ਸ਼ਾਰਜਾਹ ਤੋਂ ਆਏ ਇਕ ਯਾਤਰੀ ਦੇ ਗੁਦਾ ’ਚੋਂ 47.45 ਲੱਖ ਦਾ ਸੋਨਾ ਜ਼ਬਤ
Saturday, Jun 17, 2023 - 12:08 PM (IST)

ਅੰਮ੍ਰਿਤਸਰ (ਨੀਰਜ)- ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਟੀਮ ਨੇ ਸ਼ਾਰਜਾਹ ਤੋਂ ਅੰਮ੍ਰਿਤਸਰ ਪੁੱਜੇ ਇਕ ਯਾਤਰੀ ਦੇ ਗੁਦਾ ਵਿਚੋਂ 47.45 ਲੱਖ ਰੁਪਏ ਦਾ ਸੋਨਾ ਬਰਾਮਦ ਕੀਤਾ ਹੈ। ਜਾਣਕਾਰੀ ਮੁਤਾਬਕ ਜਿਵੇਂ ਹੀ ਯਾਤਰੀ ਆਪਣੇ ਗੁਦਾ ਵਿਚ ਇਕ ਕਿਲੋ ਵਜ਼ਨ ਦੇ ਤਿੰਨ ਕੈਪਸੂਲ ਛੁਪਾ ਕੇ ਏਅਰਪੋਰਟ ’ਤੇ ਪਹੁੰਚਿਆ ਤਾਂ ਕਸਟਮ ਵਿਭਾਗ ਦੀ ਸਖ਼ਤ ਨਜ਼ਰ ਨੇ ਉਸ ਨੂੰ ਟਰੇਸ ਕਰ ਲਿਆ।
ਇਹ ਵੀ ਪੜ੍ਹੋ- ਪੰਜਾਬ ਦੇ 7 ਜ਼ਿਲ੍ਹਿਆਂ ’ਚ ਸ਼ੁਰੂ ਹੋਈ ਝੋਨੇ ਦੀ ਲਵਾਈ, ਪਹਿਲੇ ਦਿਨ ਹੀ ਰਜਬਾਹਿਆਂ ’ਚ ਪਹੁੰਚਿਆ ਨਹਿਰੀ ਪਾਣੀ
ਜਦੋਂ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਸੋਨਾ ਹੋਣ ਦਾ ਸਾਫ਼ ਮਨ੍ਹਾ ਕਰ ਦਿੱਤਾ ਪਰ ਐਕਸਰੇ ਮਸ਼ੀਨ ’ਚ ਸਥਿਤੀ ਸਪੱਸ਼ਟ ਹੋ ਗਈ। ਵਿਭਾਗ ਨੇ ਯਾਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਥਾਪਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਪੋਸਟ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।