16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਏ ਗਏ ਸੀਵਰੇਜ ਟਰੀਟਮੈਂਟ ਪਲਾਂਟ ''ਚੋਂ ਸਾਮਾਨ ਚੋਰੀ

Sunday, Oct 20, 2024 - 01:34 PM (IST)

ਤਰਨਤਾਰਨ (ਰਮਨ)- ਤਰਨਤਾਰਨ 'ਚ ਚੋਰੀ ਦੀ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ 'ਚ ਚੋਰਾਂ ਵੱਲੋਂ ਕਰੋੜਾਂ ਰੁਪਏ ਦੀ ਚੋਰੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਸਰਕਾਰ ਵੱਲੋਂ 16 ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਏ ਗਏ ਸੀਵਰੇਜ ਟਰੀਟਮੈਂਟ ਪਲਾਂਟ (STP)ਦਾ ਕੀਮਤੀ ਸਾਮਾਨ ਚੋਰੀ ਹੋਇਆ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਨੇ ਮਾਰੀ ਛਾਲ

ਪਲਾਂਟ ਵਿੱਚ ਲਗਾਏ ਗਏ ਕੀਮਤੀ ਜਨਰੇਟਰ, ਲੈਬੋਟਰੀ ਦੀਆਂ ਮਸ਼ੀਨਾਂ, ਏਅਰ ਕੰਡੀਸ਼ਨਰ, ਪੱਖੇ, ਲਾਈਟਾਂ ,ਦਰਵਾਜ਼ੇ ,ਖਿੜਕੀਆਂ, ਵੱਡੀਆਂ ਮੋਟਰਾਂ ਸਮੇਤ ਹੋ ਕੀਮਤੀ ਸਾਮਾਨ ਚੋਰੀ ਹੋ ਚੁੱਕਾ ਹੈ।ਨਗਰ ਕੌਂਸਲ ਤਰਨ ਤਾਰਨ ਦੇ ਕਾਰਜ ਸਾਧਕ ਅਫਸਰ ਨੇ ਜਾਣਕਾਰੀ ਦਿੱਤੀ ਕਿ 2019 'ਚ ਦੋ ਸੀਵਰੇਜ ਟਰੀਟਮੈਂਟ ਪਲਾਂਟ ਬਣਾਏ ਗਏ ਸਨ । ਇਹ ਪਲਾਂਟ ਸ਼ਹਿਰ ਦੇ ਗੰਦੇ ਪਾਣੀ ਨੂੰ ਸਾਫ਼ ਕਰ  ਕੇ ਵਰਤੋਂ ਵਿੱਚ ਲਿਆਉਣ ਲਈ ਲਗਾਏ ਗਏ ਸਨ। 

ਇਹ ਵੀ ਪੜ੍ਹੋ- ਨੌਜਵਾਨ ਪੀੜੀ ਕਿਉਂ ਹੋ ਰਹੀ ਸਾਈਲੈਂਟ ਹਾਰਟ ਅਟੈਕ ਦਾ ਸ਼ਿਕਾਰ, ਜਾਣੋ ਕੀ ਹੋ ਸਕਦੀ ਵਜ੍ਹਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Shivani Bassan

Content Editor

Related News