ਘਰ ’ਚੋਂ 4 ਤੋਲੇ ਸੋਨੇ ਦੀ ਗਹਿਣੇ ਤੇ 20 ਹਜ਼ਾਰ ਰੁਪਏ ਦੀ ਨਕਦੀ ਚੋਰੀ

Monday, Nov 18, 2024 - 11:55 AM (IST)

ਘਰ ’ਚੋਂ 4 ਤੋਲੇ ਸੋਨੇ ਦੀ ਗਹਿਣੇ ਤੇ 20 ਹਜ਼ਾਰ ਰੁਪਏ ਦੀ ਨਕਦੀ ਚੋਰੀ

ਗੁਰਦਾਸਪੁਰ(ਵਿਨੋਦ)-ਗੁਰਦਾਸਪੁਰ ’ਚ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਹੀਂ ਲੈ ਰਿਹਾ ਹੈ। ਹਫਤਾ ਭਰ ਪਹਿਲਾਂ ਗੋਪਾਲ ਨਗਰ ਮੁਹੱਲੇ ’ਚ ਇਕ ਘਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ ਸੀ ਅਤੇ ਫਿਰ ਇਸੇ ਮੁਹੱਲੇ ਦੇ ਇਕ ਘਰ ’ਚ ਚੋਰਾਂ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਘਰ ਵਾਲੇ 10 ਦਿਨ ਤੋਂ ਦਿੱਲੀ ਕਿਸੇ ਵਿਆਹ ਸਮਾਗਮ ’ਚ ਗਏ ਹੋਏ ਹਨ।

ਇਹ ਵੀ ਪੜ੍ਹੋ- ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਵੱਲੋਂ 'ਆਪ' ਉਮੀਦਵਾਰ ਦੀ ਹਮਾਇਤ ਦਾ ਐਲਾਨ

ਜਾਣਕਾਰੀ ਦਿੰਦਿਆਂ ਮਕਾਨ ਮਾਲਕ ਰਣਜੀਤ ਸਿੰਘ ਦੇ ਭਤੀਜੇ ਵਿਕਰਮ ਨੇ ਦੱਸਿਆ ਕਿ ਉਸ ਦੇ ਚਾਚਾ ਦਾ ਪਰਿਵਾਰ 10 ਦਿਨ ਤੋਂ ਦਿੱਲੀ ਗਿਆ ਹੋਇਆ ਹੈ। ਅੱਜ ਕਿਸੇ ਨੇ ਫੋਨ ’ਤੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਤਾਲੇ ਟੁੱਟੇ ਹੋਏ ਹਨ। ਜਦੋਂ ਆ ਕੇ ਦੇਖਿਆ ਤਾਂ ਅੰਦਰ ਅਲਮਾਰੀਆਂ ਦੇ ਤਾਲੇ ਵੀ ਟੁੱਟੇ ਹੋਏ ਸਨ। ਉਨ੍ਹਾਂ ਕਿਹਾ ਕਿ ਪੂਰੇ ਨੁਕਸਾਨ ਬਾਰੇ ਤਾਂ ਘਰ ਵਾਲੇ ਆ ਕੇ ਹੀ ਦੱਸਣਗੇ ਪਰ ਜਿੱਥੋਂ ਤੱਕ ਉਨ੍ਹਾਂ ਦੀ ਜਾਣਕਾਰੀ ਹੈ 4 ਤੋਲੇ ਸੋਨੇ ਦੇ ਗਹਿਣੇ, 20 ਹਜ਼ਾਰ ਦੀ ਨਕਦੀ ਅਤੇ ਹੋਰ ਕਾਫੀ ਸਾਮਾਨ ਚੋਰ ਚੋਰੀ ਕਰਕੇ ਲੈ ਗਏ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਵੱਡੇ ਏਅਰਪੋਰਟ 'ਤੇ ਹੰਗਾਮਾ, ਯਾਤਰੀ ਵੀ ਹੋ ਗਏ ਤੱਤੇ (ਦੇਖੋ ਵੀਡੀਓ)

ਮੁਹੱਲੇ ਦੀ ਐੱਮ. ਸੀ. ਦੇ ਪੁੱਤਰ ਨਕੁਲ ਮਹਾਜਨ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਈ ਵਾਰ ਪੁਲਸ ਨੂੰ ਸ਼ਿਕਾਇਤ ਕੀਤੀ ਜਾ ਚੁੱਕੀ ਹੈ ਕਿ ਮੁਹੱਲੇ ’ਚ ਸ਼ਰੇਆਮ ਜੂਆ ਖੇਡਿਆ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਮੁਹੱਲੇ ਦੇ ਘਰ ’ਚ ਚੋਰੀ ਹੋਈ ਸੀ, ਜਿਸ ਨੂੰ ਅੰਜਾਮ ਦੇਣ ਵਾਲਿਆਂ ਬਾਰੇ ਵੀ ਪੁਲਸ ਨੂੰ ਦੱਸਿਆ ਗਿਆ ਪਰ ਅਜੇ ਤੱਕ ਉਨ੍ਹਾਂ ਨੂੰ ਗ੍ਰਿਫ਼ਤਾਰ ਤੱਕ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ-ਪੰਜਾਬ 'ਚ 'ਆਪ' ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News