ਚੋਰਾਂ ਘਰ ਤੋਂ ਉਡਾਏ ਸਾਢੇ ਚਾਰ ਤੋਲੇ ਸੋਨੇ ਦੇ ਗਹਿਣੇ ਅਤੇ 50 ਹਜ਼ਾਰ ਦੀ ਨਕਦੀ

05/11/2024 12:08:29 PM

ਤਰਨਤਾਰਨ (ਰਮਨ)-ਘਰ ਵਿਚ ਦਾਖਲ ਹੋ ਸਾਢੇ ਚਾਰ ਤੋਲੇ ਸੋਨੇ ਦੇ ਗਹਿਣੇ ਅਤੇ 50 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਰਹਾਲੀ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਵਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਹਰਦੀਪ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਪੱਤੀ ਸੈਦੋ ਕੀ ਬਹਿਕਾਂ ਪਿੰਡ ਢੋਟੀਆਂ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਬੀਤੀ ਤਿੰਨ ਚਾਰ ਮਈ ਦੀ ਦਰਮਿਆਨੀ ਰਾਤ ਨੂੰ ਜਦੋਂ ਉਹ ਅਤੇ ਉਸਦੀ ਪਤਨੀ ਸਰਬਜੀਤ ਕੌਰ ਸਮੇਤ ਪਰਿਵਾਰ ਟੀ. ਵੀ ਵੇਖ ਕੇ ਨਾਲ ਵਾਲੇ ਕਮਰੇ ਵਿਚ ਸੌਂ ਗਏ। ਜਦੋਂ ਉਹ ਅਤੇ ਉਸਦੀ ਪਤਨੀ ਕਰੀਬ 4 ਵਜੇ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਉੱਠੇ ਤਾਂ ਵਿਚਕਾਰਲੇ ਕਮਰੇ ਦਾ ਬੂਹਾ ਖੋਲ ਕੇ ਵੇਖਿਆ ਤਾਂ ਕਮਰੇ ਦੀ ਛੱਤ ਪਾਟੀ ਹੋਈ ਸੀ ਅਤੇ ਕਮਰੇ ਵਿਚ ਪਈ ਹੋਈ ਪੇਟੀ ਦਾ ਜ਼ਿੰਦਰਾ ਟੁੱਟਾ ਹੋਇਆ ਸੀ। ਇਸ ਦੌਰਾਨ ਪੇਟੀ ਵਿਚ ਰੱਖਿਆ ਹੋਇਆ ਸਾਢੇ ਚਾਰ ਤੋਲੇ ਸੋਨੇ ਦੇ ਗਹਿਣੇ ਅਤੇ 50 ਹਜ਼ਾਰ ਰੁਪਏ ਦੀ ਨਕਦੀ ਚੋਰੀ ਹੋ ਚੁੱਕੀ ਸੀ।

ਇਹ ਵੀ ਪੜ੍ਹੋ- ਗਰਮੀ ਨਾਲ ਬੇਹਾਲ ਹੋਏ ਲੋਕ, 42 ਡਿਗਰੀ ਤੱਕ ਪੁਹੰਚਿਆ ਗੁਰਦਾਸਪੁਰ ਦਾ ਤਾਪਮਾਨ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਚੌਂਕੀ ਨੌਸ਼ਹਿਰਾ ਪੰਨੂਆਂ ਦੇ ਇੰਚਾਰਜ ਏ ਐੱਸ ਆਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸਰਹਾਲੀ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਹਾਈ ਕੋਰਟ ਦਾ ਅਹਿਮ ਫੈਸਲਾ, ਮੁਸਲਮਾਨਾਂ ਨੂੰ ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿਣ ਦਾ ਅਧਿਕਾਰ ਨਹੀਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News