2 ਘਰਾਂ ’ਚੋਂ 6.5 ਤੋਲੇ ਸੋਨਾ ਅਤੇ 39 ਹਜ਼ਾਰ ਦੀ ਨਕਦੀ ਚੋਰੀ

Tuesday, Aug 27, 2024 - 12:22 PM (IST)

2 ਘਰਾਂ ’ਚੋਂ 6.5 ਤੋਲੇ ਸੋਨਾ ਅਤੇ 39 ਹਜ਼ਾਰ ਦੀ ਨਕਦੀ ਚੋਰੀ

ਬਟਾਲਾ (ਸਾਹਿਲ) : ਬੀਤੀ ਰਾਤ ਪਿੰਡ ਢਪਈ ’ਚ ਚੋਰਾਂ ਵੱਲੋਂ ਦੋ ਘਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ 6.5 ਤੋਲੇ ਸੋਨਾ ਅਤੇ 39 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫਰਾਰ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਬੇਅੰਤ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਢਪਈ ਨੇ ਦੱਸਿਆ ਕਿ ਉਹ ਘਰ ’ਚ ਸੁੱਤੇ ਹੋਏ ਸਨ ਤਾਂ ਇਸ ਦੌਰਾਨ ਘਰ ਦੇ ਅੰਦਰ ਅਣਪਛਾਤੇ ਵਿਅਕਤੀ ਦਾਖਲ ਹੋ ਗਏ ਅਤੇ ਘਰ ਦੇ ਅੰਦਰ ਪਿਆ ਕਰੀਬ 3 ਤੋਲੇ ਸੋਨਾ ਅਤੇ 14 ਹਜ਼ਾਰ ਰੁਪਏ ਦੀ ਨਕਦੀ ਚੋਰ ਲੈ ਕੇ ਫਰਾਰ ਹੋ ਗਏ।

ਇਹ ਵੀ ਪੜ੍ਹੋ-ਪੰਜਾਬ ਦੇ ਇਲਾਕੇ 'ਚ ਧੜੱਲੇ ਨਾਲ ਚੱਲ ਰਿਹੈ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਕਾਲਾ ਧੰਦਾ

ਇਸੇ ਤਰ੍ਹਾਂ ਗੁਰਜੀਤ ਸਿੰਘ ਪੁੱਤਰ ਹਰਬੰਸ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਵੀ ਆਪਣੇ ਪਰਿਵਾਰ ਸਮੇਤ ਘਰ ’ਚ ਸੁੱਤੇ ਹੋਏ ਸਨ ਤਾਂ ਇਸ ਦੌਰਾਨ ਘਰ ਦੇ ਅੰਦਰ ਕੁਝ ਅਣਪਛਾਤੇ ਵਿਅਕਤੀ ਦਾਖਲ ਹੋਏ, ਜਿਨ੍ਹਾਂ ਨੇ ਘਰ ’ਚੋਂ 3 ਤੋਲੇ ਸੋਨਾ ਅਤੇ 25 ਹਜ਼ਾਰ ਦੀ ਨਕਦੀ ਚੋਰੀ ਹੈ, ਜਿਸ ਸਬੰਧੀ ਉਨ੍ਹਾਂ ਨੇ ਪੁਲਸ ਚੌਕੀ ਹਰਚੋਵਾਲ ਨੂੰ ਸੂਚਿਤ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਇਸ ਦੌਰਾਨ ਪੁਲਸ ਚੌਕੀ ਹਰਚੋਵਾਲ ਦੇ ਇੰਚਾਰਜ ਏ. ਐੱਸ. ਆਈ. ਸਤਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਚੋਰਾਂ ਖਿਲਾਫ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਬਣਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News