ਹਿਪਨੋਟਾਈਜ਼ ਕਰ ਕੇ ਸੋਨੇ ਦੀ ਮੁੰਦਰੀ ਤੇ ਨਕਦੀ ਚੋਰੀ
Thursday, Nov 27, 2025 - 04:14 PM (IST)
ਅੰਮ੍ਰਿਤਸਰ (ਜਸ਼ਨ)-ਥਾਣਾ ਮਜੀਠਾ ਰੋਡ ਦੀ ਪੁਲਸ ਨੇ ਹਿਪਨੋਟਾਈਜ਼ ਕਰ ਕੇ 10 ਗ੍ਰਾਮ ਸੋਨੇ ਦੀ ਮੁੰਦਰੀ, 10 ਹਜ਼ਾਰ ਰੁਪਏ ਦੀ ਨਕਦੀ ਅਤੇ ਏ. ਟੀ. ਐੱਮ. ਚੋਰੀ ਕਰ ਕੇ ਲੈ ਜਾਣ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਸ ਨੂੰ ਸ਼ਿਕਾਇਤ ਵਿਚ ਸਤਿੰਦਰਬੀਰ ਸਿੰਘ ਵਾਸੀ ਨੰਗਲੀ ਫਤਿਹਗੜ੍ਹ ਚੂੜੀਆਂ ਰੋਡ, ਅੰਮ੍ਰਿਤਸਰ ਨੇ ਦੱਸਿਆ ਕਿ ਸਰਕੂਲਰ ਰੋਡ ’ਤੇ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਹਿਪਨੋਟਾਈਜ਼ ਕਰ ਕੇ ਉਸ ਦੇ ਹੱਥ ਵਿਚ ਪਾਈ ਸੋਨੇ ਦੀ ਮੁੰਦਰੀ, 10 ਹਜ਼ਾਰ ਰੁਪਏ ਦੀ ਨਕਦੀ ਅਤੇ ਉਸ ਦੇ ਬੈਂਕ ਦਾ ਏ. ਟੀ. ਐੱਮ. ਕਾਰਡ ਚੋਰੀ ਕਰ ਲਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਬੱਚਿਆਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਨੂੰ ਜਾਰੀ ਹੋਏ ਨਵੇਂ ਹੁਕਮ
