ਸ਼ਾਰਜਾਹ ਤੋਂ ਆਏ ਇਕ ਯਾਤਰੀ ਦੇ ਗੁਦਾ ’ਚੋਂ 50 ਲੱਖ ਦਾ ਸੋਨਾ ਬਰਾਮਦ
Tuesday, Jul 18, 2023 - 10:34 AM (IST)

ਅੰਮ੍ਰਿਤਸਰ (ਨੀਰਜ)- ਕਸਟਮ ਵਿਭਾਗ ਦੀ ਟੀਮ ਨੇ ਸ਼ਾਰਜਾਹ ਤੋਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੇ ਇਕ ਯਾਤਰੀ ਦੇ ਗੁਦਾ ਵਿਚੋਂ 50 ਲੱਖ ਰੁਪਏ ਦਾ ਸੋਨਾ ਬਰਾਮਦ ਕੀਤਾ ਹੈ। ਜਾਣਕਾਰੀ ਮੁਤਾਬਕ ਯਾਤਰੀ ਨੇ ਇਕ ਕਿਲੋ ਦੇ ਕਰੀਬ ਸੋਨੇ ਦੇ ਤਿੰਨ ਕੈਪਸੂਲ ਬਣਾ ਆਪਣੀ ਗੁਦਾ ਵਿਚ ਲੁਕਾਇਆ ਹੋਇਆ ਸੀ ਅਤੇ ਕਸਟਮ ਵਿਭਾਗ ਨੂੰ ਚਕਮਾ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਯਾਤਰੀ ਵਿਭਾਗ ਦੀ ਕਰੜੀ ਨਜ਼ਰ ਤੋਂ ਬਚ ਨਹੀਂ ਸਕਿਆ ਅਤੇ ਫੜਿਆ ਗਿਆ। ਵਿਭਾਗ ਨੇ ਕਸਟਮ ਐਕਟ 1962 ਤਹਿਤ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਜ਼ਮੀਨ ਗਹਿਣੇ ਧਰ ਕੇ ਗਰੀਸ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਸ਼ੱਕੀ ਹਾਲਾਤ 'ਚ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8