੀਆਂ ਕਰ ਸਕਦੇ ਸਨ ਪਰ ਉਨ੍ਹਾਂ ਦਾ ਏਜੰਡਾ ਲੋਕਾਂ ਦਾ ਵਿਕਾਸ ਨਾ ਹੋ ਕੇ ਉਨ੍ਹਾਂ ਦਾ ਆਪਣਾ ਨਿੱਜੀ ਵਿਕਾਸ ਸੀ। ਸ੍ਰੀ ਰਮਨ ਬਹਿਲ ਨੇ ਬਿਜਲੀ ਘਰ ਦੇ ਨੀਂਹ ਪੱਥਰ ਸਮਾਗਮ ਮੌਕੇ ਪਹੁੰਚੇ ਹਜ਼ਾਰਾਂ ਲੋਕਾਂ ਦਾ ਵੀ ਧੰਨਵਾਦ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8