ਦੁਬਈ ਤੋਂ ਆਏ ਯਾਤਰੀ ਤੋਂ 68 ਲੱਖ ਦਾ ਸੋਨਾ ਜ਼ਬਤ
Friday, Sep 22, 2023 - 05:22 PM (IST)
ਅੰਮ੍ਰਿਤਸਰ (ਨੀਰਜ)- ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਟੀਮ ਨੇ ਦੁਬਈ ਤੋਂ ਆਈ ਫਲਾਈਟ ਵਿਚ ਸਫ਼ਰ ਕਰ ਰਹੇ ਇਕ ਯਾਤਰੀ ਕੋਲੋਂ 68 ਲੱਖ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਜਾਣਕਾਰੀ ਮੁਤਾਬਕ ਯਾਤਰੀ ਨੇ ਸੋਨੇ ਦੀ ਪੇਸਟ ਬਣਾ ਕੇ ਆਪਣੀ ਪੱਗ ਵਿਚ ਛੁਪਾ ਕੇ ਕਸਟਮ ਵਿਭਾਗ ਨੂੰ ਚਕਮਾ ਦੇਣ ਦੀ ਕੋਸ਼ਿਸ਼ ਕੀਤੀ ਸੀ ਪਰ ਵਿਭਾਗ ਦੀ ਪਹਿਲੀ ਨਜ਼ਰ ਯਾਤਰੀ ’ਤੇ ਪਈ ਅਤੇ ਯਾਤਰੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 536ਵੇਂ ਵਿਆਹ ਪੁਰਬ 'ਤੇ ਬਟਾਲਾ 'ਚ ਸਜਾਇਆ ਮਹਾਨ ਨਗਰ ਕੀਰਤਨ, ਦੇਖੋ ਤਸਵੀਰਾਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8