ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰੋਂ 4 ਤੋਲੇ ਸੋਨਾ ਤੇ ਨਕਦੀ ਚੋਰੀ

Sunday, Jul 05, 2026 - 12:28 PM (IST)

ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰੋਂ 4 ਤੋਲੇ ਸੋਨਾ ਤੇ ਨਕਦੀ ਚੋਰੀ

ਗੁਰਦਾਸਪੁਰ(ਹਰਮਨ) : ਗੁਰਦਾਸਪੁਰ ਦੇ ਵਾਰਡ ਨੰਬਰ-10 ’ਚ ਪੈਂਦੇ ਇਸਲਾਮਾਬਾਦ ਮੁਹੱਲੇ ਦੀ ਗਲੀ ਨੰਬਰ ਇਕ ਵਿਚ ਚੋਰਾਂ ਵੱਲੋਂ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਨੇ ਇਸ ਵਾਰਦਾਤ ਨੂੰ ਉਸ ਵੇਲੇ ਅੰਜਾਮ ਦਿੱਤਾ ਜਦੋਂ ਪਰਿਵਾਰ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਗਿਆ ਹੋਇਆ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ

ਪੀੜਤ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਉਹ ਘਰ ਦੇ ਬਾਹਰ ਤਾਲਾ ਲਗਾ ਕੇ ਗੁਰਦੁਆਰਾ ਸਾਹਿਬ ਗਏ ਸਨ। ਇਸੇ ਦੌਰਾਨ ਚੋਰ ਕੰਧ ਟੱਪ ਕੇ ਘਰ ਦੇ ਅੰਦਰ ਦਾਖ਼ਲ ਹੋ ਗਏ ਅਤੇ ਉਨ੍ਹਾਂ ਨੇ ਅੰਦਰੋਂ ਕੁੰਡੀ ਲਗਾ ਕੇ ਤਸੱਲੀ ਨਾਲ ਪੂਰੇ ਘਰ ਦੀ ਫ਼ਰੋਲਾ-ਫ਼ਰਾਲੀ ਕੀਤੀ। ਪਰਿਵਾਰ ਅਨੁਸਾਰ ਚੋਰ ਘਰ ’ਚੋਂ ਕਰੀਬ ਚਾਰ ਤੋਲੇ ਸੋਨੇ ਦੇ ਗਹਿਣੇ ਅਤੇ 10,000 ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ ਹਨ। ਇਸ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਹੁੰਮਸ ਭਰੀ ਗਰਮੀ ਬੱਚਿਆਂ ਲਈ ਬਣ ਸਕਦੀ ਖ਼ਤਰਾ, ਡਾਕਟਰਾਂ ਵੱਲੋਂ ਐਡਵਾਈਜ਼ਰੀ ਜਾਰੀ

ਸਥਾਨਕ ਲੋਕਾਂ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ’ਚ ਮੁਹੱਲੇ ਦੇ ਦੋ ਘਰਾਂ ਵਿਚ ਚੋਰੀਆਂ ਹੋ ਚੁੱਕੀਆਂ ਹਨ। ਮੁਹੱਲਾ ਵਾਸੀਆਂ ਨੇ ਦੋਸ਼ ਲਾਇਆ ਕਿ ਇਲਾਕੇ ਵਿਚ ਖਾਲੀ ਪਏ ਪਲਾਟਾਂ ਵਿਚ ਨਸ਼ੇੜੀ ਕਿਸਮ ਦੇ ਅਨਸਰਾਂ ਨੇ ਆਪਣੇ ਅੱਡੇ ਬਣਾ ਰੱਖੇ ਹਨ। ਇਹ ਨਸ਼ੇੜੀ ਦਿਨ ਵੇਲੇ ਮੁਹੱਲੇ ’ਚ ਰੇਕੀ ਕਰਦੇ ਹਨ ਅਤੇ ਰਾਤ ਨੂੰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਪੀੜਤ ਪਰਿਵਾਰ ਅਤੇ ਮੁਹੱਲਾ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਤੋਂ ਗੁਹਾਰ ਲਗਾਈ ਹੈ ਕਿ ਇਲਾਕੇ ’ਚ ਗਸ਼ਤ ਵਧਾਈ ਜਾਵੇ, ਖਾਲੀ ਪਲਾਟਾਂ ਵਿੱਚ ਬੈਠਣ ਵਾਲੇ ਸ਼ੱਕੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ- 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਹੈਰਾਨੀਜਨਕ ਕਾਰਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News